ਸਮੱਗਰੀ ਉੱਤੇ ਜਾਓ

I Love Muhammad(P.B.U.H.)

ਮੁੱਖ ਪੰਨਾ

ਕੁਰਆਨ

ਕੁਰਆਨ ਪੜ੍ਹੋ

ਅਰਬੀ ਪਾਠ ਪੜ੍ਹੋ, ਅਨੁਵਾਦ ਵੇਖੋ ਅਤੇ ਤਿਲਾਵਤ ਸੁਣੋ।

ਸੂਰਤ 19 · ਮੱਕੀ

مريم

Maryam · 98 ਆਇਤਾਂ

19:2
ਚਰਚਾ

ذِكْرُ رَحْمَتِ رَبِّكَ عَبْدَهُۥ زَكَرِيَّآ

(ਹੇ ਨਬੀ!) ਇਹ ਤੁਹਾਡੇ ਰੱਬ ਦੀ ਉਸ ਮਿਹਰਬਾਨੀ ਦੀ ਚਰਚਾ ਹੈ ਜਿਹੜੀ ਉਸ ਨੇ ਆਪਣੇ ਬੰਦੇ ਜ਼ਿਕਰੀਆ ’ਤੇ ਕੀਤੀ ਸੀ।

19:4
ਚਰਚਾ

قَالَ رَبِّ إِنِّى وَهَنَ ٱلْعَظْمُ مِنِّى وَٱشْتَعَلَ ٱلرَّأْسُ شَيْبًا وَلَمْ أَكُنۢ بِدُعَآئِكَ رَبِّ شَقِيًّا

(ਜ਼ਿਕਰੀਆ ਨੇ ਬੇਨਤੀ ਕੀਤੀ) ਕਿ ਹੇ ਮੇਰੇ ਪਾਲਣਹਾਰ! ਬੇਸ਼ੱਕ ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਬੁਢਾਪੇ ਕਾਰਨ (ਭਾਵ ਸਫ਼ੈਦ ਵਾਲਾਂ ਨਾਲ) ਭੜਕ ਉਠਿਆ ਹੈ। ਹੇ ਮੇਰੇ ਰੱਬਾ! ਮੈਂ ਕਦੇ ਵੀ ਤੇਥੋਂ ਦੁਆ ਮੰਗ ਕੇ ਨਾ-ਮੁਰਾਦ ਨਹੀਂ ਰਿਹਾ।

19:5
ਚਰਚਾ

وَإِنِّى خِفْتُ ٱلْمَوَٰلِىَ مِن وَرَآءِى وَكَانَتِ ٱمْرَأَتِى عَاقِرًا فَهَبْ لِى مِن لَّدُنكَ وَلِيًّا

ਮੈ` ਆਪਣੇ ਪਿੱਛੋਂ ਆਪਣੇ ਵਾਰਸਾਂ ਦੀ ਚਿੰਤਾ ਹੈ (ਕਿ ਉਹ ਕੁਰਾਹੇ ਨਾ ਪੈ ਜਾਣ) ਮੇਰੀ ਪਤਨੀ ਵੀ ਵਾਂਝ ਹੈ ਤੂੰ ਮੈਨੂੰ ਆਪਣੇ ਕੋਲ ਤੋਂ ਇਕ ਵਾਰਸ ਦੀ ਬਖ਼ਸ਼ਿਸ਼ ਕਰ।

19:6
ਚਰਚਾ

يَرِثُنِى وَيَرِثُ مِنْ ءَالِ يَعْقُوبَ ۖ وَٱجْعَلْهُ رَبِّ رَضِيًّا

ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।

19:7
ਚਰਚਾ

يَـٰزَكَرِيَّآ إِنَّا نُبَشِّرُكَ بِغُلَـٰمٍ ٱسْمُهُۥ يَحْيَىٰ لَمْ نَجْعَل لَّهُۥ مِن قَبْلُ سَمِيًّا

(ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।

19:8
ਚਰਚਾ

قَالَ رَبِّ أَنَّىٰ يَكُونُ لِى غُلَـٰمٌ وَكَانَتِ ٱمْرَأَتِى عَاقِرًا وَقَدْ بَلَغْتُ مِنَ ٱلْكِبَرِ عِتِيًّا

(ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।

19:9
ਚਰਚਾ

قَالَ كَذَٰلِكَ قَالَ رَبُّكَ هُوَ عَلَىَّ هَيِّنٌ وَقَدْ خَلَقْتُكَ مِن قَبْلُ وَلَمْ تَكُ شَيْـًٔا

ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।

19:10
ਚਰਚਾ

قَالَ رَبِّ ٱجْعَل لِّىٓ ءَايَةً ۚ قَالَ ءَايَتُكَ أَلَّا تُكَلِّمَ ٱلنَّاسَ ثَلَـٰثَ لَيَالٍ سَوِيًّا

(ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।

19:11
ਚਰਚਾ

فَخَرَجَ عَلَىٰ قَوْمِهِۦ مِنَ ٱلْمِحْرَابِ فَأَوْحَىٰٓ إِلَيْهِمْ أَن سَبِّحُوا۟ بُكْرَةً وَعَشِيًّا

ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।

19:12
ਚਰਚਾ

يَـٰيَحْيَىٰ خُذِ ٱلْكِتَـٰبَ بِقُوَّةٍ ۖ وَءَاتَيْنَـٰهُ ٱلْحُكْمَ صَبِيًّا

(ਜਦੋਂ ਯਾਹਯਾ ਜਵਾਨ ਹੋ ਗਿਆ ਤਾਂ ਰੱਬ ਨੇ ਉਸ ਨੂੰ ਆਪਣਾ ਨਬੀ ਘੋਸ਼ਿਤ ਕਰਦੇ ਹੋਏ) ਅੱਲਾਹ ਨੇ ਫ਼ਰਮਾਇਆ ਕਿ ਹੇ ਯਾਹਯਾ! (ਮੇਰੀ) ਕਿਤਾਬ (ਤੌਰੈਤ) ਨੂੰ ਜ਼ੋਰ ਨਾਲ ਫੜ ਲੈ। ਅਸੀਂ ਉਸ ਨੂੰ ਛੋਟੀ ਉਮਰ (ਬਚਪਣ) ਵਿਚ ਹੀ ਨਿਰਣਾ-ਸ਼ਕਤੀ ਨਾਲ ਨਿਵਾਜ਼ਿਆ ਸੀ।

19:13
ਚਰਚਾ

وَحَنَانًا مِّن لَّدُنَّا وَزَكَوٰةً ۖ وَكَانَ تَقِيًّا

ਅਤੇ ਆਪਣੇ ਵੱਲੋਂ ਉਸ (ਯਾਹਯਾ) ਨੂੰ ਨਿਮਰਤਾ ਤੇ ਪਵਿੱਤਰਤਾ ਬਖ਼ਸ਼ੀ। ਉਹ ਇਕ ਪਰਹੇਜ਼ਗਾਰ (ਰੱਬ ਦੀ ਨਾਰਾਜ਼ਗੀ ਤੋਂ ਡਰਨ ਵਾਲਾ) ਵਿਅਕਤੀ ਸੀ।

19:14
ਚਰਚਾ

وَبَرًّۢا بِوَٰلِدَيْهِ وَلَمْ يَكُن جَبَّارًا عَصِيًّا

ਉਹ ਆਪਣੇ ਮਾਪਿਆ ਨਾਲ ਭਲਾਈ ਕਰਨ ਵਾਲਾ ਸੀ ਉਹ ਸਰਕਸ਼ ਤੇ ਨਾ-ਫ਼ਰਮਾਨ ਨਹੀਂ ਸੀ।

19:15
ਚਰਚਾ

وَسَلَـٰمٌ عَلَيْهِ يَوْمَ وُلِدَ وَيَوْمَ يَمُوتُ وَيَوْمَ يُبْعَثُ حَيًّا

ਉਸ (ਯਾਹਯਾ) ’ਤੇ ਸਲਾਮ, ਜਿਸ ਦਿਨ ਉਹ ਪੈਦਾ ਹੋਇਆ, ਜਿਸ ਦਿਨ ਉਹ ਅਕਾਲ ਚਲਾਣਾ ਕਰੇਗਾ ਅਤੇ ਜਿਸ ਦਿਨ ਉਹ ਮੁੜ ਜਿਊਂਦਾ ਕਰਕੇ ਉਠਾਇਆ ਜਾਵੇਗਾ।

19:16
ਚਰਚਾ

وَٱذْكُرْ فِى ٱلْكِتَـٰبِ مَرْيَمَ إِذِ ٱنتَبَذَتْ مِنْ أَهْلِهَا مَكَانًا شَرْقِيًّا

ਇਸ ਕਿਤਾਬ ਵਿਚ ਮਰੀਅਮ ਦਾ ਵੀ ਜ਼ਿਕਰ ਹੈ, ਜਦੋਂ ਉਹ ਆਪਣੇ ਲੋਕਾਂ ਤੋਂ ਵੱਖ ਹੋਕੇ ਪੂਰਬ ਵੱਲ ਘਰ ਵਿਚ ਜਾ ਬੈਠੀ।

19:17
ਚਰਚਾ

فَٱتَّخَذَتْ مِن دُونِهِمْ حِجَابًا فَأَرْسَلْنَآ إِلَيْهَا رُوحَنَا فَتَمَثَّلَ لَهَا بَشَرًا سَوِيًّا

ਅਤੇ ਉਹਨਾਂ ਲੋਕਾਂ ਤੋਂ ਪੜਦਾ ਕਰ ਲਿਆ ਫੇਰ ਅਸੀਂ ਅੱਲਾਹ ਨੇ ਉਸ (ਮਰੀਅਮ) ਕੋਲ ਆਪਣੀ ਰੂਹ (ਜਿਬਰਾਈਲ) ਨੂੰ ਭੇਜਿਆ, ਉਹ (ਜਿਬਰਾਈਲ) ਉਸ (ਮਰੀਅਮ) ਦੇ ਸਾਹਮਣੇ ਪੂਰੇ ਮਨੁੱਖ ਦੇ ਰੂਪ ਵਿਚ ਪ੍ਰਗਟ ਹੋਇਆ।

