ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 2:27

البقرة · Al-Baqara

ٱلَّذِينَ يَنقُضُونَ عَهْدَ ٱللَّهِ مِنۢ بَعْدِ مِيثَـٰقِهِۦ وَيَقْطَعُونَ مَآ أَمَرَ ٱللَّهُ بِهِۦٓ أَن يُوصَلَ وَيُفْسِدُونَ فِى ٱلْأَرْضِ ۚ أُو۟لَـٰٓئِكَ هُمُ ٱلْخَـٰسِرُونَ

ਜਿਹੜੇ ਲੋਕ ਅੱਲਾਹ ਨਾਲ ਇਕਰਾਰ ਕਰਨ ਪਿੱਛੋਂ ਉਸ ਨੂੰ ਤੋੜਦੇ ਹਨ ਅਤੇ ਜਿਨ੍ਹਾਂ (ਰਿਸ਼ਤਿਆਂ) ਨੂੰ ਅੱਲਾਹ ਨੇ ਜੋੜੀ ਰੱਖਣ ਦਾ ਹੁਕਮ ਦਿੱਤਾ ਹੈ ਉਹਨਾਂ ਨੂੰ ਤੋੜਦੇ ਹਨ[8] ਅਤੇ ਧਰਤੀ ’ਤੇ ਫ਼ਸਾਦ ਫੈਲਾਉਂਦੇ ਹਨ ਉਹੀਓ ਲੋਕ ਘਾਟੇ ਵਿਚ ਰਹਿਣ ਵਾਲੇ ਹਨ।

[8] ਇਸ ਤੋਂ ਭਾਵ ਰਿਸ਼ਤਿਆਂ ਨੂੰ ਤੋੜਨਾਂ ਹੈ ਅਤੇ ਰਿਸ਼ਤੇਦਾਰਾਂ ਨਾਲ ਬਦਸਲੂਕੀ ਤੇ ਭੈੜਾ ਵਰਤਾਓ ਕਰਨਾ ਹੈ ਇਸ ਦੀ ਹਦੀਸਾਂ ਵਿਚ ਕਰੜੀ ਸਜ਼ਾ ਦੱਸੀ ਗਈ ਹੈ। ਨਬੀ ਕਰੀਮ (ਸ:) ਨੇ ਫ਼ਰਮਾਇਆ ਹੈ ਕਿ ਰਿਸ਼ਤਿਆਂ ਨੂੰ ਤੋੜਣ ਵਾਲਾ ਜੰਨਤ ਵਿਚ ਨਹੀਂ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 5984) ਰਿਸ਼ਤਿਆਂ ਨੂੰ ਤੋੜਣ ਦੇ ਮੁਕਾਬਲੇ ਵਿਚ ਰਿਸ਼ਤਿਆਂ ਨੂੰ ਜੋੜਣਾ ਅਤੇ ਉਹਨਾਂ ਨਾਲ ਵਧੀਆ ਵਿਵਹਾਰ ਕਰਨ ਲਈ ਵਿਸ਼ੇਸ਼ ਹੁਕਮ ਦਿੱਤਾ ਹੈ ਇਸ ਦੀ ਬਹੁਤ ਵੱਡੀ ਮਹੱਤਤਾ ਹੈ ।

ਆਇਤ ਬਾਰੇ ਚਰਚਾ