ਸਮੱਗਰੀ ਉੱਤੇ ਜਾਓ

I Love Muhammad(P.B.U.H.)

ਮੁੱਖ ਪੰਨਾ

ਕੁਰਆਨ

ਕੁਰਆਨ ਪੜ੍ਹੋ

ਅਰਬੀ ਪਾਠ ਪੜ੍ਹੋ, ਅਨੁਵਾਦ ਵੇਖੋ ਅਤੇ ਤਿਲਾਵਤ ਸੁਣੋ।

ਸੂਰਤ 42 · ਮੱਕੀ

الشورى

Ash-Shura · 53 ਆਇਤਾਂ

42:3
ਚਰਚਾ

كَذَٰلِكَ يُوحِىٓ إِلَيْكَ وَإِلَى ٱلَّذِينَ مِن قَبْلِكَ ٱللَّهُ ٱلْعَزِيزُ ٱلْحَكِيمُ

(ਹੇ ਰਸੂਲ!) ਅੱਲਾਹ ਜਿਹੜਾ ਜ਼ੋਰਾਵਰ ਤੇ ਯੁਕਤੀਮਾਨ ਹੈ, ਉਹ ਤੁਹਾਡੇ ਵੱਲ ਵੀ ਅਤੇ ਇਸੇ ਤਰ੍ਹਾਂ ਤੁਹਾਥੋਂ ਪਹਿਲਾਂ ਬੀਤ ਚੁੱਕੇ ਲੋਕਾਂ ਵੱਲ ਵੀ ਵਹੀ (ਰੱਬੀ ਪੈਗ਼ਾਮ) ਭੇਜਦਾ ਰਿਹਾ ਹੈ।[1]

ਅਨੁਵਾਦ ਦੇ ਨੋਟ

[1] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4

42:4
ਚਰਚਾ

لَهُۥ مَا فِى ٱلسَّمَـٰوَٰتِ وَمَا فِى ٱلْأَرْضِ ۖ وَهُوَ ٱلْعَلِىُّ ٱلْعَظِيمُ

ਅਕਾਸ਼ਾਂ ਤੇ ਧਰਤੀ ਵਿਚ ਜਿਹੜਾ ਕੁੱਝ ਵੀ ਹੈ ਉਹ ਸਭ ਉਸੇ ਦਾ ਹੈ। ਉਹ ਸਰਵਉੱਚ ਤੇ ਵੱਡੀਆਂ ਸ਼ਾਨਾਂ ਵਾਲਾ ਹੈ।

42:5
ਚਰਚਾ

تَكَادُ ٱلسَّمَـٰوَٰتُ يَتَفَطَّرْنَ مِن فَوْقِهِنَّ ۚ وَٱلْمَلَـٰٓئِكَةُ يُسَبِّحُونَ بِحَمْدِ رَبِّهِمْ وَيَسْتَغْفِرُونَ لِمَن فِى ٱلْأَرْضِ ۗ أَلَآ إِنَّ ٱللَّهَ هُوَ ٱلْغَفُورُ ٱلرَّحِيمُ

ਹੋ ਸਕਦਾ ਹੈ ਕਿ ਅਕਾਸ਼ (ਅੱਲਾਹ ਦੇ ਜਲਾਲ ਤੋਂ ਡਰਦੇ ਹੋਏ) ਆਪਣੇ ਉੱਤੋਂ ਪਾਟ ਜਾਣ। ਫ਼ਰਿਸ਼ਤੇ ਆਪਣੇ ਪਾਲਣਹਾਰ ਦੀ ਸ਼ਲਾਘਾ ਕਰਦੇ ਹੋਏ ਉਸ ਦੀ ਤਸਬੀਹ (ਸਿਮਰਨ) ਕਰ ਰਹੇ ਹਨ ਅਤੇ ਧਰਤੀ ਦੇ ਵਸਨੀਕਾਂ ਲਈ ਬਖ਼ਸ਼ਿਸ਼ ਦੀਆਂ ਅਰਦਾਸਾਂ ਕਰਦੇ ਹਨ। ਚੇਤੇ ਰਹੇ ਕਿ ਬੇਸ਼ੱਕ ਅੱਲਾਹ ਹੀ ਵੱਡਾ ਬਖ਼ਸ਼ਣਹਾਰ ਤੇ ਮਿਹਰਾਂ ਵਾਲਾ ਹੈ।

42:6
ਚਰਚਾ

وَٱلَّذِينَ ٱتَّخَذُوا۟ مِن دُونِهِۦٓ أَوْلِيَآءَ ٱللَّهُ حَفِيظٌ عَلَيْهِمْ وَمَآ أَنتَ عَلَيْهِم بِوَكِيلٍ

ਜਿਨ੍ਹਾਂ ਲੋਕਾਂ ਨੇ ਅੱਲਾਹ ਨੂੰ ਛੱਡ ਕੇ ਦੂਜਿਆਂ ਨੂੰ ਆਪਣਾ ਕਾਰਜ-ਸਾਧਕ ਬਣਾ ਲਿਆ ਹੈ, ਅੱਲਾਹ ਹੀ ਉਹਨਾਂ ਦਾ ਨਿਗਰਾਨ ਹੈ। (ਹੇ ਮੁਹੰਮਦ!) ਤੁਸੀਂ ਉਹਨਾਂ ਦੇ ਜ਼ਿੰਮੇਵਾਰ ਨਹੀਂ।

42:7
ਚਰਚਾ

وَكَذَٰلِكَ أَوْحَيْنَآ إِلَيْكَ قُرْءَانًا عَرَبِيًّا لِّتُنذِرَ أُمَّ ٱلْقُرَىٰ وَمَنْ حَوْلَهَا وَتُنذِرَ يَوْمَ ٱلْجَمْعِ لَا رَيْبَ فِيهِ ۚ فَرِيقٌ فِى ٱلْجَنَّةِ وَفَرِيقٌ فِى ٱلسَّعِيرِ

(ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਅਰਬੀ (ਭਾਸ਼ਾ ਵਿਚ) .ਕੁਰਆਨ ਇਸ ਲਈ ਘੱਲਿਆ ਹੈ ਤਾਂ ਜੋ ਤੁਸੀਂ ਮੱਕੇ ਵਾਲਿਆਂ ਨੂੰ ਅਤੇ ਇਸ ਦੇ ਆਲੇ-ਦੁਆਲੇ ਵਸਣ ਵਾਲਿਆਂ ਨੂੰ ਸੁਚੇਤ ਕਰ ਦਿਓ ਅਤੇ ਇਕੱਠਿਆਂ ਹੋਣ ਵਾਲੇ ਦਿਹਾੜੇ (ਭਾਵ ਕਿਆਮਤ) ਤੋਂ ਡਰਾ ਦਿਓ, ਜਿਸ ਦੇ ਆਉਣ ਵਿਚ ਕੋਈ ਵੀ ਸ਼ੱਕ ਨਹੀਂ। (ਉਸ ਦਿਨ) ਲੋਕਾਂ ਦਾ ਇਕ ਧੜਾ ਜੰਨਤ ਵਿਚ ਜਾਵੇਗਾ ਤੇ ਦੂਜਾ (ਧੜਾ) ਭੜਕਣ ਵਾਲੀ ਅਗ ਵਿਚ ਵਿਚ ਜਾਵੇਗਾ।[2]

ਅਨੁਵਾਦ ਦੇ ਨੋਟ

[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

42:8
ਚਰਚਾ

وَلَوْ شَآءَ ٱللَّهُ لَجَعَلَهُمْ أُمَّةً وَٰحِدَةً وَلَـٰكِن يُدْخِلُ مَن يَشَآءُ فِى رَحْمَتِهِۦ ۚ وَٱلظَّـٰلِمُونَ مَا لَهُم مِّن وَلِىٍّ وَلَا نَصِيرٍ

ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਸਾਰਿਆਂ ਨੂੰ ਇਕ ਹੀ ਉੱਮਤ (ਮੁਦਾਇ) ਬਣਾ ਦਿੰਦਾ, ਪਰ ਉਹ ਜਿਸ ਨੂੰ ਚਾਹੁੰਦਾ ਹੈ (ਹਿਦਾਇਤ ਦੇ ਕੇ) ਆਪਣੀਆਂ ਮਿਹਰਾਂ ਵਿਚ ਦਾਖ਼ਲ ਕਰ ਲੈਂਦਾ ਹੈ ਅਤੇ ਜ਼ਾਲਮਾਂ ਦਾ ਨਾ ਕੋਈ ਮਿੱਤਰ ਹੈ ਅਤੇ ਨਾ ਹੀ ਕੋਈ ਸਹਾਈ।

42:9
ਚਰਚਾ

أَمِ ٱتَّخَذُوا۟ مِن دُونِهِۦٓ أَوْلِيَآءَ ۖ فَٱللَّهُ هُوَ ٱلْوَلِىُّ وَهُوَ يُحْىِ ٱلْمَوْتَىٰ وَهُوَ عَلَىٰ كُلِّ شَىْءٍ قَدِيرٌ

ਕੀ ਉਹਨਾਂ ਲੋਕਾਂ ਨੇ ਉਸ (ਅੱਲਾਹ) ਤੋਂ ਛੁੱਟ ਦੂਜਿਆਂ ਨੂੰ ਕਾਰਜ-ਸਾਧਕ ਬਣਾ ਲਿਆ ਹੈ ? ਕਾਰਜ-ਸਾਧਕ ਤਾਂ ਕੇਵਲ ਅੱਲਾਹ ਹੀ ਹੈ, ਉਹੀਓ ਮੋਇਆਂ ਨੂੰ (ਕਿਆਮਤ ਦਿਹਾੜੇ) ਸੁਰਜੀਤ ਕਰੇਗਾ। ਉਹ ਹਰ ਪ੍ਰਕਾਰ ਦੀ ਸਮਰਥਾ ਰੱਖਦਾ ਹੈ।

42:10
ਚਰਚਾ

وَمَا ٱخْتَلَفْتُمْ فِيهِ مِن شَىْءٍ فَحُكْمُهُۥٓ إِلَى ٱللَّهِ ۚ ذَٰلِكُمُ ٱللَّهُ رَبِّى عَلَيْهِ تَوَكَّلْتُ وَإِلَيْهِ أُنِيبُ

(ਧਰਮ ਦੇ ਸੰਬੰਧ ਵਿਚ) ਜਿਸ ਗੱਲ ਵਿਚ ਵੀ ਤੁਸੀਂ ਮਤਭੇਦ ਰਖਦੇ ਹੋ ਉਸ ਦਾ ਫ਼ੈਸਲਾ ਕਰਨਾ ਅੱਲਾਹ ਦੇ ਜ਼ਿੰਮੇ ਹੈ। ਉਹੀਓ ਅੱਲਾਹ ਮੇਰਾ ਰੱਬ ਹੈ, ਉਸੇ ਉੱਤੇ ਮੇਰਾ ਭਰੋਸਾ ਰੁ ਅਤੇ ਮੈਂ ਉਸ ਵੱਲ ਮੁੜ ਆਉਂਦਾ ਹਾਂ।

42:11
ਚਰਚਾ

فَاطِرُ ٱلسَّمَـٰوَٰتِ وَٱلْأَرْضِ ۚ جَعَلَ لَكُم مِّنْ أَنفُسِكُمْ أَزْوَٰجًا وَمِنَ ٱلْأَنْعَـٰمِ أَزْوَٰجًا ۖ يَذْرَؤُكُمْ فِيهِ ۚ لَيْسَ كَمِثْلِهِۦ شَىْءٌ ۖ وَهُوَ ٱلسَّمِيعُ ٱلْبَصِيرُ

ਅਕਾਸ਼ਾਂ ਤੇ ਧਰਤੀ ਦਾ ਸਿਰਜਨਹਾਰ ਵੀ ਉਹੀਓ ਹੈ। ਉਸੇ ਨੇ ਤੁਹਾਡੀ ਜਿਨਸ ਵਿੱਚੋਂ ਤੁਹਾਡੇ ਲਈ ਜੋੜੇ ਬਣਾਏ ਅਤੇ ਪਸ਼ੂਆਂ ਵਿੱਚੋਂ ਵੀ ਉਹਨਾਂ ਦੀ ਜਿਨਸ ਦੇ ਜੋੜੇ ਬਣਾਏ। ਇਸ ਤਰ੍ਹਾਂ ਉਹ ਤੁਹਾਡੀਆਂ ਨਸਲਾਂ ਨੂੰ ਫੈਲਾਉਂਦਾ ਰਹਿੰਦਾ ਹੈ। (ਸ੍ਰਿਸ਼ਟੀ ਦੀ) ਕੋਈ ਵੀ ਸ਼ੈਅ ਉਸ ਵਰਗੀ ਨਹੀਂ। ਉਹ (ਹਰ ਗੱਲ ਨੂੰ) ਚੰਗੀ ਤਰ੍ਹਾਂ ਸੁਣਦਾ ਹੈ ਤੇ (ਹਰ ਕੰਮ ਨੂੰ) ਚੰਗੀ ਤਰ੍ਹਾਂ ਵੇਖਦਾ ਹੈ।

42:12
ਚਰਚਾ

لَهُۥ مَقَالِيدُ ٱلسَّمَـٰوَٰتِ وَٱلْأَرْضِ ۖ يَبْسُطُ ٱلرِّزْقَ لِمَن يَشَآءُ وَيَقْدِرُ ۚ إِنَّهُۥ بِكُلِّ شَىْءٍ عَلِيمٌ

ਅਕਾਸ਼ਾਂ ਤੇ ਧਰਤੀ ਦੇ ਖ਼ਜ਼ਾਨਿਆਂ ਦੀਆਂ ਕੁੰਜੀਆਂ ਉਸੇ ਕੋਲ ਹਨ। ਉਹ ਜਿਸ ਨੂੰ ਚਾਹੁੰਦਾ ਹੈ, ਖੁੱਲ੍ਹਾ-ਡੁੱਲਾ ਰਿਜ਼ਕ ਦਿੰਦਾ ਹੈ ਅਤੇ ਜਿਸ ਲਈ ਚਾਹੁੰਦਾ ਹੈ, ਰੋਜ਼ੀ ਵਿਚ ਤੰਗੀ ਕਰ ਦਿੰਦਾ ਹੈ। ਬੇਸ਼ੱਕ ਉਹ ਹਰੇਕ ਚੀਜ਼ ਤੋਂ ਚੰਗੀ ਤਰ੍ਹਾਂ ਜਾਣੂ ਹੈ।

42:13
ਚਰਚਾ

شَرَعَ لَكُم مِّنَ ٱلدِّينِ مَا وَصَّىٰ بِهِۦ نُوحًا وَٱلَّذِىٓ أَوْحَيْنَآ إِلَيْكَ وَمَا وَصَّيْنَا بِهِۦٓ إِبْرَٰهِيمَ وَمُوسَىٰ وَعِيسَىٰٓ ۖ أَنْ أَقِيمُوا۟ ٱلدِّينَ وَلَا تَتَفَرَّقُوا۟ فِيهِ ۚ كَبُرَ عَلَى ٱلْمُشْرِكِينَ مَا تَدْعُوهُمْ إِلَيْهِ ۚ ٱللَّهُ يَجْتَبِىٓ إِلَيْهِ مَن يَشَآءُ وَيَهْدِىٓ إِلَيْهِ مَن يُنِيبُ

