ਆਇਤ 2:4
البقرة · Al-Baqara
وَٱلَّذِينَ يُؤْمِنُونَ بِمَآ أُنزِلَ إِلَيْكَ وَمَآ أُنزِلَ مِن قَبْلِكَ وَبِٱلْـَٔاخِرَةِ هُمْ يُوقِنُونَ
ਅਤੇ ਉਹ ਜਿਹੜੇ ਇਸ (ਕੁਰਆਨ) ਉੱਤੇ ਈਮਾਨ ਲਿਆਏ ਹਨ, ਜਿਹੜਾ (ਹੇ ਮੁਹੰਮਦ!) ਤੁਹਾਡੇ ’ਤੇ ਉਤਾਰਿਆ ਗਿਆ ਹੈ ਅਤੇ ਉਹਨਾਂ ’ਤੇ ਵੀ (ਈਮਾਨ ਲਿਆਉਂਦੇ ਹਨ) ਜਿਹੜੀਆਂ ਕਿਤਾਬਾਂ ਤੁਹਾਥੋਂ ਪਹਿਲਾਂ (ਨਬੀਆਂ ’ਤੇ) ਉਤਾਰੀਆਂ ਗਈਆਂ ਅਤੇੁ [5] ਉਹ ਆਖ਼ਿਰਤ ਉੱਤੇ ਵੀ ਈਮਾਨ ਰੱਖਦੇ ਹਨ।
[5] ਈਮਾਨ ਦਾ ਆਧਾਰ ਮੁੱਢਲੀਆਂ ਪੰਜ ਚੀਜ਼ਾਂ ’ਤੇ ਹੈ। ਜਿਵੇਂ ਹਦੀਸ ਵਿਚ ਹੈ (1) ਇਸ ਗੱਲ ਦੀ ਗਵਾਹੀ ਦੇਣਾ ਕਿ ਅੱਲਾਹ ਤੋਂ ਛੁੱਟ ਕੋਈ ਇਸ਼ਟ ਨਹੀਂ ਅਤੇ ਮੁਹੰਮਦ (ਸ:) ਅੱਲਾਹ ਦੇ ਰਸੂਲ ਹਨ। (2) ਨਮਾਜ਼ ਕਾਇਮ ਕਰਨਾ। (3) ਜ਼ਕਾਤ ਅਦਾ ਕਰਨਾ। (4) ਹੱਜ ਕਰਨਾ ਅਤੇ (5) ਰਮਜ਼ਾਨ ਦੇ ਰੋਜ਼ੇ ਰੱਖਣਾ। (ਸਹੀ ਬੁਖ਼ਾਰੀ, ਹਦੀਸ: 8)