19:18
ਚਰਚਾ

قَالَتْ إِنِّىٓ أَعُوذُ بِٱلرَّحْمَـٰنِ مِنكَ إِن كُنتَ تَقِيًّا

ਇਹ ਵੇਖ ਕੇ ਮਰੀਅਮ ਆਖਣ ਲੱਗੀ ਕਿ ਮੈਂ ਤੈਥੋਂ ਰਹਿਮਾਨ ਦੀ ਪਨਾਹ ਮੰਗਦੀ ਹਾਂ ਜੇ ਤੂੰ ਰਤਾ ਵੀ ਉਸ ਤੋਂ ਡਰਨ ਵਾਲਾ ਹੈ।

19:19
ਚਰਚਾ

قَالَ إِنَّمَآ أَنَا۠ رَسُولُ رَبِّكِ لِأَهَبَ لَكِ غُلَـٰمًا زَكِيًّا

ਉਸ (ਜਿਬਰਾਈਲ) ਨੇ ਉੱਤਰ ਵਿਚ ਕਿਹਾ ਕਿ ਮੈਂ ਤਾਂ ਤੇਰੇ ਰੱਬ ਵੱਲੋਂ ਹੀ ਭੇਜਿਆ ਹੋਇਆ ਹਾਂ ਤਾਂ ਜੋ ਤੈਨੂੰ ਰੱਬੀ ਹੁਕਮ ਨਾਲ ਇਕ ਪਵਿੱਤਰ ਬਾਲਕ ਬਖ਼ਸ਼ਾਂ।

19:20
ਚਰਚਾ

قَالَتْ أَنَّىٰ يَكُونُ لِى غُلَـٰمٌ وَلَمْ يَمْسَسْنِى بَشَرٌ وَلَمْ أَكُ بَغِيًّا

(ਮਰੀਅਮ) ਆਖਣ ਲੱਗੀ ਕਿ ਮੇਰੇ ਬੱਚਾ ਕਿਵੇਂ ਹੋ ਸਕਦਾ ਹੈ ? ਮੈਨੂੰ ਤਾਂ ਕਿਸੇ ਪੁਰਖ ਨੇ ਹੱਥ ਤਕ ਨਹੀਂ ਲਾਇਆ ਅਤੇ ਨਾ ਹੀ ਮੈਂ ਬਦਕਾਰ ਹਾਂ।

19:21
ਚਰਚਾ

قَالَ كَذَٰلِكِ قَالَ رَبُّكِ هُوَ عَلَىَّ هَيِّنٌ ۖ وَلِنَجْعَلَهُۥٓ ءَايَةً لِّلنَّاسِ وَرَحْمَةً مِّنَّا ۚ وَكَانَ أَمْرًا مَّقْضِيًّا

ਫ਼ਰਿਸ਼ਤੇ (ਜਿਬਰਾਈਲ) ਨੇ ਆਖਿਆ ਕਿ ਇੰਜ ਹੀ ਹੋਵੇਗਾ ਤੇਰੇ ਰੱਬ ਦਾ ਫਰਮਾਨ ਹੈ ਕਿ ਇੰਜ ਕਰਨਾ ਮੇਰੇ ਲਈ ਬਹੁਤ ਹੀ ਆਸਾਨ ਹੈ। ਅਸੀਂ ਉਸ ਬਾਲਕ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦੇਵਾਂਗੇ ਅਤੇ ਆਪਣੇ ਵੱਲੋਂ ਇਕ ਵਿਸ਼ੇਸ਼ ਰਹਿਮਤ ਬਣਾ ਦੇਵਾਂਗੇ ਅਤੇ ਇਹ ਕੰਮ ਹੋਣਾ ਨਿਸ਼ਚਿਤ ਹੈ।

19:22
ਚਰਚਾ

فَحَمَلَتْهُ فَٱنتَبَذَتْ بِهِۦ مَكَانًا قَصِيًّا

ਅੰਤ ਉਹ (ਮਰੀਅਮ) ਗਰਭਪਤੀ ਹੋ ਗਈ ਅਤੇ ਉਹ ਉਸ (ਗਰਭ) ਨੂੰ ਲੈ ਕੇ ਇਕ ਦੂਰ ਸਥਾਨ ’ਤੇ ਚਲੀ ਗਈ।[1]

ਅਨੁਵਾਦ ਦੇ ਨੋਟ

[1] ਇਸ ਹਕੀਕਤ ਨੂੰ ਦੂਜੀ ਥਾਂ ਇੰਜ ਬਿਆਨ ਕੀਤਾ ਗਿਆ ਹੈ “ਉਹ ਪਾਕ ਤੇ ਪਵਿੱਤਰ ਜ਼ਨਾਨੀ ਜਿਸ ਨੇ ਆਪਣੀ ਇੱਜ਼ਤ ਦੀ ਰਾਖੀ ਕੀਤੀ। ਅਸੀਂ ਉਸ ਵਿਚ ਆਪਣੇ ਵੱਲੋਂ ਜਾਨ (ਰੂਹ) ਪਾ ਦਿੱਤੀ ਅਤੇ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਦੁਨੀਆਂ ਵਾਲਿਆਂ ਲਈ ਨਿਸ਼ਾਨੀ ਬਣਾ ਦਿੱਤਾ” (ਅੰਬੀਆਂ 91/21)।

19:23
ਚਰਚਾ

فَأَجَآءَهَا ٱلْمَخَاضُ إِلَىٰ جِذْعِ ٱلنَّخْلَةِ قَالَتْ يَـٰلَيْتَنِى مِتُّ قَبْلَ هَـٰذَا وَكُنتُ نَسْيًا مَّنسِيًّا

ਫੇਰ ਪਰਸੂਤ ਦੀਆਂ ਪੀੜਾਂ ਨੇ ਉਸ ਨੂੰ ਖਜੂਰ ਦੇ ਦਰਖ਼ਤ ਹੇਠ ਪਹੁੰਚਾ ਦਿੱਤਾ। ਆਖਣ ਲੱਗੀ ਕਿ ਕਾਸ਼! ਮੈਂ ਇਸ (ਬਾਲਕ ਦੇ ਜੰਮਣ) ਤੋਂ ਪਹਿਲਾਂ ਹੀ ਮਰ ਜਾਂਦੀ ਅਤੇ ਲੋਕੀ ਮੈਨੂੰ ਭੁਲ ਜਾਂਦੇ।

19:24
ਚਰਚਾ

فَنَادَىٰهَا مِن تَحْتِهَآ أَلَّا تَحْزَنِى قَدْ جَعَلَ رَبُّكِ تَحْتَكِ سَرِيًّا

ਉਦੋਂ ਹੀ ਫ਼ਰਿਸ਼ਤੇ ਨੇ ਉਸ ਦੇ ਹੇਠੋਂ ਅਵਾਜ਼ ਮਾਰ ਕੇ ਆਖਿਆ ਕਿ ਚਿੰਤਾ ਨਾ ਕਰ ਤੇਰੇ ਰੱਬ ਨੇ ਤੇਰੇ ਪੈਰਾਂ ਹੇਠ ਇਕ ਸੋਮਾ ਵਗਾ ਦਿੱਤਾ ਹੈ।

19:25
ਚਰਚਾ

وَهُزِّىٓ إِلَيْكِ بِجِذْعِ ٱلنَّخْلَةِ تُسَـٰقِطْ عَلَيْكِ رُطَبًا جَنِيًّا

ਅਤੇ ਖਜੂਰ ਦੇ ਤਨੇ ਨੂੰ ਹਲੂਣਾ ਮਾਰ, ਇਹ ਤੇਰੇ ਅੱਗੇ (ਖਾਨ ਲਈ) ਤਾਜ਼ੀਆਂ ਤੇ ਪੱਕੀਆਂ ਹੋਈਆਂ ਖਜੂਰਾਂ ਝਾੜ ਦੇਵੇਗਾ।

19:26
ਚਰਚਾ

فَكُلِى وَٱشْرَبِى وَقَرِّى عَيْنًا ۖ فَإِمَّا تَرَيِنَّ مِنَ ٱلْبَشَرِ أَحَدًا فَقُولِىٓ إِنِّى نَذَرْتُ لِلرَّحْمَـٰنِ صَوْمًا فَلَنْ أُكَلِّمَ ٱلْيَوْمَ إِنسِيًّا

ਸੋ ਹੁਣ ਤੂੰ ਖਾ ਪੀ ਅਤੇ (ਬੱਚੇ ਨੂੰ ਵੇਖ ਕੇ) ਆਪਣੀਆਂ ਅੱਖਾਂ ਠੰਢੀਆਂ ਕਰ, ਜੇ ਤੈਨੂੰ ਕੋਈ ਵਿਅਕਤੀ ਵਿਖਾਈ ਦੇਵੇ ਤਾਂ ਉਹ ਨੂੰ ਆਖ ਦਈਂ ਕਿ ਮੈਂ ਰਹਿਮਾਨ ਲਈ ਰੋਜ਼ੇ ਦੀ ਸੁੱਖ ਸੁੱਖੀ ਹੈ ਸੋ ਅੱਜ ਮੈਂ ਕਿਸੇ ਨਾਲ ਵੀ ਗੱਲ ਨਹੀਂ ਕਰਾਂਗੀ।

19:27
ਚਰਚਾ

فَأَتَتْ بِهِۦ قَوْمَهَا تَحْمِلُهُۥ ۖ قَالُوا۟ يَـٰمَرْيَمُ لَقَدْ جِئْتِ شَيْـًٔا فَرِيًّا

ਜਦੋਂ ਉਹ (ਮਰੀਅਮ) ਆਪਣੇ ਬੱਚੇ ਨੂੰ ਲੈ ਕੇ ਆਪਣੀ ਕੌਮ ਵੱਲ ਆਈ ਤਾਂ ਉਹ ਕਹਿਣ ਲੱਗੇ ਕਿ ਹੇ ਮਰੀਅਮ! ਇਹ ਤਾਂ ਤੂੰ ਘੋਰ ਪਾਪ ਕੀਤਾ ਹੈ।