(ਹੇ ਮੁਹੰਮਦ!) ਉਸ ਨੇ ਤੁਹਾਡੇ ਲਈ ਵੀ ਉਹੀਓ ਧਰਮ ਨਿਯਤ ਕੀਤਾ ਹੈ, ਜਿਸ ਦਾ ਹੁਕਮ ਉਸ ਨੇ ਨੂਹ ਨੂੰ ਦਿੱਤਾ ਸੀ ਅਤੇ ਅਸੀਂ ਉਹੀ ਵਹੀ ਤੁਹਾਡੇ ਵੱਲ ਭੇਜੀ ਹੈ ਅਤੇ ਇਸੇ ਦਾ ਤਾਕੀਦੀ ਹੁਕਮ ਅਸੀਂ ਇਬਰਾਹੀਮ, ਮੂਸਾ ਅਤੇ ਈਸਾ ਨੂੰ ਦਿੱਤਾ ਸੀ ਕਿ ਤੁਸੀਂ ਸਾਰੇ ਇਸੇ ਦੀਨ ਨੂੰ ਕਾਇਮ ਰੱਖੋ ਅਤੇ ਤੁਸੀਂ ਇਸ ਵਿਚ ਅੱਡੋ-ਅੱਡ ਨਾ ਹੋ ਜਾਣਾ।[3] (ਹੇ ਨਬੀ!) ਜਿਸ ਗੱਲ (ਭਾਵ ਇਕ ਅੱਲਾਹ) ਵੱਲ ਤੁਸੀਂ ਉਹਨਾਂ ਨੂੰ ਸੱਦਾ ਦੇ ਰਹੇ ਹੋ, ਇਹੋ ਗੱਲ ਇਹਨਾਂ ਮੁਸ਼ਰਿਕਾਂ ਨੂੰ ਅਤਿ ਭੈੜੀ ਜਾਪਦੀ ਹੈ। ਅੱਲਾਹ ਜਿਸ ਨੂੰ ਚਾਹੁੰਦਾ ਹੈ ਆਪਣੇ ਲਈ ਚੁਣ ਲੈਂਦਾ ਹੈ ਅਤੇ ਹਿਦਾਇਤ ਉਸੇ ਨੂੰ ਬਖ਼ਸ਼ਦਾ ਹੈ ਜਿਹੜਾ ਉਸ ਵੱਲ ਮੁੜ ਆਉਂਦਾ ਹੈ।

ਅਨੁਵਾਦ ਦੇ ਨੋਟ

[3] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 103/3

42:14
ਚਰਚਾ

وَمَا تَفَرَّقُوٓا۟ إِلَّا مِنۢ بَعْدِ مَا جَآءَهُمُ ٱلْعِلْمُ بَغْيًۢا بَيْنَهُمْ ۚ وَلَوْلَا كَلِمَةٌ سَبَقَتْ مِن رَّبِّكَ إِلَىٰٓ أَجَلٍ مُّسَمًّى لَّقُضِىَ بَيْنَهُمْ ۚ وَإِنَّ ٱلَّذِينَ أُورِثُوا۟ ٱلْكِتَـٰبَ مِنۢ بَعْدِهِمْ لَفِى شَكٍّ مِّنْهُ مُرِيبٍ

ਉਹ ਲੋਕ ਆਪਣੇ ਕੋਲ ਗਿਆਨ ਆ ਚੁੱਕਣ ਮਗਰੋਂ ਕੇਵਲ ਆਪਣੇ ਵਿਚਾਲੇ ਦੀ ਹਟ ਧਰਮੀ ਕਾਰਨ ਧੜੇਬੰਦੀ ਦਾ ਸ਼ਿਕਾਰ ਹੋਏ। (ਹੇ ਨਬੀ!) ਜੇ ਤੁਹਾਡੇ ਰੱਬ ਵੱਲੋਂ ਇਕ ਨਿਯਤ ਸਮੇਂ ਤਕ ਲਈ ਫ਼ੈਸਲਾ ਅੱਗੇ ਪਾਉਣ ਦੀ ਗੱਲ ਪਹਿਲਾਂ ਤੋਂ ਹੀ ਨਾ ਆਖੀ ਹੁੰਦੀ ਤਾਂ ਉਹਨਾਂ ਦਾ ਨਿਬੇੜਾ ਕਦੋਂ ਦਾ ਹੋ ਚੁੱਕਿਆ ਹੁੰਦਾ। ਜਿਹੜੇ ਲੋਕ ਉਹਨਾਂ ਤੋਂ ਬਾਅਦ ਅੱਲਾਹ ਦੀ ਕਿਤਾਬ ਦੇ ਵਾਰਸ ਬਣਾਏ ਗਏ ਉਹ ਉਸ ਪ੍ਰਤੀ ਦੁਵਿਧਾ ਭਰੇ ਸ਼ੱਕ ਵਿਚ ਹਨ।

42:15
ਚਰਚਾ

فَلِذَٰلِكَ فَٱدْعُ ۖ وَٱسْتَقِمْ كَمَآ أُمِرْتَ ۖ وَلَا تَتَّبِعْ أَهْوَآءَهُمْ ۖ وَقُلْ ءَامَنتُ بِمَآ أَنزَلَ ٱللَّهُ مِن كِتَـٰبٍ ۖ وَأُمِرْتُ لِأَعْدِلَ بَيْنَكُمُ ۖ ٱللَّهُ رَبُّنَا وَرَبُّكُمْ ۖ لَنَآ أَعْمَـٰلُنَا وَلَكُمْ أَعْمَـٰلُكُمْ ۖ لَا حُجَّةَ بَيْنَنَا وَبَيْنَكُمُ ۖ ٱللَّهُ يَجْمَعُ بَيْنَنَا ۖ وَإِلَيْهِ ٱلْمَصِيرُ

ਸੋ (ਹੇ ਮੁਹੰਮਦ!) ਤੁਸੀਂ ਲੋਕਾਂ ਨੂੰ ਇਸੇ (ਧਰਮ ਇਸਲਾਮ) ਵੱਲ ਸੱਦਾ ਦਿਓ ਅਤੇ ਜਿਹੜਾ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਉਸੇ ਉੱਤੇ ਦ੍ਰਿੜਤਾ ਪੂਰਬਕ ਡਟ ਜਾਓ। ਇਹਨਾਂ ਲੋਕਾਂ ਦੀਆਂ ਕਾਮਨਾਵਾਂ ਦੇ ਪਿੱਛੇ ਨਾ ਤੁਰੋ ਅਤੇ ਆਖ ਦਿਓ ਕਿ ਜਿਹੜੀ ਕਿਤਾਬ ਅੱਲਾਹ ਨੇ ਉਤਾਰੀ ਹੈ ਮੈਂ ਉਸ ਉੱਤੇ ਈਮਾਨ ਲਿਆਇਆ ਹਾਂ ਅਤੇ ਮੈਨੂੰ ਹੁਕਮ ਹੋਇਆ ਹੈ ਕਿ ਮੈਂ ਤੁਹਾਡੇ ਵਿਚਾਲੇ ਇਨਸਾਫ ਕਰਾਂ। ਸਾਡਾ ਪਾਲਣਹਾਰ ਵੀ ਅੱਲਾਹ ਹੈ ਅਤੇ ਤੁਹਾਡਾ ਪਾਲਣਹਾਰ ਵੀ ੳਹੀਓ ਹੈ। ਸਾਡੀਆਂ ਕਰਨੀਆਂ ਸਾਡੇ ਲਈ ਹਨ ਅਤੇ ਤੁਹਾਡੀਆਂ ਕਰਨੀਆਂ ਤੁਹਾਡੇ ਲਈ ਹਨ। ਤੁਹਾਡੇ ਤੇ ਸਾਡੇ ਵਿਚਾਲੇ ਕੋਈ ਝਗੜਾ ਨਹੀਂ। (ਕਿਆਮਤ ਦਿਹਾੜੇ) ਅੱਲਾਹ ਸਾਨੂੰ ਸਾਰਿਆਂ ਨੂੰ ਜਮ੍ਹਾਂ ਕਰੇਗਾ ਅਤੇ ਉਸੇ ਵੱਲ ਸਾਰਿਆਂ ਨੇ ਪਰਤਣਾ ਹੈ।

