ਆਇਤ 4:1
النساء · An-Nisaa
بِسْمِ ٱللَّهِ ٱلرَّحْمَـٰنِ ٱلرَّحِيمِ يَـٰٓأَيُّهَا ٱلنَّاسُ ٱتَّقُوا۟ رَبَّكُمُ ٱلَّذِى خَلَقَكُم مِّن نَّفْسٍ وَٰحِدَةٍ وَخَلَقَ مِنْهَا زَوْجَهَا وَبَثَّ مِنْهُمَا رِجَالًا كَثِيرًا وَنِسَآءً ۚ وَٱتَّقُوا۟ ٱللَّهَ ٱلَّذِى تَسَآءَلُونَ بِهِۦ وَٱلْأَرْحَامَ ۚ إِنَّ ٱللَّهَ كَانَ عَلَيْكُمْ رَقِيبًا
ਹੇ ਲੋਕੋ! ਆਪਣੇ ਉਸ ਪਾਲਣਹਾਰ ਤੋਂ ਡਰੋ ਜਿਸ ਨੇ ਤੁਹਾਨੂੰ ਸਭ ਨੂੰ ਇਕ ਜਾਨ (ਹਜ਼ਰਤ ਆਦਮ) ਤੋਂ ਪੈਦਾ ਕੀਤਾ ਤੇ ਉਸੇ (ਜਾਨ) ਤੋਂ ਉਹਦਾ ਜੋੜਾ (ਪਤਨੀ ਹੱਵਾ ਨੂੰ) ਬਣਾਇਆ ਅਤੇ ਉਹਨਾਂ ਦੋਵਾਂ ਤੋਂ ਬਹੁਤ ਸਾਰੇ ਮਰਦ ਤੇ ਔਰਤਾਂ (ਦੁਨੀਆਂ ਵਿਚ) ਖਿਲਾਰ ਦਿੱਤੇ। ਉਸ ਅੱਲਾਹ ਤੋਂ ਡਰੋ ਜਿਸ ਦਾ ਵਾਸਤਾ ਪਾਕੇ ਤੁਸੀਂ ਇਕ ਦੂਜੇ ਕੋਲੋਂ (ਰਿਸ਼ਤੇ) ਮੰਗਦੇ ਹੋ, ਅਤੇ ਰਿਸ਼ਤੇ ਨਾਤੇ ਤੋੜਣ ਤੋਂ ਬਚੋ।[1] ਬੇਸ਼ੱਕ ਅੱਲਾਹ ਤੁਹਾਡੀ ਨਿਗਰਾਨੀ ਕਰ ਰਿਹਾ ਹੇ।
[1] ਰਿਸ਼ਤੇ ਤੋੜਣਾ ਬਹੁਤ ਵੱਡਾ ਗੁਨਾਹ ਹੇ। ਨਬੀ ਕਰੀਮ ਸ: ਦਾ ਫ਼ਰਮਾਨ ਹੇ ਕਿ ਰਿਸ਼ਤੇ ਤੋੜਣ ਵਾਲਾ ਜੰਨਤ ਵਿਚ ਨਹੀਂ ਜਾਵੇਗਾ। (ਸਹੀ ਬੁਖ਼ਾਰੀ, ਹਦੀਸ: 5984)