19:28
ਚਰਚਾ

يَـٰٓأُخْتَ هَـٰرُونَ مَا كَانَ أَبُوكِ ٱمْرَأَ سَوْءٍ وَمَا كَانَتْ أُمُّكِ بَغِيًّا

(ਕੌਮ ਨੇ ਆਖਿਆ ਕਿ) ਹੇ ਹਾਰੂਨ ਦੀ ਭੈਣ! ਨਾ ਹੀ ਤੇਰਾ ਪਿਓ ਭੈੜਾ ਵਿਅਕਤੀ ਸੀ ਅਤੇ ਨਾ ਹੀ ਤੇਰੀ ਮਾਂ ਕੋਈ ਬਦਕਾਰ ਔਰਤ ਸੀ।

19:29
ਚਰਚਾ

فَأَشَارَتْ إِلَيْهِ ۖ قَالُوا۟ كَيْفَ نُكَلِّمُ مَن كَانَ فِى ٱلْمَهْدِ صَبِيًّا

ਮਰੀਅਮ ਨੇ ਆਪਣੇ ਬੱਚੇ ਵੱਲ ਇਸ਼ਾਰਾ ਕੀਤਾ (ਜੋ ਪੁਛਣਾ ਹੈ ਇਸ ਤੋਂ ਪੱਛੋ ਕਿ ਇਸ ਤੋਂ ਪੁੱਛੋ)। ਉਹ ਲੋਕ ਕਹਿਣ ਲੱਗੇ ਕਿ ਭਲਾਂ ਗੋਦੀ ਵਾਲੇ ਬੱਚੇ ਨਾਲ ਅਸੀਂ ਕਿੱਦਾ ਗੱਲਾਂ ਕਰ ਸਕਦੇ ਹਾਂ।[2]

ਅਨੁਵਾਦ ਦੇ ਨੋਟ

[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 46/3

19:30
ਚਰਚਾ

قَالَ إِنِّى عَبْدُ ٱللَّهِ ءَاتَىٰنِىَ ٱلْكِتَـٰبَ وَجَعَلَنِى نَبِيًّا

ਪਰ ਬੱਚਾ ਬੋਲ ਪਿਆ ਕਿ ਮੈਂ ਅੱਲਾਹ ਦਾ ਬੰਦਾ ਹਾਂ ਉਸ ਨੇ ਮੈਨੂੰ ਕਿਤਾਬ (ਇੰਜੀਲ) ਬਖ਼ਸ਼ੀ ਹੈ ਅਤੇ ਮੈਨੂੰ ਪੈਗ਼ੰਬਰ ਬਣਾਇਆ ਹੈ।

19:31
ਚਰਚਾ

وَجَعَلَنِى مُبَارَكًا أَيْنَ مَا كُنتُ وَأَوْصَـٰنِى بِٱلصَّلَوٰةِ وَٱلزَّكَوٰةِ مَا دُمْتُ حَيًّا

ਉਸ (ਅੱਲਾਹ) ਨੇ ਮੈਨੂੰ ਬਰਕਤਾਂ ਵਾਲਾ ਬਣਾਇਆ ਹੈ, ਮੈਂ ਜਿੱਥੇ ਵੀ ਹੋਵਾਂ ਅਤੇ ਜਦੋਂ ਤੀਕ ਮੈਂ ਜਿਊਂਦਾ ਰਹਾਂ, ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦੇਣ ਦਾ ਹੁਕਮ ਦਿੱਤਾ ਹੈ।

19:32
ਚਰਚਾ

وَبَرًّۢا بِوَٰلِدَتِى وَلَمْ يَجْعَلْنِى جَبَّارًا شَقِيًّا

ਅਤੇ ਉਸ ਨੇ ਮੈਨੂੰ ਆਪਣੀ ਮਾਤਾ ਦਾ ਸੇਵਾਦਾਰ ਬਣਾਇਆ ਹੈ। ਉਸ (ਅੱਲਾਹ) ਨੇ ਮੈਨੂੰ ਜ਼ੋਰ ਜ਼ਬਰਦਸਤੀ ਕਰਨ ਵਾਲਾ ਅਤੇ ਮੰਦਭਾਗਾ ਨਹੀਂ ਬਣਾਇਆ।

19:33
ਚਰਚਾ

وَٱلسَّلَـٰمُ عَلَىَّ يَوْمَ وُلِدتُّ وَيَوْمَ أَمُوتُ وَيَوْمَ أُبْعَثُ حَيًّا

ਸਲਾਮ ਹੈ ਮੇਰੇ ਉੱਤੇ ਜਦੋਂ ਮੈਂ ਜਨਮਿਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਦੋਂ ਮੈਂ ਮੁੜ ਜਿਊਂਦਾ ਕਰਕੇ ਖੜਾ ਕੀਤਾ ਜਾਵਾਂਗਾ।

19:34
ਚਰਚਾ

ذَٰلِكَ عِيسَى ٱبْنُ مَرْيَمَ ۚ قَوْلَ ٱلْحَقِّ ٱلَّذِى فِيهِ يَمْتَرُونَ

ਇਹ ਹੈ ਈਸਾ ਪੁੱਤਰ ਮਰੀਅਮ (ਦੀ ਹਕੀਕਤ), ਇਹੋ ਹੱਕ ਸੱਚ ਵਾਲੀ ਗੱਲ ਹੈ, ਜਿਸ ਵਿਚ ਲੋਕੀ ਸ਼ੱਕ ਕਰ ਰਹੇ ਹਨ।

19:35
ਚਰਚਾ

مَا كَانَ لِلَّهِ أَن يَتَّخِذَ مِن وَلَدٍ ۖ سُبْحَـٰنَهُۥٓ ۚ إِذَا قَضَىٰٓ أَمْرًا فَإِنَّمَا يَقُولُ لَهُۥ كُن فَيَكُونُ

ਅੱਲਾਹ ਨੂੰ ਇਹ ਸ਼ੋਭਾ ਨਹੀਂ ਦਿੰਦਾ ਕਿ ਉਸ ਦੇ ਕੋਈ ਸੰਤਾਨ ਹੋਵੇ, ਉਹ ਤਾਂ ਇਕ ਪਾਕ ਜ਼ਾਤ ਹੈ। ਉਹ ਜਦੋਂ ਕਿਸੇ ਕੰਮ ਦੇ ਕਰਨ ਦਾ ਫ਼ੈਸਲਾ ਕਰ ਲੈਂਦਾ ਹੈ ਤਾਂ ਆਖਦਾ ਹੈ ਕਿ ਹੋ ਜਾ ਤਾਂ ਉਹ ਝੱਟ ਹੋ ਜਾਂਦਾ ਹੈ।[3]

ਅਨੁਵਾਦ ਦੇ ਨੋਟ

[3] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 116/2

19:36
ਚਰਚਾ

وَإِنَّ ٱللَّهَ رَبِّى وَرَبُّكُمْ فَٱعْبُدُوهُ ۚ هَـٰذَا صِرَٰطٌ مُّسْتَقِيمٌ

(ਈਸਾ ਨੇ ਆਖਿਆ) ਬੇਸ਼ੱਕ ਅੱਲਾਹ ਹੀ ਮੇਰਾ ਅਤੇ ਤੁਹਾਡਾ ਰੱਬ ਹੈ, ਸੋ ਤੁਸੀਂ ਸਾਰੇ ਉਸੇ ਦੀ ਬੰਦਗੀ ਕਰੋ, ਇਹੋ ਸਿੱਧਾ ਰਾਹ ਹੈ।

19:37
ਚਰਚਾ

فَٱخْتَلَفَ ٱلْأَحْزَابُ مِنۢ بَيْنِهِمْ ۖ فَوَيْلٌ لِّلَّذِينَ كَفَرُوا۟ مِن مَّشْهَدِ يَوْمٍ عَظِيمٍ

ਪਰ ਫੇਰ ਵੱਖ-ਵੱਖ ਧੜੇ ਆਪੋ ਵਿਚਾਲੇ ਮਤਭੇਦ ਕਰਨ ਲੱਗ ਪਏ, [4] ਸੋ ਉਹਨਾਂ ਲਈ ਬਰਬਾਦੀ ਹੈ ਜਿਨ੍ਹਾਂ ਨੇ ਵੱਡੇ ਦਿਹਾੜੇ (ਭਾਵ ਕਿਆਮਤ) ਦੀ ਪੇਸ਼ੀ ਦਾ ਇਨਕਾਰ ਕੀਤਾ।

ਅਨੁਵਾਦ ਦੇ ਨੋਟ

[4] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3

19:38
ਚਰਚਾ

أَسْمِعْ بِهِمْ وَأَبْصِرْ يَوْمَ يَأْتُونَنَا ۖ لَـٰكِنِ ٱلظَّـٰلِمُونَ ٱلْيَوْمَ فِى ضَلَـٰلٍ مُّبِينٍ

ਉਹ ਲੋਕ ਕਿੰਨਾਂ ਵਧੀਆ ਵੇਖਣ ਵਾਲੇ ਤੇ ਸੁਣਨ ਵਾਲੇ ਹੋਣਗੇ ਜਦੋਂ (ਕਿਆਮਤ ਦਿਹਾੜੇ) ਉਹ ਕਾਫ਼ਿਰ ਸਾਡੇ ਕੋਲ ਆਉਣਗੇ ਪਰ ਅੱਜ ਦੇ ਦਿਨ ਤਾਂ ਇਹ ਜ਼ਾਲਮ ਲੋਕ ਸਪਸ਼ਟ ਕੁਰਾਹੇ ਪਏ ਹੋਏ ਹਨ।

19:39
ਚਰਚਾ

وَأَنذِرْهُمْ يَوْمَ ٱلْحَسْرَةِ إِذْ قُضِىَ ٱلْأَمْرُ وَهُمْ فِى غَفْلَةٍ وَهُمْ لَا يُؤْمِنُونَ

(ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਨੂੰ ਉਸ ਦੁਖ ਭਰੇ ਦਿਨ ਤੋਂ ਡਰਾਓ ਜਦੋਂ ਸਾਰੇ ਮਾਮਲਿਆਂ ਦਾ ਨਬੇੜਾ ਕਰ ਦਿੱਤਾ ਜਾਵੇਗਾ ਪਰ ਅੱਜ (ਸੰਸਾਰ ਵਿਚ) ਇਹ ਲੋਕੀ ਭੁਲੇਖੇ ਵਿਚ ਹਨ [5] ਉਹ ਈਮਾਨ ਨਹੀਂ ਲਿਆਉਣਗੇ।

ਅਨੁਵਾਦ ਦੇ ਨੋਟ

[5] ਜਦੋਂ ਕਿਆਮਤ ਦੀ ਘਟਨਾ ਵਾਪਰੇਗੀ ਤਾਂ ਇਨਕਾਰੀਆਂ ਦੀਆਂ ਅੱਖਾਂ ਖੁਲ੍ਹੀਆਂ ਰਹਿ ਜਾਣਗੀਆਂ ਅਤੇ ਅਫ਼ਸੋਸ ਕਰਨਗੇ ਪਰ ਹੁਣ ਇਸ ਦੀ ਭਰਪਾਈ ਨਹੀਂ ਹੋ ਸਕਦੀ ਕਿਉਂ ਜੇ ਉੱਥੇ ਜਿਹੜਾ ਵੀ ਕੋਈ ਆਰਾਮ ਤੇ ਖ਼ੁਸ਼ੀ ਵਿਚ ਹੋਵੇਗਾ ਉਹ ਸਦਾ ਲਈ ਹੋਵੇਗਾ ਅਤੇ ਜਿਹੜਾ ਅਜ਼ਾਬ ਵਿਚ ਫ਼ਸਿਆ ਹੋਵੇਗਾ ਉਹ ਵੀ ਸਦਾ ਲਈ ਹੋਵੇਗਾ। ਇਕ ਹਦੀਸ ਵਿਚ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ “ਕਿਆਮਤ ਦਿਹਾੜੇ ਮੌਤ ਨੂੰ ਇਕ ਚਿਤਕਬਰੇ ਮਿੰਢੇ ਦੀ ਸ਼ਕਲ ਵਿਚ ਲਿਆਇਆ ਜਾਵੇਗਾ ਅਤੇ ਫੇਰ ਇਕ ਆਵਾਜ਼ ਦੇਣ ਵਾਲੀ ਆਵਾਜ਼ ਦੇਵੇਗਾ ਕਿ ਹੇ ਜੰਨਤੀਓ! ਜਦੋਂ ਉਹ ਗਰਦਨ ਚੁੱਕ ਕੇ ਵੇਖਣਗੇ ਕਿ ਉਹਨਾਂ ਨੂੰ ਕਿਹਾ ਜਾਵੇਗਾ ਕੀ ਤੁਸੀਂ ਇਸ ਨੂੰ ਜਾਣਦੇ ਹੋ ? ਤਾਂ ਉਹ ਆਖਣਗੇ ਕਿ ਹਾਂ! ਜਾਣਦੇ ਹਾਂ ਇਹ ਤਾਂ ਮੌਤ ਹੈ ਕਿਉਂ ਜੋ ਇਸ ਨੂੰ ਸਾਰੇ ਹੀ ਵੇਖ ਚੁੱਕੇ ਹਨ। ਫੇਰ ਦੁਬਾਰਾ ਪੁੱਛਿਆ ਜਾਵੇਗਾ ਹੇ ਨਰਕੀਓ! ਉਹ ਵੀ ਗਰਦਨ ਚੁੱਕਣਗੇ ਤਾਂ ਉਹਨਾਂ ਨੂੰ ਵੀ ਪੁੱਛਿਆ ਜਾਵੇਗਾ ਕਿ ਕੀ ਤੁਸੀਂ ਇਸ ਨੂੰ ਜਾਣਦੇ ਹੋ ? ਉਹ ਕਹਿਣਗੇ ਕਿ ਹਾਂ! ਇਹ ਤਾਂ ਮੌਤ ਹੈ ਕਿਉਂ ਜੋ ਉਸ ਸਮੇਂ ਤਕ ਸਾਰੇ ਹੀ ਉਸ ਨੂੰ ਵੇਖ ਚੁੱਕੇ ਹੋਣਗੇ। ਫੇਰ ਇਸ ਮੀਢੇ ਨੂੰ ਜ਼ਿਬਹ ਕੀਤਾ ਜਾਵੇਗਾ ਅਤੇ ਮਨਾਦੀ ਕਰਨ ਵਾਲਾ ਆਖੇਗਾ ਕਿ ਹੇ ਸਵਰਗ ਵਾਲਿਓ! ਤੁਸੀਂ ਸਦਾ ਲਈ ਇਸ ਵਿਚ ਰਹੋਗੇ ਹੁਣ ਤੁਹਾਨੂੰ ਮੌਤ ਨਹੀਂ ਆਵੇਗੀ ਅਤੇ ਹੇ ਨਰਕ ਵਾਲਿਓ! ਤੁਸੀਂ ਸਦਾ ਇਸੇ ਵਿਚ ਰਹੋਗੇ ਹੁਣ ਤੁਹਾਨੂੰ ਮੌਤ ਨਹੀਂ ਆਵੇਗੀ ਫੇਰ ਇਸ ਤੋਂ ਬਾਅਦ ਰਸੂਲ (ਸ:) ਨੇ ਇਸੇ ਆਇਤ ਦਾ ਪਾਠ ਕੀਤਾ। (ਸਹੀ ਬੁਖ਼ਾਰੀ, ਹਦੀਸ: 4730)

19:40
ਚਰਚਾ

إِنَّا نَحْنُ نَرِثُ ٱلْأَرْضَ وَمَنْ عَلَيْهَا وَإِلَيْنَا يُرْجَعُونَ

ਅੰਤ ਨੂੰ ਅਸਾਂ ਹੀ ਧਰਤੀ ਦੇ ਅਤੇ ਸਾਰੇ ਧਰਤੀ ਵਾਲਿਆਂ ਦੇ ਵਾਰਸ ਹੋਵਾਂਗੇ ਅਤੇ ਸਾਰੇ ਹੀ ਲੋਕੀ ਸਾਡੇ ਵੱਲ ਹੀ ਪਰਤਾਏ ਜਾਣਗੇ।

19:41
ਚਰਚਾ

وَٱذْكُرْ فِى ٱلْكِتَـٰبِ إِبْرَٰهِيمَ ۚ إِنَّهُۥ كَانَ صِدِّيقًا نَّبِيًّا

(ਹੇ ਨਬੀ!) ਇਸੇ ਕਿਤਾਬ (.ਕੁਰਆਨ) ਵਿੱਚੋਂ ਇਬਰਾਹੀਮ ਦਾ ਵੀ ਕਿੱਸਾ ਬਿਆਨ ਕਰੋ, ਬੇਸ਼ੱਕ ਉਹ (ਇਬਰਾਹੀਮ) ਇਕ ਸੱਚਾ ਨਬੀ ਸੀ।

19:42
ਚਰਚਾ

إِذْ قَالَ لِأَبِيهِ يَـٰٓأَبَتِ لِمَ تَعْبُدُ مَا لَا يَسْمَعُ وَلَا يُبْصِرُ وَلَا يُغْنِى عَنكَ شَيْـًٔا

ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ ਜੀ! ਤੁਸੀਂ ਇਨ੍ਹਾਂ (ਦੇਵੀ ਦੇਵਤਿਆਂ) ਨੂੰ ਕਿਉਂ ਪੂਜਦੇ ਹੋ ਜੋ ਨਾ ਕੁੱਝ ਸੁਣਨ, ਨਾ ਹੀ ਵੇਖਣ ਤੇ ਨਾ ਹੀ ਤੁਹਾਡੇ ਕਿਸੇ ਕੰਮ ਆਉਣ ?

19:43
ਚਰਚਾ

يَـٰٓأَبَتِ إِنِّى قَدْ جَآءَنِى مِنَ ٱلْعِلْمِ مَا لَمْ يَأْتِكَ فَٱتَّبِعْنِىٓ أَهْدِكَ صِرَٰطًا سَوِيًّا

ਮੇਰੇ ਪਿਆਰੇ ਪਿਤਾ ਜੀ ਬੇਸ਼ੱਕ ਮੇਰੇ ਕੋਲ (ਮੇਰੇ ਰੱਬ ਵਲੋਂ) ਅਜਿਹਾ ਗਿਆਨ ਆਇਆ ਹੈ ਜਿਹੜਾ ਤੁਹਾਡੇ ਕੋਲ ਨਹੀਂ ਹੈ ਸੋ ਤੁਸੀਂ ਮੇਰੀ ਮੰਨੋ ਮੈਂ ਤੁਹਾਨੂੰ ਸਿੱਧੀ ਰਾਹ ਦਰਸਾਵਾਂਗਾ।

19:44
ਚਰਚਾ

يَـٰٓأَبَتِ لَا تَعْبُدِ ٱلشَّيْطَـٰنَ ۖ إِنَّ ٱلشَّيْطَـٰنَ كَانَ لِلرَّحْمَـٰنِ عَصِيًّا

ਪਿਤਾ ਜੀ, ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੋ। ਬੇਸ਼ੱਕ ਸ਼ੈਤਾਨ ਤਾਂ ਰਹਿਮਾਨ (ਭਾਵ ਅੱਲਾਹ) ਦਾ ਨਾ-ਫ਼ਰਮਾਨ ਹੈ।

19:45
ਚਰਚਾ

يَـٰٓأَبَتِ إِنِّىٓ أَخَافُ أَن يَمَسَّكَ عَذَابٌ مِّنَ ٱلرَّحْمَـٰنِ فَتَكُونَ لِلشَّيْطَـٰنِ وَلِيًّا

ਪਿਤਾ ਜੀ ਮੈਨੂੰ ਡਰ ਹੈ ਕਿ ਤੁਹਾਡੇ ਉੱਤੇ ਰਹਿਮਾਨ ਵੱਲੋਂ ਕੋਈ ਅਜ਼ਾਬ ਨਾ ਆ ਜਾਵੇ ਫੇਰ ਤੁਸੀਂ ਸ਼ੈਤਾਨ ਦੇ ਸਾਥੀ ਬਣ ਜਾਓ।