42:16
ਚਰਚਾ

وَٱلَّذِينَ يُحَآجُّونَ فِى ٱللَّهِ مِنۢ بَعْدِ مَا ٱسْتُجِيبَ لَهُۥ حُجَّتُهُمْ دَاحِضَةٌ عِندَ رَبِّهِمْ وَعَلَيْهِمْ غَضَبٌ وَلَهُمْ عَذَابٌ شَدِيدٌ

ਜਿਹੜੇ ਲੋਕ ਅੱਲਾਹ ਦੇ ਸੱਦੇ ਨੂੰ ਪਰਵਾਨ ਕਰ ਲੈਣ ਤੋਂ ਬਾਅਦ ਅੱਲਾਹ ਦੇ ਸੰਬੰਧ ਵਿਚ ਵਾਦ-ਵਿਵਾਦ ਕਰਦੇ ਹਨ, ਉਹਨਾਂ ਦੀਆਂ ਇਹ ਦਲੀਲਾਂ ਉਹਨਾਂ ਦੇ ਰੱਬ ਦੀਆਂ ਨਜ਼ਰਾਂ ਵਿਚ ਝੂਠੀਆਂ ਹਨ। (ਅੱਲਾਹ ਦਾ) ਉਹਨਾਂ ਉੱਤੇ ਕਰੋਪ ਹੈ ਅਤੇ ਉਹਨਾਂ ਲਈ ਕਰੜਾ ਅਜ਼ਾਬ ਹੈ।[4]

ਅਨੁਵਾਦ ਦੇ ਨੋਟ

[4] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3

42:17
ਚਰਚਾ

ٱللَّهُ ٱلَّذِىٓ أَنزَلَ ٱلْكِتَـٰبَ بِٱلْحَقِّ وَٱلْمِيزَانَ ۗ وَمَا يُدْرِيكَ لَعَلَّ ٱلسَّاعَةَ قَرِيبٌ

ਅੱਲਾਹ ਉਹ ਹੈ ਜਿਸ ਨੇ ਹੱਕ ਸੱਚ ਨਾਲ ਇਹ ਕਿਤਾਬ ਅਤੇ ਮੀਜ਼ਾਨ (ਇਨਸਾਫ਼ ਕਰਨ ਵਾਲੀ ਤਕੜੀ) ਨੂੰ ਉਤਾਰਿਆ। ਤੁਸੀਂ ਕੀ ਜਾਣੋ! ਹੋ ਸਕਦਾ ਹੈ ਕਿ ਕਿਆਮਤ ਨੇੜੇ ਹੀ ਹੋਵੇ।

42:18
ਚਰਚਾ

يَسْتَعْجِلُ بِهَا ٱلَّذِينَ لَا يُؤْمِنُونَ بِهَا ۖ وَٱلَّذِينَ ءَامَنُوا۟ مُشْفِقُونَ مِنْهَا وَيَعْلَمُونَ أَنَّهَا ٱلْحَقُّ ۗ أَلَآ إِنَّ ٱلَّذِينَ يُمَارُونَ فِى ٱلسَّاعَةِ لَفِى ضَلَـٰلٍۭ بَعِيدٍ

ਜਿਹੜੇ ਲੋਕੀ ਉਸ (ਕਿਆਮਤ) ਉੱਤੇ ਵਿਸ਼ਵਾਸ ਨਹੀਂ ਰਖੱਦੇ, ਉਹ ਤਾਂ ਉਸ ਲਈ ਕਾਹਲੀਆਂ ਪਾ ਰਹੇ ਹਨ। ਪਰ ਜਿਨ੍ਹਾਂ ਦਾ ਉਸ ਉੱਤੇ ਈਮਾਨ ਹੈ ਉਹ ਉਸ ਤੋਂ ਡਰਦੇ ਹਨ ਕਿਉਂ ਜੋ ਉਹ ਜਾਣਦੇ ਹਨ ਕਿ ਉਸ ਦਾ ਆਉਣਾ ਅਟਲ ਸੱਚਾਈ ਹੈ। ਸਾਵਧਾਨ ਰਹੋ! ਜਿਹੜੇ ਲੋਕ ਕਿਆਮਤ ਦੇ ਬਾਰੇ ਝਗੜਦੇ ਹਨ ਉਹ ਗੁਮਰਾਹੀ ਵਿਚ ਬਹੁਤ ਦੂਰ ਨਿਕਲ ਗਏ ਹਨ।

42:19
ਚਰਚਾ

ٱللَّهُ لَطِيفٌۢ بِعِبَادِهِۦ يَرْزُقُ مَن يَشَآءُ ۖ وَهُوَ ٱلْقَوِىُّ ٱلْعَزِيزُ

ਅੱਲਾਹ ਆਪਣੇ ਬੰਦਿਆਂ ਉੱਤੇ ਬਹੁਤ ਮਿਹਰਬਾਨ ਹੈ, ਉਹ ਜਿਸ ਨੂੰ ਚਾਹੁੰਦਾ ਹੈ ਰਿਜ਼ਕ ਦਿੰਦਾ ਹੈ। ਉਹ ਵੱਡਾ ਬਲਵਾਨ ਤੇ ਡਾਢਾ ਜ਼ੋਰਾਵਰ ਹੈ।

42:20
ਚਰਚਾ

مَن كَانَ يُرِيدُ حَرْثَ ٱلْـَٔاخِرَةِ نَزِدْ لَهُۥ فِى حَرْثِهِۦ ۖ وَمَن كَانَ يُرِيدُ حَرْثَ ٱلدُّنْيَا نُؤْتِهِۦ مِنْهَا وَمَا لَهُۥ فِى ٱلْـَٔاخِرَةِ مِن نَّصِيبٍ

ਜਿਹੜਾ ਵਿਅਕਤੀ ਆਖ਼ਿਰਤ ਦੀ ਖੇਤੀ ਦਾ ਚਾਹਵਾਨ ਹੈ ਅਸਾਂ ਉਸ ਲਈ ਉਸੇ ਖੇਤੀ ਵਿਚ ਵਾਧਾ ਕਰ ਦਿੰਦੇ ਹਾਂ ਅਤੇ ਜਿਹੜਾ ਵਿਅਕਤੀ ਸੰਸਾਰ ਦੀ ਖੇਤੀ ਚਾਹੁੰਦਾ ਹੈ ਅਸੀਂ ਉਸ ਨੂੰ ਉਸ ਵਿੱਚੋਂ ਹੀ ਕੁੱਝ ਦੇ ਦਿੰਦੇ ਹਾਂ। ਪਰ ਉਸ ਲਈ ਆਖ਼ਿਰਤ ਵਿਚ ਕੁੱਝ ਵੀ ਹਿੱਸਾ ਨਹੀਂ।

