ਸਮੱਗਰੀ ਉੱਤੇ ਜਾਓ

I Love Muhammad(P.B.U.H.)

← ਕੁਰਆਨ ਵੱਲ ਵਾਪਸ

ਕੁਰਆਨ ਸੈਟਿੰਗਾਂ

ਆਇਤ 60:1

الممتحنة · Al-Mumtahana

بِسْمِ ٱللَّهِ ٱلرَّحْمَـٰنِ ٱلرَّحِيمِ يَـٰٓأَيُّهَا ٱلَّذِينَ ءَامَنُوا۟ لَا تَتَّخِذُوا۟ عَدُوِّى وَعَدُوَّكُمْ أَوْلِيَآءَ تُلْقُونَ إِلَيْهِم بِٱلْمَوَدَّةِ وَقَدْ كَفَرُوا۟ بِمَا جَآءَكُم مِّنَ ٱلْحَقِّ يُخْرِجُونَ ٱلرَّسُولَ وَإِيَّاكُمْ ۙ أَن تُؤْمِنُوا۟ بِٱللَّهِ رَبِّكُمْ إِن كُنتُمْ خَرَجْتُمْ جِهَـٰدًا فِى سَبِيلِى وَٱبْتِغَآءَ مَرْضَاتِى ۚ تُسِرُّونَ إِلَيْهِم بِٱلْمَوَدَّةِ وَأَنَا۠ أَعْلَمُ بِمَآ أَخْفَيْتُمْ وَمَآ أَعْلَنتُمْ ۚ وَمَن يَفْعَلْهُ مِنكُمْ فَقَدْ ضَلَّ سَوَآءَ ٱلسَّبِيلِ

ਹੇ ਈਮਾਨ ਵਾਲਿਓ! ਤੁਸੀਂ ਮੇਰੇ ਅਤੇ ਆਪਣੇ ਵੈਰੀਆਂ ਨੂੰ ਆਪਣਾ ਮਿੱਤਰ ਨਾ ਬਣਾਓ। ਤੁਸੀਂ ਤਾਂ ਉਹਨਾਂ ਵੱਲ ਦੋਸਤੀ ਦੇ ਸੁਨੇਹੇ ਘੱਲਦੇ ਹੋ ਜਦ ਕਿ ਉਹ, ਜਿਹੜਾ ਹੱਕ (ਸੱਚਾ ਧਰਮ) ਤੁਹਾਡੇ ਕੋਲ ਆਇਆ ਹੈ ਉਸ ਦੇ ਇਨਕਾਰੀ ਹਨ। ਉਹ ਰਸੂਲ (ਮੁਹੰਮਦ ਸ:) ਨੂੰ ਤੇ ਤੁਹਾਨੂੰ ਵੀ ਇਸ ਲਈ (ਮੱਕੇ ਤੋਂ) ਦੇਸ਼ ਨਿਕਾਲਾ ਦੇ ਰਹੇ ਹਨ ਕਿ ਤੁਸੀਂ ਆਪਣੇ ਰੱਬ ਉੱਤੇ ਈਮਾਨ ਰੱਖਦੇ ਹੋ। ਜੇ ਤੁਸੀਂ ਮੇਰੀ ਰਾਹ ਵਿਚ ਜਿਹਾਦ ਲਈ ਤੇ ਮੇਰੀ ਰਜ਼ਾ ਦੀ ਭਾਲ ਲਈ ਨਿਕਲੇ ਹੋ ਤਾਂ ਕਾਫ਼ਿਰਾਂ ਨੂੰ ਦੋਸਤ ਨਾ ਬਣਾਓ। ਤੁਸੀਂ ਉਹਨਾਂ ਕਾਫ਼ਿਰਾਂ ਵੱਲ ਲੁਕ-ਛਿਪ ਕੇ ਦੋਸਤੀ ਦੇ ਪੈਗ਼ਾਮ ਭੇਜਦੇ ਹੋ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਜੋ ਤੁਸੀਂ ਲੁਕਾਉਂਦੇ ਹੋ ਅਤੇ ਜੋ ਵਿਖਾਉਂਦੇ ਹੋ। ਤੁਹਾਡੇ ਵਿੱਚੋਂ ਜਿਹੜਾ ਵੀ ਕੋਈ ਅਜਿਹਾ ਕਰੇਗਾ ਤਾਂ ਉਹ ਜ਼ਰੂਰ ਹੀ ਸਿੱਧੀ ਰਾਹ ਤੋਂ ਭਟਕ ਗਿਆ ।[1]

[1] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 149/3

ਆਇਤ ਬਾਰੇ ਚਰਚਾ