19:46
ਚਰਚਾ

قَالَ أَرَاغِبٌ أَنتَ عَنْ ءَالِهَتِى يَـٰٓإِبْرَٰهِيمُ ۖ لَئِن لَّمْ تَنتَهِ لَأَرْجُمَنَّكَ ۖ وَٱهْجُرْنِى مَلِيًّا

(ਪਿਤਾ) ਆਜ਼ਰ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੈਂ ਮੇਰੇ ਇਸ਼ਟਾਂ ਤੋਂ ਮੂੰਹ ਫੇਰ ਲਿਆ ਹੈ ? ਜੇ ਤੂੰ ਬਾਜ਼ ਨਾ ਆਇਆ ਤਾਂ ਮੈਂ ਪੱਥਰ ਮਾਰ-ਮਾਰ ਕੇ ਤੈਨੂੰ ਮਾਰ ਦਿਆਂਗਾ ਜਾਂ ਤੂੰ ਸਦਾ ਲਈ ਮੈਥੋਂ ਦੂਰ ਚਲਿਆ ਜਾ।

19:47
ਚਰਚਾ

قَالَ سَلَـٰمٌ عَلَيْكَ ۖ سَأَسْتَغْفِرُ لَكَ رَبِّىٓ ۖ إِنَّهُۥ كَانَ بِى حَفِيًّا

(ਇਬਰਾਹੀਮ ਨੇ) ਕਿਹਾ ਕਿ ਚੰਗਾ ਤੁਸੀਂ ਸਲਾਮਤ ਰਹੋ, ਮੈਂ ਛੇਤੀ ਹੀ ਤੁਹਾਡੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਦੁਆ ਕਰਾਂਗਾ ਬੇਸ਼ੱਕ ਉਹ ਮੇਰੇ ’ਤੇ ਅਤਿ ਮਿਹਰਬਾਨ ਹੈ।

19:48
ਚਰਚਾ

وَأَعْتَزِلُكُمْ وَمَا تَدْعُونَ مِن دُونِ ٱللَّهِ وَأَدْعُوا۟ رَبِّى عَسَىٰٓ أَلَّآ أَكُونَ بِدُعَآءِ رَبِّى شَقِيًّا

ਮੈਂ ਤਾਂ ਤੁਹਾਨੂੰ ਵੀ ਛਡਦਾ ਹਾਂ ਅਤੇ ਉਹਨਾਂ ਨੂੰ ਵੀ ਛੱਡਦਾ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਨੂੂੰ ਛੱਡ ਕੇ ਪੁਕਾਰਦੇ ਹੋ। ਮੈਂ ਤਾਂ ਕੇਵਲ ਆਪਣੇ ਰੱਬ ਨੂੰ ਹੀ (ਆਪਣੀ ਮਦਦ ਲਈ) ਪੁਕਾਰਦਾ ਹਾਂ। ਮੈਨੂੰ ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਨਾ-ਮੁਰਾਦ ਨਹੀਂ ਰਹਾਂਗਾ।

19:49
ਚਰਚਾ

فَلَمَّا ٱعْتَزَلَهُمْ وَمَا يَعْبُدُونَ مِن دُونِ ٱللَّهِ وَهَبْنَا لَهُۥٓ إِسْحَـٰقَ وَيَعْقُوبَ ۖ وَكُلًّا جَعَلْنَا نَبِيًّا

ਜਦੋਂ ਉਹ (ਇਬਰਾਹੀਮ) ਉਹਨਾਂ (ਬਸਤੀ ਵਾਲਿਆਂ) ਤੋਂ ਅਤੇ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ ਪੂਜਦੇ ਸੀ, ਅੱਡ ਹੋ ਗਿਆ, ਫੇਰ ਅਸੀਂ ਉਸ ਨੂੰ ਇਸਹਾਕ (ਪੁੱਤਰ) ਅਤੇ ਯਾਕੂਬ (ਪੋਤਰਾ) ਜਿਹੀ ਔਲਾਦ ਬਖ਼ਸ਼ੀ ਅਤੇ ਅਸੀਂ ਉਨ੍ਹਾਂ ਸਭ ਨੂੰ ਨਬੀ ਬਣਾਇਆ।

19:50
ਚਰਚਾ

وَوَهَبْنَا لَهُم مِّن رَّحْمَتِنَا وَجَعَلْنَا لَهُمْ لِسَانَ صِدْقٍ عَلِيًّا

ਅਸਾਂ ਉਹਨਾਂ ਨੂੰ ਆਪਣੀ ਮਿਹਰ ਨਾਲ ਨਿਵਾਜ਼ਿਆ ਅਤੇ ਉਹਨਾਂ ਲਈ ਸੱਚਾਈ ਦੇ ਬੋਲਾਂ ਨੂੰ ਉਚਾਈ (ਪ੍ਰਸਿੱਧੀ) ਬਖ਼ਸ਼ੀ।[6]

ਅਨੁਵਾਦ ਦੇ ਨੋਟ

[6] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2 ਅਤੇ ਸੂਰਤ ਅਨ-ਨਹਲ, ਹਾਸ਼ੀਆ ਆਇਤ 121/16

19:51
ਚਰਚਾ

وَٱذْكُرْ فِى ٱلْكِتَـٰبِ مُوسَىٰٓ ۚ إِنَّهُۥ كَانَ مُخْلَصًا وَكَانَ رَسُولًا نَّبِيًّا

(ਹੇ ਨਬੀ ਸ:!) ਇਸ ਕਿਤਾਬ (.ਕੁਰਆਨ) ਵਿੱਚੋਂ ਮੂਸਾ ਦਾ ਵੀ ਕਿੱਸਾ ਬਿਆਨ ਕਰੋ, ਉਹ ’ਚੋਂਣਵਾਂ ਰਸੂਲ (ਨਬੀ) ਸੀ।

19:52
ਚਰਚਾ

وَنَـٰدَيْنَـٰهُ مِن جَانِبِ ٱلطُّورِ ٱلْأَيْمَنِ وَقَرَّبْنَـٰهُ نَجِيًّا

ਅਸੀਂ ਉਸ (ਮੂਸਾ) ਨੂੰ ਤੂਰ (ਪਹਾੜ) ਦੇ ਸੱਜੇ ਪਾਸਿਓਂ ਆਵਾਜ਼ ਦਿੱਤੀ ਅਤੇ ਭੇਤ ਭਰੀਆਂ ਗੱਲਾਂ ਕਰਨ ਲਈ ਨੇੜੇ ਕਰ ਲਿਆ।

19:53
ਚਰਚਾ

وَوَهَبْنَا لَهُۥ مِن رَّحْمَتِنَآ أَخَاهُ هَـٰرُونَ نَبِيًّا

ਅਤੇ ਆਪਣੀ ਵਿਸ਼ੇਸ਼ ਕ੍ਰਿਪਾ ਕਰਦੇ ਹੋਏ ਉਸ ਦੇ ਭਰਾ (ਹਾਰੂਨ) ਨੂੰ ਵੀ ਨਬੀ ਬਣਾਇਆ।

19:54
ਚਰਚਾ

وَٱذْكُرْ فِى ٱلْكِتَـٰبِ إِسْمَـٰعِيلَ ۚ إِنَّهُۥ كَانَ صَادِقَ ٱلْوَعْدِ وَكَانَ رَسُولًا نَّبِيًّا

ਇਸ ਕਿਤਾਬ (.ਕੁਰਆਨ) ਵਿੱਚੋਂ ਇਸਮਾਈਲ ਦੀ ਵੀ ਚਰਚਾ ਕਰੋ ਉਹ ਵਾਅਦੇ ਦਾ ਪੱਕਾ ਸੀ ਰਸੂਲ ਤੇ ਨਬੀ ਸੀ।

19:55
ਚਰਚਾ

وَكَانَ يَأْمُرُ أَهْلَهُۥ بِٱلصَّلَوٰةِ وَٱلزَّكَوٰةِ وَكَانَ عِندَ رَبِّهِۦ مَرْضِيًّا

ਉਹ (ਇਸਮਾਈਲ) ਆਪਣੇ ਘਰ ਵਾਲਿਆਂ ਨੂੰ ਨਮਾਜ਼ ਤੇ ਜ਼ਕਾਤ ਦਾ ਹੁਕਮ ਦਿਆ ਕਰਦਾ ਸੀ। ਬੇਸ਼ੱਕ ਉਹ ਆਪਣੇ ਰੱਬ ਦਾ ਮਨ-ਭਾਉਂਦਾ ਬੰਦਾ ਸੀ।

19:56
ਚਰਚਾ

وَٱذْكُرْ فِى ٱلْكِتَـٰبِ إِدْرِيسَ ۚ إِنَّهُۥ كَانَ صِدِّيقًا نَّبِيًّا

ਇਸ ਕਿਤਾਬ (.ਕੁਰਆਨ) ਵਿਚ ਇਦਰੀਸ ਦੀ ਵੀ ਚਰਚਾ ਕਰੋ ਉਹ ਇਕ ਸੱਚਾ ਨਬੀ ਸੀ।

19:58
ਚਰਚਾ

أُو۟لَـٰٓئِكَ ٱلَّذِينَ أَنْعَمَ ٱللَّهُ عَلَيْهِم مِّنَ ٱلنَّبِيِّـۧنَ مِن ذُرِّيَّةِ ءَادَمَ وَمِمَّنْ حَمَلْنَا مَعَ نُوحٍ وَمِن ذُرِّيَّةِ إِبْرَٰهِيمَ وَإِسْرَٰٓءِيلَ وَمِمَّنْ هَدَيْنَا وَٱجْتَبَيْنَآ ۚ إِذَا تُتْلَىٰ عَلَيْهِمْ ءَايَـٰتُ ٱلرَّحْمَـٰنِ خَرُّوا۟ سُجَّدًا وَبُكِيًّا ۩