42:21
ਚਰਚਾ

أَمْ لَهُمْ شُرَكَـٰٓؤُا۟ شَرَعُوا۟ لَهُم مِّنَ ٱلدِّينِ مَا لَمْ يَأْذَنۢ بِهِ ٱللَّهُ ۚ وَلَوْلَا كَلِمَةُ ٱلْفَصْلِ لَقُضِىَ بَيْنَهُمْ ۗ وَإِنَّ ٱلظَّـٰلِمِينَ لَهُمْ عَذَابٌ أَلِيمٌ

ਕੀ ਇਹਨਾਂ ਲਈ (ਅੱਲਾਹ ਤੋਂ ਛੁੱਟ) ਕੁੱਝ ਹੋਰ ਸ਼ਰੀਕ ਹਨ ਜਿਨ੍ਹਾਂ ਨੇ ਇਹਨਾਂ ਲਈ ਉਹ ਦੀਨ ਨੀਯਤ ਕੀਤਾ ਹੈ ਜਿਸ ਦਾ ਹੁਕਮ ਅੱਲਾਹ ਨੇ ਨਹੀਂ ਦਿੱਤਾ ? ਜੇਕਰ ਫ਼ੈਸਲੇ (ਕਿਆਮਤ) ਦੀ ਗੱਲ ਨਿਸ਼ਚਿਤ ਨਾ ਹੋ ਗਈ ਹੁੰਦੀ ਤਾਂ ਇਹਨਾਂ ਦਾ ਨਿਬੇੜਾ ਕਦੋਂ ਦਾ ਹੋ ਗਿਆ ਹੁੰਦਾ। ਬੇਸ਼ੱਕ ਇਹਨਾਂ ਜ਼ਾਲਮਾਂ ਲਈ ਦੁਖਦਾਈ ਅਜ਼ਾਬ ਹੈ।

42:22
ਚਰਚਾ

تَرَى ٱلظَّـٰلِمِينَ مُشْفِقِينَ مِمَّا كَسَبُوا۟ وَهُوَ وَاقِعٌۢ بِهِمْ ۗ وَٱلَّذِينَ ءَامَنُوا۟ وَعَمِلُوا۟ ٱلصَّـٰلِحَـٰتِ فِى رَوْضَاتِ ٱلْجَنَّاتِ ۖ لَهُم مَّا يَشَآءُونَ عِندَ رَبِّهِمْ ۚ ذَٰلِكَ هُوَ ٱلْفَضْلُ ٱلْكَبِيرُ

ਤੁਸੀਂ ਇਹਨਾਂ ਜ਼ਾਲਮਾਂ ਨੂੰ (ਕਿਆਮਤ ਦਿਹਾੜੇ) ਵੇਖੋਗੇ ਕਿ ਉਹ ਆਪਣੀਆਂ ਕਰਣੀਆਂ ਦੀ ਸਜ਼ਾ ਤੋਂ ਡਰ ਰਹੇ ਹੋਣਗੇ, ਜਦੋਂ ਕਿ ਉਹ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ, ਅਤੇ ਜਿਹੜੇ ਲੋਕ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ ਉਹ ਲੋਕ ਜੰਨਤ ਦੇ ਬਾਗ਼ਾਂ ਵਿਚ ਹੋਣਗੇ। ਉਹਨਾਂ ਲਈ ਉਹਨਾਂ ਦੇ ਰੱਬ ਦੇ ਕੋਲ ਉਹ ਸਭ ਕੁੱਝ ਹੋਵੇਗਾ ਜੋ ਉਹ ਚਾਹੁਣਗੇ। ਇਹੋ ਸਭ ਤੋਂ ਵੱਡੀ ਕ੍ਰਿਪਾਲਤਾ ਹੈ।

42:23
ਚਰਚਾ

ذَٰلِكَ ٱلَّذِى يُبَشِّرُ ٱللَّهُ عِبَادَهُ ٱلَّذِينَ ءَامَنُوا۟ وَعَمِلُوا۟ ٱلصَّـٰلِحَـٰتِ ۗ قُل لَّآ أَسْـَٔلُكُمْ عَلَيْهِ أَجْرًا إِلَّا ٱلْمَوَدَّةَ فِى ٱلْقُرْبَىٰ ۗ وَمَن يَقْتَرِفْ حَسَنَةً نَّزِدْ لَهُۥ فِيهَا حُسْنًا ۚ إِنَّ ٱللَّهَ غَفُورٌ شَكُورٌ

ਇਹੋ ਉਹ ਚੀਜ਼ ਹੈ ਜਿਸ ਦੀ ਖ਼ੁਸ਼ਖ਼ਬਰੀ ਅੱਲਾਹ ਆਪਣੇ ਉਹਨਾਂ ਬੰਦਿਆਂ ਨੂੰ ਦਿੰਦਾ ਹੈ ਜਿਹੜੇ ਈਮਾਨ ਲਿਆਏ ਤੇ ਨੇਕ ਕੰਮ ਕਰਦੇ ਰਹੇ। (ਹੇ ਨਬੀ!) ਤੁਸੀਂ (ਇਹਨਾਂ ਲੋਕਾਂ ਨੂੰ) ਆਖ ਦਿਓ ਕਿ ਮੈਂ ਤੁਹਾਥੋਂ ਇਸ (ਧਰਮ ਪ੍ਰਚਾਰ) ਲਈ ਕਿਸੇ ਬਦਲੇ ਦੀ ਮੰਗ ਨਹੀਂ ਕਰਦਾ। ਪਰ ਹਾਂ! ਸਾਕ-ਸੰਬੰਧਿਆਂ ਵਾਲਾ ਪ੍ਰੇਮਭਾਵ ਜ਼ਰੂਰ ਚਾਹੁੰਦਾ ਹੈ।[5] ਜੇ ਕੋਈ ਨੇਕੀ ਕਮਾਵੇਗਾ ਤਾਂ ਅਸਾਂ ਉਸ ਲਈ ਉਸ ਭਲਾਈ ਵਿਚ ਸੁਹੱਪਣ ਦਾ ਵਾਧਾ ਕਰ ਦਿੰਦੇ ਹਾਂ। ਬੇਸ਼ੱਕ ਅੱਲਾਹ (ਭੁੱਲਾਂ ਨੂੰ) ਬਖ਼ਸ਼ਣਵਾਲਾ ਅਤੇ (ਨੇਕੀਆਂ ਦੀ) ਕਦਰ ਕਰਨ ਵਾਲਾ ਹੈ।

ਅਨੁਵਾਦ ਦੇ ਨੋਟ

[5] ਭਾਵ ਮੈਂ ਇਸ ਧਰਮ ਪ੍ਰਚਾਰ ਦਾ ਤੁਹਾਥੋਂ ਕੋਈ ਬਦਲਾ ਨਹੀਂ ਚਾਹੁੰਦਾ ਪਰ ਤੁਹਾਥੋਂ ਇਹ ਬੇਨਤੀ ਕਰਦਾ ਹਾਂ ਕਿ ਆਪਣੇ ਅਤੇ ਮੇਰੇ ਵਿਚਕਾਰ ਦੀ ਰਿਸ਼ਤੇਦਾਰੀ ਦਾ ਧਿਆਨ ਰਖਦੇ ਹੋਏ ਮੈਨੂੰ ਤਕਲੀਫ਼ ਨਾ ਦਿਓ ਤੁਸੀਂ ਮੇਰੇ ਕਬੀਲੇ ਦੇ ਹੋ, ਇਸ ਲਈ ਤੁਸੀਂ ਮੇਰੀ ਪਾਲਣਾ ਕਰੋ ਅਤੇ ਜਿਸ ਤੌਹੀਦੇ ਦੇ ਅਕੀਦੇ ਵੱਲ ਮੈਂ ਤੁਹਾਨੂੰ ਬੁਲਾ ਰਿਹਾ ਹਾਂ ਉਸ ਦੀ ਪੈਰਵੀ ਕਰਨਾ ਤੁਹਾਡੇ ਲਈ ਲਾਜ਼ਮੀ ਹੈ।

