ਆਇਤ 42:15
الشورى · Ash-Shura
فَلِذَٰلِكَ فَٱدْعُ ۖ وَٱسْتَقِمْ كَمَآ أُمِرْتَ ۖ وَلَا تَتَّبِعْ أَهْوَآءَهُمْ ۖ وَقُلْ ءَامَنتُ بِمَآ أَنزَلَ ٱللَّهُ مِن كِتَـٰبٍ ۖ وَأُمِرْتُ لِأَعْدِلَ بَيْنَكُمُ ۖ ٱللَّهُ رَبُّنَا وَرَبُّكُمْ ۖ لَنَآ أَعْمَـٰلُنَا وَلَكُمْ أَعْمَـٰلُكُمْ ۖ لَا حُجَّةَ بَيْنَنَا وَبَيْنَكُمُ ۖ ٱللَّهُ يَجْمَعُ بَيْنَنَا ۖ وَإِلَيْهِ ٱلْمَصِيرُ
ਸੋ (ਹੇ ਮੁਹੰਮਦ!) ਤੁਸੀਂ ਲੋਕਾਂ ਨੂੰ ਇਸੇ (ਧਰਮ ਇਸਲਾਮ) ਵੱਲ ਸੱਦਾ ਦਿਓ ਅਤੇ ਜਿਹੜਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਉਸੇ ਉੱਤੇ ਦ੍ਰਿੜਤਾ ਪੂਰਬਕ ਡਟ ਜਾਓ। ਇਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਤੁਰੋ ਅਤੇ ਆਖ ਦਿਓ ਕਿ ਜਿਹੜੀ ਕਿਤਾਬ ਅੱਲਾਹ ਨੇ ਉਤਾਰੀ ਹੈ ਮੈਂ ਉਸ ਉੱਤੇ ਈਮਾਨ ਲਿਆਇਆ ਹਾਂ ਅਤੇ ਮੈਨੂੰ ਹੁਕਮ ਹੋਇਆ ਹੈ ਕਿ ਮੈਂ ਤੁਹਾਡੇ ਵਿਚਾਲੇ ਇਨਸਾਫ ਕਰਾਂ। ਸਾਡਾ ਪਾਲਣਹਾਰ ਵੀ ਅੱਲਾਹ ਹੈ ਅਤੇ ਤੁਹਾਡਾ ਪਾਲਣਹਾਰ ਵੀ ੳਹੀਓ ਹੈ। ਸਾਡੀਆਂ ਕਰਨੀਆਂ ਸਾਡੇ ਲਈ ਹਨ ਅਤੇ ਤੁਹਾਡੀਆਂ ਕਰਨੀਆਂ ਤੁਹਾਡੇ ਲਈ ਹਨ। ਤੁਹਾਡੇ ਤੇ ਸਾਡੇ ਵਿਚਾਲੇ ਕੋਈ ਝਗੜਾ ਨਹੀਂ। (ਕਿਆਮਤ ਦਿਹਾੜੇ) ਅੱਲਾਹ ਸਾਨੂੰ ਸਾਰਿਆਂ ਨੂੰ ਜਮ੍ਹਾਂ ਕਰੇਗਾ ਅਤੇ ਉਸੇ ਵੱਲ ਸਾਰਿਆਂ ਨੇ ਪਰਤਣਾ ਹੈ।