ਇਹ ਉਹ ਪੈਗ਼ੰਬਰ ਹਨ ਜਿਨ੍ਹਾਂ ਨੂੰ ਅੱਲਾਹ ਨੇ ਇਨਾਮ ਨਾਲ ਨਿਵਾਜ਼ਿਆ, ਜੋ ਕਿ ਆਦਮ ਦੀ ਸੰਤਾਨ ਵਿੱਚੋਂ ਸਨ ਅਤੇ ਉਹਨਾਂ ਲੋਕਾਂ ਦੀ ਨਸਲ ਵਿੱਚੋਂ ਸਨ ਜਿਨ੍ਹਾਂ ਨੂੰ ਅਸੀਂ ਨੂਹ ਦੇ ਸੰਗ ਕਿਸ਼ਤੀ ’ਤੇ ਸਵਾਰ ਕੀਤਾ ਸੀ ਅਤੇ ਇਬਰਾਹੀਮ ਤੇ ਇਸਰਾਈਲ (ਭਾਵ ਯਾਕੂਬ) ਦੇ ਵੰਸ਼ ਵਿੱਚੋਂ ਸਨ। ਜਿਨ੍ਹਾਂ ਲੋਕਾਂ ਨੂੰ ਅਸੀਂ ਆਪਣੇ ਵੱਲੋਂ ਹਿਦਾਇਤ ਬਖ਼ਸ਼ੀ ਅਤੇ (ਪੈਗ਼ੰਬਰੀ ਲਈ) ਚੁਣ ਲਿਆ, ਜਦੋਂ ਉਹਨਾਂ ਦੇ ਸਾਹਮਣੇ ਰਹਿਮਾਨ ਦੀਆਂ ਆਇਤਾਂ (.ਕੁਰਆਨ) ਦੀ ਪੜ੍ਹਾਈ ਕੀਤੀ ਜਾਂਦੀ ਸੀ ਤਾਂ ਉਹ ਰੋਂਦੇ ਹੋਏ ਸਿਜਦੇ ਵਿਚ ਡਿਗ ਪੈਂਦੇ ਸਨ।[7]

ਅਨੁਵਾਦ ਦੇ ਨੋਟ

[7] .ਕੁਰਆਨ ਪੜ੍ਹਣ ਵਾਲਾ ਜਦੋਂ ਇਹ ਆਇਤ ਪੜ੍ਹੇ ਤਾਂ ਕਿਬਲਾ ਵੱਲ ਮੂੰਹ ਕਰਕੇ ਅੱਲਾਹ ਦੇ ਹਜ਼ੂਰ ਸਿਜਦਾ ਕਰੇ ਜਿਸ ਵਿਚ ਦੁਆਵਾਂ ਪੜ੍ਹੇ ਜਿਨ੍ਹਾਂ ਦਾ ਅਰਥ ਹੈ ਕਿ ਹੇ ਅੱਲਾਹ! ਮੇਰੇ ਲਈ ਆਪਣੇ ਕੋਲ ਤੋਂ ਇਸ .ਕੁਰਆਨ ਨੂੰ ਪੜ੍ਹਣ ਦਾ ਸਵਾਬ ਲਿਖ ਦੇ ਅਤੇ ਬਦਲ ਵਿਚ ਮੈਨੂੰ ਗੁਨਾਹਾਂ ਤੋਂ ਪਾਕ ਕਰ ਅਤੇ ਮੇਰੇ ਵੱਲੋਂ ਇਸ ਪੜ੍ਹਾਈ ਨੂੰ ਆਪਣੇ ਕੋਲ ਜਮਾਂ ਕਰ ਲੈ ਅਤੇ ਮੇਰੇ ਵੱਲੋਂ ਇਸ ਦੇ ਪੜ੍ਹਣ ਨੂੰ ਕਬੂਲ ਕਰ ਜਿਵੇਂ ਤੂੰ ਅਪਣੇ ਬੰਦੇ ਦਾਊਦ ਅ:ਸ ਦੇ ਪੜ੍ਹਣ ਨੂੰ ਕਬੂਲ ਕੀਤਾ ਸੀ। (ਇਬਨੇ ਮਾਜਾ, ਹਦੀਸ: 1053, ਜਾਮਅੇ ਤਿਰਮਜ਼ੀ, ਹਦੀਸ: 3424, 579)

19:59
ਚਰਚਾ

فَخَلَفَ مِنۢ بَعْدِهِمْ خَلْفٌ أَضَاعُوا۟ ٱلصَّلَوٰةَ وَٱتَّبَعُوا۟ ٱلشَّهَوَٰتِ ۖ فَسَوْفَ يَلْقَوْنَ غَيًّا

ਫੇਰ ਉਹਨਾਂ ਤੋਂ ਬਾਅਦ ਕੁੱਝ ਅਜਿਹੇ ਅਯੋਗ ਜਾਨਸ਼ੀਨ ਬਣੇ ਕਿ ਉਹ ਨਮਾਜ਼ਾਂ ਨੂੰ ਅਜਾਈਂ ਕਰਦੇ ਰਹੇ ਅਤੇ ਅਪਣੀਆਂ ਇੱਛਾਵਾਂ ਦੇ ਪਿੱਛੇ ਹੀ ਲੱਗੇ ਰਹੇ। [8] ਛੇਤੀ ਹੀ ਉਹਨਾਂ ਨੂੰ ਹਲਾਕਤ ਤੇ ਗੁਮਰਾਹੀ ਦਾ ਫਲ ਭੁਗਤਣਾ ਪਵੇਗਾ।

ਅਨੁਵਾਦ ਦੇ ਨੋਟ

[8] ਜਿਵੇਂ ਸ਼ਰਾਬ ਆਦਿ ਦਾ ਨਸ਼ਾ ਕਰਨਾ, ਝੂਠੀ ਗਵਾਹੀ ਦੇਣਾ, ਹਰਾਮ ਖਾਣਾ, ਜ਼ਨਾ ਕਰਨਾ, ਲੋਕਾਂ ਦੇ ਹੱਕ ਮਾਰਨਾ, ਚੋਰੀ, ਚੁੱਗਲੀ ਆਦਿ ਕਰਨਾ, ਝੂਠੇ ਅਲਜ਼ਾਮ, ਨਾ-ਹੱਕਾ ਕਤਲ ਆਦਿ ਕਰਨਾ ਸ਼ਾਮਲ ਹਨ।

19:60
ਚਰਚਾ

إِلَّا مَن تَابَ وَءَامَنَ وَعَمِلَ صَـٰلِحًا فَأُو۟لَـٰٓئِكَ يَدْخُلُونَ ٱلْجَنَّةَ وَلَا يُظْلَمُونَ شَيْـًٔا

ਪਰ ਜਿਹੜੇ ਲੋਕ ਤੌਬਾ ਕਰ ਲੈਣ ਅਤੇ ਈਮਾਨ ਲਿਆਉਣ ਅਤੇ ਨੇਕ ਅਮਲ ਵੀ ਕਰਨ, ਅਜਿਹੇ ਲੋਕ ਹੀ ਜੰਨਤ ਵਿਚ ਜਾਣਗੇ ਅਤੇ ਉਹਨਾਂ ਦਾ ਭੋਰਾ ਭਰ ਵੀ ਹੱਕ ਨਹੀਂ ਮਾਰਿਆ ਜਾਵੇਗਾ।[9]

ਅਨੁਵਾਦ ਦੇ ਨੋਟ

[9] ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 121/9

19:61
ਚਰਚਾ

جَنَّـٰتِ عَدْنٍ ٱلَّتِى وَعَدَ ٱلرَّحْمَـٰنُ عِبَادَهُۥ بِٱلْغَيْبِ ۚ إِنَّهُۥ كَانَ وَعْدُهُۥ مَأْتِيًّا

ਇਹ ਜੰਨਤਾਂ ਸਦੀਵੀ ਹਨ ਜਿਨ੍ਹਾਂ ਦਾ ਵਾਅਦਾ ਰਹਿਮਾਨ ਨੇ ਆਪਣੇ ਆਗਿਆਕਾਰੀ ਬੰਦਿਆ ਨਾਲ ਅਣ-ਡਿਠਿਆਂ ਹੀ ਕੀਤਾ ਹੋਇਆ ਹੈ। ਨਿਰਸੰਦੇਹ, ਉਸ (ਰੱਬ) ਦਾ ਇਹ ਵਾਅਦਾ ਪੂਰਾ ਹੋ ਕੇ ਰਹੇਗਾ।

19:62
ਚਰਚਾ

لَّا يَسْمَعُونَ فِيهَا لَغْوًا إِلَّا سَلَـٰمًا ۖ وَلَهُمْ رِزْقُهُمْ فِيهَا بُكْرَةً وَعَشِيًّا

ਉਹ ਲੋਕ ਉੱਥੇ (ਜੰਨਤ ਵਿਚ) ਛੁੱਟ ਸਲਾਮ ਤੋਂ, ਕੋਈ ਬੇਹੂਦਾ ਗੱਲਾਂ ਨਹੀਂ ਸੁਣਨਗੇ। ਉੱਥੇ ਉਹਨਾਂ ਲਈ ਸਵੇਰੇ-ਸ਼ਾਮ ਰਿਜ਼ਕ ਹੋਵੇਗਾ।

19:63
ਚਰਚਾ

تِلْكَ ٱلْجَنَّةُ ٱلَّتِى نُورِثُ مِنْ عِبَادِنَا مَن كَانَ تَقِيًّا

ਇਹ ਉਹ ਸਵਰਗ ਹੈ ਜਿਸ ਦਾ ਵਾਰਸ ਅਸੀਂ ਆਪਣੇ ਬੰਦਿਆਂ ਵਿੱਚੋਂ ਉਹਨਾਂ ਨੂੰ ਬਣਾਉਂਦੇ ਹਾਂ ਜਿਹੜੇ ਪਰਹੇਜ਼ਗਾਰ ਹੁੰਦੇ ਹਨ।