42:24
ਚਰਚਾ

أَمْ يَقُولُونَ ٱفْتَرَىٰ عَلَى ٱللَّهِ كَذِبًا ۖ فَإِن يَشَإِ ٱللَّهُ يَخْتِمْ عَلَىٰ قَلْبِكَ ۗ وَيَمْحُ ٱللَّهُ ٱلْبَـٰطِلَ وَيُحِقُّ ٱلْحَقَّ بِكَلِمَـٰتِهِۦٓ ۚ إِنَّهُۥ عَلِيمٌۢ بِذَاتِ ٱلصُّدُورِ

(ਹੇ ਨਬੀ!) ਕੀ ਉਹ (ਕਾਫ਼ਿਰ ਤੁਹਾਡੇ ਸੰਬੰਧ ਵਿਚ) ਆਖਦੇ ਹਨ ਕਿ ਇਸ ਰਸੂਲ ਨੇ ਅੱਲਾਹ ਉੱਤੇ ਝੂਠਾ ਆਰੋਪ ਘੜ੍ਹਿਆ ਹੈ ਜੇ ਅੱਲਾਹ ਚਾਹੇ ਤਾਂ ਤੁਹਾਡੇ ਦਿਲ ਉੱਤੇ ਠੱਪਾ ਲਾ ਦਿੰਦਾ। ਅੱਲਾਹ ਝੂਠ ਦਾ ਸਰਵਨਾਸ਼ ਕਰਦਾ ਹੈ ਅਤੇ ਹੱਕ ਸੱਚ ਨੂੰ ਆਪਣੀ ਬਾਣੀ ਰਾਹੀਂ ਸੱਚ ਕਰ ਵਿਖਾਉਂਦਾ ਹੈ। ਬੇਸ਼ੱਕ ਉਹ ਸੀਨਿਆਂ (ਦਿਲਾਂ) ਦੇ ਲੁਕੇ ਹੋਏ ਭੇਤਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

42:25
ਚਰਚਾ

وَهُوَ ٱلَّذِى يَقْبَلُ ٱلتَّوْبَةَ عَنْ عِبَادِهِۦ وَيَعْفُوا۟ عَنِ ٱلسَّيِّـَٔاتِ وَيَعْلَمُ مَا تَفْعَلُونَ

ਉਹੀ ਤਾਂ ਹੈ ਜਿਹੜਾ ਆਪਣੇ ਬੰਦਿਆਂ ਦੀਆਂ ਤੌਬਾ ਨੂੰ ਕਬੂਲ ਕਰਦਾ ਹੈ ਅਤੇ ਉਹਨਾਂ ਦੀਆਂ ਬੁਰਾਈਆਂ ਨੂੰ ਮੁਆਫ਼ ਕਰਦਾ ਹੈ। ਤੁਸੀਂ ਲੋਕ ਜੋ ਵੀ ਕਰਦੇ ਹੋ ਉਹ ਸਭ ਜਾਣਦਾ ਹੈ।

42:26
ਚਰਚਾ

وَيَسْتَجِيبُ ٱلَّذِينَ ءَامَنُوا۟ وَعَمِلُوا۟ ٱلصَّـٰلِحَـٰتِ وَيَزِيدُهُم مِّن فَضْلِهِۦ ۚ وَٱلْكَـٰفِرُونَ لَهُمْ عَذَابٌ شَدِيدٌ

ਉਹ ਉਹਨਾਂ ਲੋਕਾਂ ਦੀ ਦੁਆ ਕਬੂਲ ਕਰਦਾ ਹੈ ਜਿਹੜੇ ਈਮਾਨ ਲਿਆਏ ਤੇ ਉਹਨਾਂ ਨੇ ਭਲੇ ਕੰਮ ਵੀ ਕੀਤੇ। ਉਹ ਉਹਨਾਂ ਨੂੰ ਆਪਣੀ ਕ੍ਰਿਪਾਲਤਾ ਨਾਲ ਹੋਰ ਵੀ ਵਧਾ ਕੇ ਦਿੰਦਾ ਹੈ ਅਤੇ ਕਾਫ਼ਿਰਾਂ ਲਈ ਕਰੜਾ ਅਜ਼ਾਬ ਹੈ।

42:27
ਚਰਚਾ

وَلَوْ بَسَطَ ٱللَّهُ ٱلرِّزْقَ لِعِبَادِهِۦ لَبَغَوْا۟ فِى ٱلْأَرْضِ وَلَـٰكِن يُنَزِّلُ بِقَدَرٍ مَّا يَشَآءُ ۚ إِنَّهُۥ بِعِبَادِهِۦ خَبِيرٌۢ بَصِيرٌ

ਜੇ ਅੱਲਾਹ ਆਪਣੇ ਸਾਰਿਆਂ ਬੰਦਿਆਂ ਨੂੰ ਖੱਲ੍ਹਾ-ਡੁਲ੍ਹਾ ਰਿਜ਼ਕ ਦੇ ਦਿੰਦਾ ਤਾਂ ਉਹ ਜ਼ਰੂਰ ਹੀ ਧਰਤੀ ਉੱਤੇ ਸਰਕਸ਼ੀ ਕਰਦੇ ਪਰ ਉਹ ਇਕ ਹਿਸਾਬ ਨਾਲ ਜਿੱਨਾ ਚਾਹੁੰਦਾ ਹੈ (ਰਿਜ਼ਕ) ਉਤਾਰਦਾ ਹੈ। ਨਿਰਸੰਦੇਹ ਉਹ ਆਪਣੇ ਬੰਦਿਆਂ (ਦੇ ਹਾਲ) ਤੋਂ ਬਾ-ਖ਼ਬਰ ਹੈ ਅਤੇ (ਉਹਨਾਂ ਨੂੰ) ਵੇਖ ਰਿਹਾ ਹੈ।

42:28
ਚਰਚਾ

وَهُوَ ٱلَّذِى يُنَزِّلُ ٱلْغَيْثَ مِنۢ بَعْدِ مَا قَنَطُوا۟ وَيَنشُرُ رَحْمَتَهُۥ ۚ وَهُوَ ٱلْوَلِىُّ ٱلْحَمِيدُ

ਉਹੀ ਹੈ ਜਿਹੜਾ ਲੋਕਾਂ ਦੇ ਨਿਰਾਸ਼ ਹੋਣ ਪਿੱਛੋਂ ਮੀਂਹ ਬਰਸਾਉਂਦਾ ਹੈ ਅਤੇ ਆਪਣੀ ਰਹਿਮਤ ਨੂੰ ਆਮ ਕਰ ਦਿੰਦਾ ਹੈ। ਉਹੀ ਕਾਰਜ ਸਾਧਕ ਤੇ ਸ਼ਲਾਘਾਯੋਗ ਹੈ।

42:29
ਚਰਚਾ

وَمِنْ ءَايَـٰتِهِۦ خَلْقُ ٱلسَّمَـٰوَٰتِ وَٱلْأَرْضِ وَمَا بَثَّ فِيهِمَا مِن دَآبَّةٍ ۚ وَهُوَ عَلَىٰ جَمْعِهِمْ إِذَا يَشَآءُ قَدِيرٌ

