ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 4:25

النساء · An-Nisaa

وَمَن لَّمْ يَسْتَطِعْ مِنكُمْ طَوْلًا أَن يَنكِحَ ٱلْمُحْصَنَـٰتِ ٱلْمُؤْمِنَـٰتِ فَمِن مَّا مَلَكَتْ أَيْمَـٰنُكُم مِّن فَتَيَـٰتِكُمُ ٱلْمُؤْمِنَـٰتِ ۚ وَٱللَّهُ أَعْلَمُ بِإِيمَـٰنِكُم ۚ بَعْضُكُم مِّنۢ بَعْضٍ ۚ فَٱنكِحُوهُنَّ بِإِذْنِ أَهْلِهِنَّ وَءَاتُوهُنَّ أُجُورَهُنَّ بِٱلْمَعْرُوفِ مُحْصَنَـٰتٍ غَيْرَ مُسَـٰفِحَـٰتٍ وَلَا مُتَّخِذَٰتِ أَخْدَانٍ ۚ فَإِذَآ أُحْصِنَّ فَإِنْ أَتَيْنَ بِفَـٰحِشَةٍ فَعَلَيْهِنَّ نِصْفُ مَا عَلَى ٱلْمُحْصَنَـٰتِ مِنَ ٱلْعَذَابِ ۚ ذَٰلِكَ لِمَنْ خَشِىَ ٱلْعَنَتَ مِنكُمْ ۚ وَأَن تَصْبِرُوا۟ خَيْرٌ لَّكُمْ ۗ وَٱللَّهُ غَفُورٌ رَّحِيمٌ

ਜੇ ਤੁਹਾਡੇ ਵਿੱਚੋਂ ਕੋਈ ਵਿਅਕਤੀ ਆਜ਼ਾਦ ਮੁਸਲਮਾਨ ਇਸਤਰੀ ਨਾਲ ਨਿਕਾਹ ਕਰਨ ਦੀ ਸਮਰਥਾ ਨਾ ਰੱਖਦਾ ਹੋਵੇ ਤਾਂ ਉਹ ਮੁਸਲਮਾਨ ਬਾਂਦੀਆਂ ਨਾਲ, ਜਿਨ੍ਹਾਂ ਦੇ ਤੁਸੀਂ ਆਪ ਮਾਲਿਕ ਹੋ, ਨਿਕਾਹ ਕਰ ਸਕਦਾ ਹੇ। ਅੱਲਾਹ ਤੁਹਾਡੇ ਈਮਾਨ ਦੀ ਹਾਲਤ ਨੂੰ ਭਲੀ-ਭਾਂਤ ਜਾਣਦਾ ਹੇ। ਤੁਸੀਂ ਸਾਰੇ ਇਕ (ਆਦਮ ਦੀ ਔਲਾਦ) ਹੋ, ਇਸ ਲਈ ਬਾਂਦੀਆਂ ਦੇ ਮਾਲਿਕਾਂ ਤੋਂ ਇਜਾਜ਼ਤ ਲੈ ਕੇ ਉਹਨਾਂ ਨਾਲ ਨਿਕਾਹ ਕਰ ਲਵੋ ਅਤੇ ਰਵਾਜ ਅਨੁਸਾਰ ਉਹਨਾਂ (ਬਾਂਦੀਆਂ) ਦੇ ਮਹਿਰ ਉਹਨਾਂ ਨੂੰ ਦੇਵੋਂ। ਉਹ (ਬਾਂਦੀਆਂ) ਨੇਕ ਤੇ ਭਲੀਆਂ ਹੋਣ ਬਦਕਾਰੀ ਕਰਨ ਵਾਲੀਆਂ ਨਾ ਹੋਣ ਅਤੇ ਨਾ ਹੀ ਚੋਰੀ ਛੁਪੇ ਯਾਰੀਆਂ ਲਾਉਣ, ਜਦੋਂ ਉਹ ਬਾਂਦੀਆਂ (ਤੁਹਾਡੇ) ਨਿਕਾਹ ਵਿਚ ਆ ਜਾਣ ਜੇ ਫੇਰ ਵੀ ਉਹ ਬਦਕਾਰੀ ਕਰਨ ਤਾਂ ਉਹਨਾਂ ਦੀ ਸਜ਼ਾਂ ਆਜ਼ਾਦ ਇਸਤਰੀਆਂ ਦੀ ਸਜ਼ਾ ਤੋਂ ਅੱਧੀ (ਭਾਵ 50 ਕੋੜੇ) ਹੋਵੇਗੀ।[4] ਬਾਂਦੀਆਂ (ਗੋਲੀਆਂ) ਨਾਲ ਨਿਕਾਹ ਕਰਨ ਦੀ ਇਜਾਜ਼ਤ ਤੁਹਾਡੇ ਵਿੱਚੋਂ ਕੇਵਲ ਉਹਨਾਂ ਲੋਕਾਂ ਨੂੰ ਹੀ ਹੇ ਜਿਨ੍ਹਾਂ ਨੂੰ ਗੁਨਾਹ ਭਰੀ ਰਾਹ ਤੁਰ ਪੈਣ ਦਾ ਡਰ ਹੇ। ਜੇ ਤੁਸੀਂ ਸਬਰ ਕਰ ਸਕੋ ਤਾਂ ਇਹ ਤੁਹਾਡੇ ਲਈ ਵਧੇਰੇ ਚੰਗਾ ਹੇ ਅਤੇ ਅੱਲਾਹ ਬੜਾ ਹੀ ਬਖ਼ਸ਼ਣਹਾਰ ਤੇ ਰਹਿਮਤਾਂ ਵਾਲਾ ਹੇ।

[4] ਗ਼ੁਲਾਮ ਮਰਦ ਜਾਂ ਔਰਤ ਭਾਵੇਂ ਉਹ ਵਿਵਾਹਿਤ ਹਨ ਜਾਂ ਨਹੀਂ ਜੇ ਉਹਨਾਂ ਵਿੱਚੋਂ ਕੋਈ ਜ਼ਨਾਂ ਕਰੇਗਾ ਤਾਂ ਉਹਨਾਂ ਨੂੰ ਪੰਜਾਹ ਕੋੜ੍ਹਿਆਂ ਦੀ ਸਜ਼ਾ ਦਿੱਤੀ ਜਾਵੇਗੀ ਅਤੇ ਉਹਨਾਂ ਲਈ ਰਜਮ (ਪੱਥਰ ਮਾਰਨ) ਦੀ ਸਜ਼ਾ ਲਾਗੂ ਨਹੀਂ ਹੋਵੇਗੀ।

ਆਇਤ ਬਾਰੇ ਚਰਚਾ