ਆਇਤ 41:47
فصلت · Fussilat
إِلَيْهِ يُرَدُّ عِلْمُ ٱلسَّاعَةِ ۚ وَمَا تَخْرُجُ مِن ثَمَرَٰتٍ مِّنْ أَكْمَامِهَا وَمَا تَحْمِلُ مِنْ أُنثَىٰ وَلَا تَضَعُ إِلَّا بِعِلْمِهِۦ ۚ وَيَوْمَ يُنَادِيهِمْ أَيْنَ شُرَكَآءِى قَالُوٓا۟ ءَاذَنَّـٰكَ مَا مِنَّا مِن شَهِيدٍ
ਉਸ (ਕਿਆਮਤ) ਦੇ ਆਉਣ ਦਾ ਗਿਆਨ ਉਸ (ਅੱਲਾਹ) ਵੱਲ ਹੀ ਮੋੜ੍ਹਿਆ ਜਾਂਦਾ ਹੈ। ਜਿਹੜਾ ਵੀ ਫਲ ਆਪਣੇ ਗ਼ਲਾਫ਼ਾਂ ਵਿੱਚੋਂ ਨਿਕਲਦਾ ਹੈ ਅਤੇ ਜਿਹੜੀ ਮਦੀਨ ਗਰਭਵਤੀ ਹੁੰਦੀ ਹੈ ਅਤੇ ਬੱਚਾ ਜਣਦੀ ਹੈ ਉਹ ਸਭ ਅੱਲਾਹ ਦੇ ਗਿਆਨ ਅਧੀਨ ਹੈ। ਅਤੇ ਜਿਸ ਦਿਨ ਉਹ ਅੱਲਾਹ ਉਹਨਾਂ (ਮੁਸ਼ਰਿਕਾਂ) ਨੂੰ ਪੁੱਛੇਗਾ ਕਿ ਮੇਰੇ ਸ਼ਰੀਕ ਕਿੱਥੇ ਹਨ? ਉਹ ਕਹਿਣਗੇ ਕਿ ਅਸੀਂ ਤਾਂ ਬੇਨਤੀ ਕਰ ਚੁੱਕੇ ਹਾਂ ਕਿ ਅੱਜ ਸਾਡੇ ਵਿੱਚੋਂ (ਸ਼ਿਰਕ ਦੀ) ਗਵਾਹੀ ਦੇਣ ਵਾਲਾ ਕੋਈ ਨਹੀਂ।