ਅਕਾਸ਼ਾਂ ਤੇ ਧਰਤੀ ਦੀ ਰਚਨਾ ਅਤੇ ਉਹ ਜੀਅ-ਜੰਤੂ ਜਿਹੜੇ ਉਸ ਨੇ ਦੋਵੇਂ ਥਾਈਂ ਫ਼ੈਲਾ ਰੱਖੇ ਹਨ, ਉਸ ਦੀਆਂ ਨਿਸ਼ਾਨੀਆਂ ਵਿੱਚੋਂ ਹਨ ਜਦੋਂ ਵੀ ਉਹ ਚਾਹੇ ਉਹਨਾਂ ਨੂੰ ਇੱਕਠਿਆਂ ਕਰਨ ਦੀ ਸਮਰਥਾ ਦਾ ਹੈ।

42:30
ਚਰਚਾ

وَمَآ أَصَـٰبَكُم مِّن مُّصِيبَةٍ فَبِمَا كَسَبَتْ أَيْدِيكُمْ وَيَعْفُوا۟ عَن كَثِيرٍ

ਤੁਹਾਡੇ ਉੱਤੇ ਜਿਹੜੀ ਵੀ ਬਿਪਤਾ ਆਈ ਹੈ ਉਹ ਤੁਹਾਡੀਆਂ ਆਪਣੀਆਂ ਹੀ ਕਰਤੂਤਾਂ ਕਾਰਨ ਆਈ ਹੈ ਅਤੇ ਬਹੁਤ ਸਾਰੀਆਂ ਭੁੱਲਾ-ਚੁੱਕਾਂ ਨੂੰ ਤਾਂ ਉਹ ਐਵੇਂ ਹੀ ਮੁਆਫ਼ ਕਰ ਦਿੰਦਾ ਹੈ।

42:31
ਚਰਚਾ

وَمَآ أَنتُم بِمُعْجِزِينَ فِى ٱلْأَرْضِ ۖ وَمَا لَكُم مِّن دُونِ ٱللَّهِ مِن وَلِىٍّ وَلَا نَصِيرٍ

ਤੁਸੀਂ ਧਰਤੀ ਉੱਤੇ ਉਸ (ਅੱਲਾਹ) ਨੂੰ ਬੇਵਸ ਨਹੀਂ ਕਰ ਸਕਦੇ ਅਤੇ ਤੁਹਾਡੇ ਲਈ ਛੁੱਟ ਅੱਲਾਹ ਤੋਂ ਕੋਈ ਕਾਰਜ-ਸਾਧਕ ਨਹੀਂ ਅਤੇ ਨਾ ਹੀ ਕੋਈ ਸਹਾਈ ਹੈ।

42:32
ਚਰਚਾ

وَمِنْ ءَايَـٰتِهِ ٱلْجَوَارِ فِى ٱلْبَحْرِ كَٱلْأَعْلَـٰمِ

ਉਸੇ ਦੀਆਂ ਨਿਸ਼ਾਨੀਆਂ ਵਿੱਚੋਂ ਸਮੁੰਦਰ ਵਿਚ ਚੱਲਣ ਵਾਲੇ ਪਹਾੜਾਂ ਵਾਂਗ ਜਹਾਜ਼ ਹਨ।

42:33
ਚਰਚਾ

إِن يَشَأْ يُسْكِنِ ٱلرِّيحَ فَيَظْلَلْنَ رَوَاكِدَ عَلَىٰ ظَهْرِهِۦٓ ۚ إِنَّ فِى ذَٰلِكَ لَـَٔايَـٰتٍ لِّكُلِّ صَبَّارٍ شَكُورٍ

ਜੇ ਉਹ (ਅੱਲਾਹ) ਚਾਹੇ ਤਾਂ ਹਵਾ ਨੂੰ ਰੋਕ ਲਵੇ ਫੇਰ ਉਹ (ਜਹਾਜ਼) ਸਮੁੰਦਰ ਦੀ ਸਤਹ (ਪਿਠ) ਉੱਤੇ ਖਲੋਤੇ ਹੀ ਰਹਿ ਜਾਣ (ਨਿਰਸੰਦੇਹ, ਇਸ ਵਿਚ ਹਰੇਕ ਸਬਰ ਤੇ ਸ਼ੁਕਰ ਕਰਨ ਵਾਲੇ ਵਿਅਕਤੀ ਲਈ ਵੱਡੀਆਂ ਨਿਸ਼ਾਨੀਆਂ ਹਨ।

42:34
ਚਰਚਾ

أَوْ يُوبِقْهُنَّ بِمَا كَسَبُوا۟ وَيَعْفُ عَن كَثِيرٍ

ਜਾਂ ਜੇ ਉਹ (ਚਾਹੇ ਤਾਂ) ਉਹਨਾਂ (ਕਾਫ਼ਿਰਾਂ) ਦੀਆਂ ਕਰਤੂਤਾਂ ਕਾਰਨ ਉਹਨਾਂ (ਜਹਾਜ਼ਾਂ ਨੂੰ) ਤਬਾਹ ਕਰ ਦੇਵੇ ਅਤੇ ਜੇ ਚਾਹੇ ਤਾਂ ਬਹੁਤ ਸਾਰੇ (ਅਪਰਾਧਾਂ) ਨੂੰ ਮੁਆਫ਼ ਕਰ ਦੇਵੇ।

42:35
ਚਰਚਾ

وَيَعْلَمَ ٱلَّذِينَ يُجَـٰدِلُونَ فِىٓ ءَايَـٰتِنَا مَا لَهُم مِّن مَّحِيصٍ

ਤਾਂ ਜੋ ਉਹ ਲੋਕੀ, ਜਿਹੜੇ ਸਾਡੀਆਂ ਆਇਤਾਂ (ਨਿਸ਼ਾਨੀਆਂ) ਵਿਚ ਝਗੜਦੇ ਹਨ, ਉਹ ਜਾਣ ਲੈਣ ਕਿ ਉਹਨਾਂ ਦੇ ਨੱਸਣ ਲਈ ਕੋਈ ਵੀ ਥਾਂ ਨਹੀਂ।

42:36
ਚਰਚਾ

فَمَآ أُوتِيتُم مِّن شَىْءٍ فَمَتَـٰعُ ٱلْحَيَوٰةِ ٱلدُّنْيَا ۖ وَمَا عِندَ ٱللَّهِ خَيْرٌ وَأَبْقَىٰ لِلَّذِينَ ءَامَنُوا۟ وَعَلَىٰ رَبِّهِمْ يَتَوَكَّلُونَ

(ਹੇ ਲੋਕੋ!) ਤੁਹਾਨੂੰ ਜੋ ਵੀ ਦਿੱਤਾ ਗਿਆ ਹੈ ਉਹ ਸੰਸਾਰਿਕ ਜੀਵਨ ਦੀ ਤੁੱਛ ਜਿਹੀ ਸਮੱਗਰੀ ਹੈ। ਪਰ ਜੋ ਅੱਲਾਹ ਦੇ ਕੋਲ ਹੈ ਉਹ ਉਹਨਾਂ ਲੋਕਾਂ ਲਈ ਇਸ ਤੋਂ ਕਿਤੇ ਵਧੀਆ ਤੇ ਸਦਾ ਰਹਿਣ ਵਾਲਾ ਹੈ, ਜਿਹੜੇ ਈਮਾਨ ਲਿਆਏ ਉਹ ਆਪਣੇ ਰੱਬ ਉੱਤੇ ਹੀ ਭਰੋਸਾ ਕਰਦੇ ਹਨ।

