ਆਇਤ 28:7
القصص · Al-Qasas
وَأَوْحَيْنَآ إِلَىٰٓ أُمِّ مُوسَىٰٓ أَنْ أَرْضِعِيهِ ۖ فَإِذَا خِفْتِ عَلَيْهِ فَأَلْقِيهِ فِى ٱلْيَمِّ وَلَا تَخَافِى وَلَا تَحْزَنِىٓ ۖ إِنَّا رَآدُّوهُ إِلَيْكِ وَجَاعِلُوهُ مِنَ ٱلْمُرْسَلِينَ
ਅਸੀਂ ਮੂਸਾ ਦੀ ਮਾਂ ਨੂੰ ਇਸ਼ਾਰਾ ਕੀਤਾ ਕਿ ਤੂੰ ਇਸ (ਮੂਸਾ) ਨੂੰ ਦੁੱਧ ਪਿਆਉਂਦੀ ਰਹਿ ਅਤੇ ਜੇ ਇਸ ਵੱਲੋਂ ਕੋਈ ਚਿੰਤਾ ਹੋਵੇ (ਕਿ ਫ਼ਿਰਔਨ ਦੇ ਬੰਦੇ ਇਸ ਨੂੰ ਮਾਰ ਨਾ ਦੇਣ) ਤਾਂ ਤੂੰ ਇਸ (ਮੂਸਾ) ਨੂੰ ਦਰਿਆ ਵਿਚ ਰੋੜ੍ਹ ਦਈਂ, ਨਾ ਕਿਸੇ ਤਰ੍ਹਾਂ ਦਾ ਕੋਈ ਡਰ ਖ਼ੌਫ ਰੱਖਣਾ ਤੇ ਨਾ ਹੀ ਕੋਈ ਚਿੰਤਾ ਆਦਿ ਕਰਨਾ। ਅਸੀਂ (ਅੱਲਾਹ) ਇਸ (ਮੂਸਾ) ਨੂੰ ਤੇਰੇ ਕੋਲ ਮੋੜ ਲਿਆਵਾਂਗੇ ਅਤੇ ਇਸ ਨੂੰ ਆਪਣੇ ਪੈਗ਼ੰਬਰਾਂ ਵਿਚ ਸ਼ਾਮਲ ਕਰਾਂਗੇ।