19:64
ਚਰਚਾ

وَمَا نَتَنَزَّلُ إِلَّا بِأَمْرِ رَبِّكَ ۖ لَهُۥ مَا بَيْنَ أَيْدِينَا وَمَا خَلْفَنَا وَمَا بَيْنَ ذَٰلِكَ ۚ وَمَا كَانَ رَبُّكَ نَسِيًّا

(ਹੇ ਨਬੀ!) ਅਸੀਂ (ਭਾਵ ਫ਼ਰਿਸ਼ਤੇ) ਤੁਹਾਡੇ ਰੱਬ ਦੀ ਆਗਿਆ ਨਾਲ ਹੀ (ਧਰਤੀ ’ਤੇ) ਉੱਤਰਦੇ ਹਾਂ, ਜੋ ਸਾਡੇ ਅੱਗੇ ਹੈ ਤੇ ਜੋ ਸਾਡੇ ਪਿੱਛੇ ਹੈ ਅਤੇ ਜੋ ਉਹਨਾਂ ਦੇ ਵਿਚਕਾਰ ਹੈ ਉਹ ਸਭ ਉਸੇ ਦਾ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ।

19:65
ਚਰਚਾ

رَّبُّ ٱلسَّمَـٰوَٰتِ وَٱلْأَرْضِ وَمَا بَيْنَهُمَا فَٱعْبُدْهُ وَٱصْطَبِرْ لِعِبَـٰدَتِهِۦ ۚ هَلْ تَعْلَمُ لَهُۥ سَمِيًّا

ਅਕਾਸ਼ਾਂ ਤੇ ਧਰਤੀ ਦਾ ਅਤੇ ਜੋ ਵੀ ਇਹਨਾਂ ਦੇ ਵਿਚਕਾਰ ਹੈ, ਸਭ ਦਾ ਮਾਲਿਕ ਉਹੀਓ ਹੈ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਤੇ ਉੇਸੇ ਦੀ ਇਬਾਦਤ ’ਤੇ ਕਾਇਮ ਰਹੋ। ਕੀ ਤੁਸੀਂ ਉਸ ਜਿਹਾ ਕੋਈ ਨਾਂ ਹੋਰ ਵੀ ਜਾਣਦੇ ਹੈ ?[10]

ਅਨੁਵਾਦ ਦੇ ਨੋਟ

[10] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 73/3

19:66
ਚਰਚਾ

وَيَقُولُ ٱلْإِنسَـٰنُ أَءِذَا مَا مِتُّ لَسَوْفَ أُخْرَجُ حَيًّا

ਮਨੁੱਖ ਆਖਦਾ ਹੈ ਕਿ ਜਦੋਂ ਮੈਂ ਮਰ ਜਾਵਾਂਗਾ ਤਾਂ ਕੀ ਮੈਂ ਮੁੜ (ਕਬਰਾਂ ’ਚੋਂ) ਜਿਊਂਦਾ ਕੱਢਿਆ ਜਾਵਾਂਗਾ?

19:67
ਚਰਚਾ

أَوَلَا يَذْكُرُ ٱلْإِنسَـٰنُ أَنَّا خَلَقْنَـٰهُ مِن قَبْلُ وَلَمْ يَكُ شَيْـًٔا

ਕੀ ਇਹ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਇਸ ਨੂੰ ਇਸ ਤੋਂ ਪਹਿਲਾਂ ਪੈਦਾ ਕਰ ਚੁੱਕੇ ਹਾਂ ਜਦੋਂ ਕਿ ਉਹ ਕੁੱਝ ਵੀ ਨਹੀਂ ਸੀ।

19:68
ਚਰਚਾ

فَوَرَبِّكَ لَنَحْشُرَنَّهُمْ وَٱلشَّيَـٰطِينَ ثُمَّ لَنُحْضِرَنَّهُمْ حَوْلَ جَهَنَّمَ جِثِيًّا

ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।

19:69
ਚਰਚਾ

ثُمَّ لَنَنزِعَنَّ مِن كُلِّ شِيعَةٍ أَيُّهُمْ أَشَدُّ عَلَى ٱلرَّحْمَـٰنِ عِتِيًّا

ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।

19:70
ਚਰਚਾ

ثُمَّ لَنَحْنُ أَعْلَمُ بِٱلَّذِينَ هُمْ أَوْلَىٰ بِهَا صِلِيًّا

ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।

19:71
ਚਰਚਾ

وَإِن مِّنكُمْ إِلَّا وَارِدُهَا ۚ كَانَ عَلَىٰ رَبِّكَ حَتْمًا مَّقْضِيًّا

ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,[11] ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।

ਅਨੁਵਾਦ ਦੇ ਨੋਟ

[11] ਇਸ ਆਇਤ ਦਾ ਵਿਆਖਣ ਹਦੀਸ ਦੀਆਂ ਕਿਤਾਬਾਂ ਵਿਚ ਇੰਜ ਕੀਤਾ ਗਿਆ ਹੈ, ਕਿ ਨਰਕ ਦੇ ਉੱਤੇ ਇਕ ਪੁਲ ਬਣਾਇਆ ਜਾਵੇਗਾ ਜਿਸ ਤੋਂ ਹਰੇਕ ਵਿਅਕਤੀ ਨੂੰ ਲੰਘਣਾ ਪਵੇਗਾ ਮੋਮਿਨ ਤਾਂ ਆਪਣੇ ਕਰਮਾਂ ਅਨੁਸਾਰ ਛੇਤੀ ਜਾਂ ਦੇਰੀ ਨਾਲ ਲੰਘ ਹੀ ਜਾਣਗੇ ਕੁੱਝ ਤਾਂ ਉਹਨਾਂ ਵਿੱਚੋਂ ਅੱਖ ਝਮਕਦੇ ਹੀ ਕੁੱਝ ਬਿਜਲੀ ਜਾਂ ਹਵਾਂ ਦੀ ਤਰ੍ਹਾਂ, ਕੁੱਝ ਪੰਛੀਆਂ ਵਾਂਗ ਅਤੇ ਕੁੱਝ ਘੋੜ੍ਹਿਆਂ ਅਤੇ ਦੂਜੀਆਂ ਸਵਾਰੀਆਂ ਵਾਂਗ ਲੰਘ ਜਾਣਗੇ ਐਵੇਂ ਹੀ ਕੁੱਝ ਠੀਕ-ਠਾਕ ਕੁੱਝ ਜਖ਼ਮੀ ਪੁਲ ਪਾਰ ਕਰ ਹੀ ਲੈਂਣਗੇ ਕੁੱਝ ਨਰਕ ਵਿਚ ਗਿਰ ਜਾਣਗੇ ਪਰ ਕੁੱਝ ਸਮੇਂ ਬਾਅਦ ਸਿਫ਼ਾਰਸ਼ ਦੁਆਰਾ ਉਹਨਾਂ ਨੂੰ ਕੱਢ ਲਿਆ ਜਾਵੇਗਾ ਪਰ ਕਾਫ਼ਿਰ ਉਸ ਪੁਲ ਨੂੰ ਪਾਰ ਨਹੀਂ ਕਰ ਸਕਣਗੇ ਉਹ ਸਾਰੇ ਨਰਕ ਵਿਚ ਡਿਗ ਜਾਣਗੇ ਇਸ ਗੱਲ ਦੀ ਪੁਸ਼ਟੀ ਇਸ ਹਦੀਸ ਤੋਂ ਵੀ ਹੁੰਦੀ ਹੈ ਕਿ “ਜਿਸ ਦੇ ਤਿੰਨ ਬੱਚੇ ਬਾਲਗ ਹੋਣ ਤੋਂ ਪਹਿਲਾਂ ਹੀ ਮਰ ਜਾਣ ਉਹਨਾਂ ਨੂੰ ਅੱਗ ਨਹੀਂ ਛੂਏਗੀ ਪਰ ਇਹ ਕਸਮ ਹਲਾਲ ਲਈ ਹੈ”। (ਸਹੀ ਬੁਖ਼ਾਰੀ, ਹਦੀਸ: 1251, ਸਹੀ ਮੁਸਲਿਮ, ਹਦੀਸ: 2632) ● ਇਹ ਉਹੀਓ ਕਸਮ ਹੈ ਜਿਸ ਨੂੰ ਇਸੇ ਆਇਤ ਵਿਚ ‘ਆਖ਼ਿਰੀ ਪੱਕਾ ਫ਼ੈਸਲਾ’ ਕਿਹਾ ਗਿਆ ਹੈ ਭਾਵ ਇਸ ਦਾ ਵਿਰਦ ਨਰਕ ਤੋਂ ਪੁਲ ਸਰਾਤ ਉੱਤੋਂ ਲੰਘਣ ਤੱਕ ਹੀ ਹੋਵੇਗਾ। (ਅਹਸਨੁਲ ਬਿਆਨ)

19:72
ਚਰਚਾ

ثُمَّ نُنَجِّى ٱلَّذِينَ ٱتَّقَوا۟ وَّنَذَرُ ٱلظَّـٰلِمِينَ فِيهَا جِثِيًّا

ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।

19:73
ਚਰਚਾ

وَإِذَا تُتْلَىٰ عَلَيْهِمْ ءَايَـٰتُنَا بَيِّنَـٰتٍ قَالَ ٱلَّذِينَ كَفَرُوا۟ لِلَّذِينَ ءَامَنُوٓا۟ أَىُّ ٱلْفَرِيقَيْنِ خَيْرٌ مَّقَامًا وَأَحْسَنُ نَدِيًّا

ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।

19:74
ਚਰਚਾ

وَكَمْ أَهْلَكْنَا قَبْلَهُم مِّن قَرْنٍ هُمْ أَحْسَنُ أَثَـٰثًا وَرِءْيًا

ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।

19:75
ਚਰਚਾ

قُلْ مَن كَانَ فِى ٱلضَّلَـٰلَةِ فَلْيَمْدُدْ لَهُ ٱلرَّحْمَـٰنُ مَدًّا ۚ حَتَّىٰٓ إِذَا رَأَوْا۟ مَا يُوعَدُونَ إِمَّا ٱلْعَذَابَ وَإِمَّا ٱلسَّاعَةَ فَسَيَعْلَمُونَ مَنْ هُوَ شَرٌّ مَّكَانًا وَأَضْعَفُ جُندًا

ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।

19:76
ਚਰਚਾ

وَيَزِيدُ ٱللَّهُ ٱلَّذِينَ ٱهْتَدَوْا۟ هُدًى ۗ وَٱلْبَـٰقِيَـٰتُ ٱلصَّـٰلِحَـٰتُ خَيْرٌ عِندَ رَبِّكَ ثَوَابًا وَخَيْرٌ مَّرَدًّا

ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।

19:77
ਚਰਚਾ

أَفَرَءَيْتَ ٱلَّذِى كَفَرَ بِـَٔايَـٰتِنَا وَقَالَ لَأُوتَيَنَّ مَالًا وَوَلَدًا

ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।

19:78
ਚਰਚਾ

أَطَّلَعَ ٱلْغَيْبَ أَمِ ٱتَّخَذَ عِندَ ٱلرَّحْمَـٰنِ عَهْدًا

ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।

19:79
ਚਰਚਾ

كَلَّا ۚ سَنَكْتُبُ مَا يَقُولُ وَنَمُدُّ لَهُۥ مِنَ ٱلْعَذَابِ مَدًّا

ਕਦੇ ਵੀ ਨਹੀਂ! ਜੋ ਵੀ ਇਹ ਕਹਿ ਰਿਹਾ ਹੈ ਅਸੀਂ ਉਸ ਨੂੰ ਜ਼ਰੂਰ ਲਿਖ ਰੱਖਾਂਗੇ ਅਤੇ ਉਸ ਦੇ ਅਜ਼ਾਬ ਵਿਚ ਹੋਰ ਵਾਧਾ ਕਰ ਦੇਵਾਂਗੇ।

19:80
ਚਰਚਾ

وَنَرِثُهُۥ مَا يَقُولُ وَيَأْتِينَا فَرْدًا

ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।

19:81
ਚਰਚਾ

وَٱتَّخَذُوا۟ مِن دُونِ ٱللَّهِ ءَالِهَةً لِّيَكُونُوا۟ لَهُمْ عِزًّا

ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹ ਉਹਨਾਂ ਦੀ (ਕਿਆਮਤ ਦਿਹਾੜੇ) ਮਦਦ ਕਰ ਸਕਣ।

19:82
ਚਰਚਾ

كَلَّا ۚ سَيَكْفُرُونَ بِعِبَادَتِهِمْ وَيَكُونُونَ عَلَيْهِمْ ضِدًّا

ਪਰ ਇੰਜ ਹੋਵੇਗਾ ਨਹੀਂ, ਉਹ (ਇਸ਼ਟ) ਤਾਂ ਉਹਨਾਂ ਲੋਕਾਂ ਵੱਲੋਂ ਕੀਤੀ ਗਈ ਬੰਦਗੀ ਦਾ ਇਨਕਾਰ ਕਰਨਗੇ ਸਗੋਂ ਉਹਨਾਂ ਦੇ ਵਿਰੋਧੀ ਬਣ ਜਾਣਗੇ।

19:83
ਚਰਚਾ

أَلَمْ تَرَ أَنَّآ أَرْسَلْنَا ٱلشَّيَـٰطِينَ عَلَى ٱلْكَـٰفِرِينَ تَؤُزُّهُمْ أَزًّا

ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।

19:84
ਚਰਚਾ

فَلَا تَعْجَلْ عَلَيْهِمْ ۖ إِنَّمَا نَعُدُّ لَهُمْ عَدًّا

ਤੁਸੀਂ ਉਹਨਾਂ ਲਈ (ਅਜ਼ਾਬ ਪੱਖੋਂ) ਛੇਤੀ ਨਾ ਕਰੋ, ਅਸੀਂ ਤਾਂ ਬਸ ਇਹਨਾਂ ਦੇ ਦਿਨ ਗਿਣ ਰਹੇ ਹਾਂ।

19:85
ਚਰਚਾ

يَوْمَ نَحْشُرُ ٱلْمُتَّقِينَ إِلَى ٱلرَّحْمَـٰنِ وَفْدًا

ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।

19:86
ਚਰਚਾ

وَنَسُوقُ ٱلْمُجْرِمِينَ إِلَىٰ جَهَنَّمَ وِرْدًا

ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।

19:87
ਚਰਚਾ

لَّا يَمْلِكُونَ ٱلشَّفَـٰعَةَ إِلَّا مَنِ ٱتَّخَذَ عِندَ ٱلرَّحْمَـٰنِ عَهْدًا

(ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।

19:90
ਚਰਚਾ

تَكَادُ ٱلسَّمَـٰوَٰتُ يَتَفَطَّرْنَ مِنْهُ وَتَنشَقُّ ٱلْأَرْضُ وَتَخِرُّ ٱلْجِبَالُ هَدًّا

ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।

19:93
ਚਰਚਾ

إِن كُلُّ مَن فِى ٱلسَّمَـٰوَٰتِ وَٱلْأَرْضِ إِلَّآ ءَاتِى ٱلرَّحْمَـٰنِ عَبْدًا

ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।

19:94
ਚਰਚਾ

لَّقَدْ أَحْصَىٰهُمْ وَعَدَّهُمْ عَدًّا

ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।

19:95
ਚਰਚਾ

وَكُلُّهُمْ ءَاتِيهِ يَوْمَ ٱلْقِيَـٰمَةِ فَرْدًا

ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।

19:96
ਚਰਚਾ

إِنَّ ٱلَّذِينَ ءَامَنُوا۟ وَعَمِلُوا۟ ٱلصَّـٰلِحَـٰتِ سَيَجْعَلُ لَهُمُ ٱلرَّحْمَـٰنُ وُدًّا

ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।[12]

ਅਨੁਵਾਦ ਦੇ ਨੋਟ

[12] ਧਰਤੀ ’ਤੇ ਲੋਕਾਂ ਦੇ ਦਿਲਾਂ ਵਿਚ ਅਤੇ ਅਕਾਸ਼ ਵਿਚ ਫ਼ਰਿਸ਼ਤਿਆਂ ਦੇ ਦਿਲਾਂ ਵਿਚ ਨੇਕ ਲੋਕਾਂ ਲਈ ਮੁਹੱਬਤ ਪੈਦਾ ਕਰ ਦੇਵੇਗਾ ਇਕ ਹਦੀਸ ਵਿਚ ਅੱਲਾਹ ਦੇ ਰਸੂਲ (ਸ:) ਨੇ ਫ਼ਰਮਾਇਆ ਜਦੋਂ ਅੱਲਾਹ ਕਿਸੇ ਵਿਅਕਤੀ ਨਾਲ ਮੁਹੱਬਤ ਕਰਦਾ ਹੈ ਤਾਂ ਉਹ ਜਿਹਬਰਾਈਲ ਅ:ਸ ਨੂੰ ਬੁਲਾ ਕੇ ਕਹਿੰਦਾ ਹੈ ਕਿ ਅੱਲਾਹ ਫਲਾਨੇ ਵਿਅਕਤੀ ਨਾਲ ਮੁਹੱਬਤ ਕਰਦਾ ਹੈ ਸੋ ਤੂੰ ਵੀ ਉਸ ਨਾਲ ਮੁਹੱਬਤ ਕਰ ਜਦੋਂ ਜਿਬਰਾਈਲ ਉਸ ਵਿਅਕਤੀ ਨਾਲ ਮੁਹੱਬਤ ਕਰਨ ਲੱਗ ਜਾਂਦਾ ਹੈ ਤਾਂ ਫੇਰ ਜਿਬਰਾਈਲ ਅਕਾਸ਼ ਵਾਲਿਆਂ ਵਿਚ ਐਲਾਨ ਕਰਦਾ ਹੈ ਕਿ ਅੱਲਾਹ ਫਲਾਨੇ ਵਿਅਕਤੀ ਨਾਲ ਮੁਹੱਬਤ ਕਰਦਾ ਹੈ ਤੁਸੀਂ ਵੀ ਉਸ ਨਾਲ ਮੁਹੱਬਤ ਕਰੋ ਇੰਜ ਸਾਰੇ ਅਕਾਸ਼ ਵਾਲੇ ਵੀ ਉਹਦੇ ਨਾਲ ਮੁਹੱਬਤ ਕਰਨ ਲਗ ਜਾਂਦੇ ਹਨ ਫੇਰ ਧਰਤੀ ਤੋਂ ਵਸਨ ਵਾਲਿਆਂ ਦੇ ਦਿਲਾਂ ਵਿਚ ਉਸ ਦੀ ਮੁਹੱਬਤ ਰੱਖ ਦਿੱਤੀ ਜਾਂਦੀ ਹੈ ਇੰਜ ਉਹ ਧਰਤੀ ’ਤੇ ਵੀ ਅੱਲਾਹ ਦੇ ਨੇਕ ਬੰਦਿਆਂ ਦਾ ਮਹਬੂਬ ਬਣਾ ਜਾਂਦਾ ਹੈ। (ਸਹੀ ਬੁਖ਼ਾਰੀ, ਹਦੀਸ: 6040)

19:97
ਚਰਚਾ

فَإِنَّمَا يَسَّرْنَـٰهُ بِلِسَانِكَ لِتُبَشِّرَ بِهِ ٱلْمُتَّقِينَ وَتُنذِرَ بِهِۦ قَوْمًا لُّدًّا

(ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।[13]

ਅਨੁਵਾਦ ਦੇ ਨੋਟ

[13] ਝਗੜਾਲੂ ਉਹ ਕੌਮ ਹੈ, ਜਿਹੜੀ ਅੱਲਾਹ ਦੇ ਇਕ ਹੋਣ ਅਤੇ ਉਸ ਰਸੂਲ (ਸ:) ਦੀ ਰਸਾਲਤ ’ਤੇ ਈਮਾਨ ਨਹੀਂ ਰੱਖਦੇ।

19:98
ਚਰਚਾ

وَكَمْ أَهْلَكْنَا قَبْلَهُم مِّن قَرْنٍ هَلْ تُحِسُّ مِنْهُم مِّنْ أَحَدٍ أَوْ تَسْمَعُ لَهُمْ رِكْزًۢا

ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?