ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 5:32

المائدة · Al-Maaida

مِنْ أَجْلِ ذَٰلِكَ كَتَبْنَا عَلَىٰ بَنِىٓ إِسْرَٰٓءِيلَ أَنَّهُۥ مَن قَتَلَ نَفْسًۢا بِغَيْرِ نَفْسٍ أَوْ فَسَادٍ فِى ٱلْأَرْضِ فَكَأَنَّمَا قَتَلَ ٱلنَّاسَ جَمِيعًا وَمَنْ أَحْيَاهَا فَكَأَنَّمَآ أَحْيَا ٱلنَّاسَ جَمِيعًا ۚ وَلَقَدْ جَآءَتْهُمْ رُسُلُنَا بِٱلْبَيِّنَـٰتِ ثُمَّ إِنَّ كَثِيرًا مِّنْهُم بَعْدَ ذَٰلِكَ فِى ٱلْأَرْضِ لَمُسْرِفُونَ

ਇਸੇ ਕਾਰਨ ਅਸੀਂ, ਇਸਰਾਈਲੀਆਂ ਲਈ ਲਿਖਤ ਜਾਰੀ ਕਰ ਦਿੱਤੀ ਸੀ ਕਿ ਜਿਹੜਾ ਵਿਅਕਤੀ ਕਿਸੇ ਨੂੰ ਕਤਲ ਕਰੇਗਾ, ਬਿਨਾਂ ਇਸ ਗੱਲ ਤੋਂ ਕਿ ਉਸ ਨੇ ਕਿਸੇ ਦਾ ਕਤਲ ਕੀਤਾ ਹੋਵੇ ਜਾਂ ਧਰਤੀ ਉੱਤੇ ਫਿਤਨਾ ਫ਼ਸਾਦ ਫ਼ੈਲਾਉਣ ਵਾਲਾ ਹੋਵੇ ਤਾਂ ਇੰਜ ਸਮਝੋ ਕਿ ਉਸ ਨੇ ਸਾਰੇ ਹੀ ਲੋਕਾਂ ਨੂੰ (ਭਾਵ ਮਨੁੱਖਤਾ ਨੂੰ) ਹੀ ਕਤਲ ਕਰ ਦਿੱਤਾ ਹੋਵੇ [8] ਅਤੇ ਜਿਹੜਾ ਵਿਅਕਤੀ ਕਿਸੇ ਦੀ ਜਾਨ (ਨੂੰ ਅਨ-ਹੱਕਾ ਕਤਲ ਹੋਣ ਤੋਂ) ਬਚਾ ਲਵੇ, ਇੰਜ ਸਮਝੇ ਕਿ ਉਸ ਨੇ ਸਾਰੇ ਹੀ ਲੋਕਾਂ ਦੀ ਜਾਨ ਬਚਾਈ ਹੇ। ਇਹਨਾਂ ਕੋਲ ਸਾਡੇ ਬਹੁਤ ਸਾਰੇ ਪੈਗ਼ੰਬਰ ਸਪਸ਼ਟ ਦਲੀਲਾਂ ਲੈ ਕੇ ਆਏ, ਪ੍ਰੰਤੂ ਫੇਰ ਵੀ ਵਧੇਰੇ ਲੋਕ ਧਰਤੀ ਉੱਤੇ ਅਜਿਹੇ ਹਨ, ਜਿਹੜੇ ਹੱਦੋਂ ਨਿਕਲ ਜਾਂਦੇ ਹਨ।

[8] ਗੁਨਾਹੇ ਕਬੀਰਾ (ਮਹਾਂ ਪਾਪ) ਦੇ ਬਾਰੇ ਨਬੀ ਕਰੀਮ (ਸ:) ਨੇ ਫ਼ਰਮਾਇਆ ਕਿ ਉਹ ਇਹ ਹਨ, ਅੱਲਾਹ ਦਾ ਸ਼ਰੀਕ ਬਣਾਉਣਾ, ਕਿਸੇ ਨੂੰ ਨਾ-ਹੱਕਾ ਕਤਲ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਝੂਠ ਬੋਲਣਾ, ਜਾਂ ਝੂਠੀ ਗਵਾਹੀ ਦੇਣਾ। (ਸਹੀ ਬੁਖ਼ਾਰੀ, ਹਦੀਸ: 6871)

ਆਇਤ ਬਾਰੇ ਚਰਚਾ