ਆਇਤ 47:18
محمد · Muhammad
فَهَلْ يَنظُرُونَ إِلَّا ٱلسَّاعَةَ أَن تَأْتِيَهُم بَغْتَةً ۖ فَقَدْ جَآءَ أَشْرَاطُهَا ۚ فَأَنَّىٰ لَهُمْ إِذَا جَآءَتْهُمْ ذِكْرَىٰهُمْ
ਇਹ ਲੋਕ ਤਾਂ ਹੁਣ ਕਿਆਮਤ ਦੀ ਉਡੀਕ ਕਰ ਰਹੇ ਹਨ ਕਿ ਉਹ ਅਚਣਚੇਤ ਉਹਨਾਂ ’ਤੇ ਆ ਜਾਵੇ। ਬੇਸ਼ੱਕ ਉਸ ਦੀਆਂ ਨਿਸ਼ਾਨੀਆਂ ਤਾਂ ਆ ਚੁੱਕੀਆਂ ਹਨ। ਸੋ ਜਦੋਂ ਉਹਨਾਂ ਕੋਲ ਕਿਆਮਤ ਆ ਪੁੱਜੇਗੀ ਤਾਂ ਉਹਨਾਂ ਲਈ ਨਸੀਹਤ ਕਬੂਲ ਕਰਨ ਦਾ ਕਿਹੜਾ ਮੌਕਾ ਬਾਕੀ ਰਹਿ ਜਾਵੇਗਾ?[3]
[3] ਭਾਵ ਉਸ ਸਮੇਂ ਤੌਬਾ ਨਹੀਂ ਕਰ ਸਕਣਗੇ ਨਾ ਹੀ ਤੌਬਾ ਲਾਭਦਾਇਕ ਹੋਵੇਗੀ। ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 158/6