42:37
ਚਰਚਾ

وَٱلَّذِينَ يَجْتَنِبُونَ كَبَـٰٓئِرَ ٱلْإِثْمِ وَٱلْفَوَٰحِشَ وَإِذَا مَا غَضِبُوا۟ هُمْ يَغْفِرُونَ

ਅਤੇ ਉਹ ਈਮਾਨ ਵਾਲੇ ਲੋਕ ਜਿਹੜੇ ਮਹਾਂ ਪਾਪਾਂ ਤੇ ਅਸ਼ਲੀਲ ਕੰਮਾਂ ਤੋਂ ਬਚਦੇ ਹਨ [6] ਅਤੇ ਜਦੋਂ ਗ਼ੁੱਸਾ ਆਵੇ ਤਾਂ ਉਹ ਮੁਆਫ਼ ਕਰ ਦਿੰਦੇ ਹਨ।

ਅਨੁਵਾਦ ਦੇ ਨੋਟ

[6] ਮਹਾਂ ਪਾਪ ਤੋਂ ਭਾਵ ਹੈ ਕਿ ਅੱਲਾਹ ਦੇ ਨਾਲ ਕਿਸੇ ਹੋਰ ਦੀ ਇਬਾਦਤ ਕਰਨਾ, ਮਾਪਿਆਂ ਦੀ ਨਾ-ਫ਼ਰਮਾਨੀ ਕਰਨਾ, ਅਣ-ਹੱਕਾ ਕਤਲ ਕਰਨਾ, ਝੂਠੀ ਗਵਾਹੀ ਦੇਣਾ ਅਤੇ ਚੋਰੀ ਕਰਨਾ ਆਦਿ ਸ਼ਾਮਿਲ ਹੈ।

42:38
ਚਰਚਾ

وَٱلَّذِينَ ٱسْتَجَابُوا۟ لِرَبِّهِمْ وَأَقَامُوا۟ ٱلصَّلَوٰةَ وَأَمْرُهُمْ شُورَىٰ بَيْنَهُمْ وَمِمَّا رَزَقْنَـٰهُمْ يُنفِقُونَ

ਅਤੇ ਉਹ ਲੋਕ ਜਿਹੜੇ ਆਪਣੇ ਰੱਬ ਦਾ ਹੁਕਮ ਮੰਨਦੇ ਹਨ, ਨਮਾਜ਼ ਕਾਇਮ ਕਰਦੇ ਹਨ ਅਤੇ ਉਹਨਾਂ ਦਾ ਹਰੇਕ ਕੰਮ ਆਪੋ ਵਿਚ ਸਲਾਹ ਮਸ਼ਵਰੇ ਨਾਲ ਨਜਿੱਠਿਆ ਜਾਂਦਾ ਹੈ ਅਤੇ ਅਸੀਂ ਜੋ ਕੁੱਝ ਵੀ (ਰਿਜ਼ਕ) ਉਹਨਾਂ ਨੂੰ ਬਖ਼ਸ਼ਿਆ ਹੈ ਉਹ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।

42:39
ਚਰਚਾ

وَٱلَّذِينَ إِذَآ أَصَابَهُمُ ٱلْبَغْىُ هُمْ يَنتَصِرُونَ

ਜਦੋਂ ਉਹਨਾਂ ਨਾਲ ਕੋਈ ਵਧੀਕੀ ਕੀਤੀ ਜਾਂਦੀ ਹੈ ਤਾਂ ਉਹ ਬਸ ਉਸ ਦਾ ਹੀ ਬਦਲਾ ਲੈਂਦੇ ਹਨ।

42:40
ਚਰਚਾ

وَجَزَٰٓؤُا۟ سَيِّئَةٍ سَيِّئَةٌ مِّثْلُهَا ۖ فَمَنْ عَفَا وَأَصْلَحَ فَأَجْرُهُۥ عَلَى ٱللَّهِ ۚ إِنَّهُۥ لَا يُحِبُّ ٱلظَّـٰلِمِينَ

ਬੁਰਾਈ ਦਾ ਬਦਲਾ ਉਹੋ ਜਿਹੀ ਬੁਰਾਈ ਹੈ, ਫੇਰ ਜਿਹੜਾ ਮੁਆਫ਼ ਕਰ ਦੇਵੇ ਅਤੇ ਸੁਲਾਹ ਕਰ ਲੇਵੇ ਤਾਂ ਉਸ ਦਾ ਬਦਲਾ ਦੇਣਾ ਅੱਲਾਹ ਦੇ ਜ਼ਿੰਮੇ ਹੈ। ਬੇਸ਼ੱਕ ਅੱਲਾਹ ਜ਼ਾਲਮਾਂ ਨੂੰ ਪਸੰਦ ਨਹੀਂ ਕਰਦਾ।

42:41
ਚਰਚਾ

وَلَمَنِ ٱنتَصَرَ بَعْدَ ظُلْمِهِۦ فَأُو۟لَـٰٓئِكَ مَا عَلَيْهِم مِّن سَبِيلٍ

ਜਿਹੜੇ ਲੋਕ ਜ਼ੁਲਮ ਹੋਣ ਮਗਰੋਂ ਬਦਲਾ ਲੈਣ, ਉਹਨਾਂ ਦਾ ਕੋਈ ਦੋਸ਼ ਨਹੀਂ।

42:42
ਚਰਚਾ

إِنَّمَا ٱلسَّبِيلُ عَلَى ٱلَّذِينَ يَظْلِمُونَ ٱلنَّاسَ وَيَبْغُونَ فِى ٱلْأَرْضِ بِغَيْرِ ٱلْحَقِّ ۚ أُو۟لَـٰٓئِكَ لَهُمْ عَذَابٌ أَلِيمٌ

ਦੋਸ਼ ਤਾਂ ਉਹਨਾਂ ਦਾ ਹੈ ਜਿਹੜੇ ਦੂਜਿਆਂ ਉੱਤੇ ਜ਼ੁਲਮ ਕਰਦੇ ਹਨ ਅਤੇ ਧਰਤੀ ਉੱਤੇ ਅਨੁਚਿਤ ਵਧੀਕੀਆਂ ਕਰਦੇ ਹਨ। ਅਜਿਹੇ ਲੋਕਾਂ ਲਈ ਦੁਖਦਾਈ ਅਜ਼ਾਬ ਹੈ।

42:43
ਚਰਚਾ

وَلَمَن صَبَرَ وَغَفَرَ إِنَّ ذَٰلِكَ لَمِنْ عَزْمِ ٱلْأُمُورِ

ਪਰ ਹਾਂ! ਜਿਹੜਾ ਧੀਰਜ ਤੋਂ ਕੰਮ ਲਵੇ ਅਤੇ ਮੁਆਫ਼ ਕਰ ਦੇਵੇ ਤਾਂ ਬੇਸ਼ੱਕ ਇਹ ਦਲੇਰੀ ਦੇ ਕੰਮਾਂ ਵਿੱਚੋਂ ਹੈ।

42:44
ਚਰਚਾ

وَمَن يُضْلِلِ ٱللَّهُ فَمَا لَهُۥ مِن وَلِىٍّ مِّنۢ بَعْدِهِۦ ۗ وَتَرَى ٱلظَّـٰلِمِينَ لَمَّا رَأَوُا۟ ٱلْعَذَابَ يَقُولُونَ هَلْ إِلَىٰ مَرَدٍّ مِّن سَبِيلٍ

ਜਿਸ ਨੂੰ ਅੱਲਾਹ ਹੀ ਗੁਮਰਾਹ ਕਰ ਦੇਵੇ ਉਸ ਨੂੰ ਅੱਲਾਹ ਪਿੱਛੋਂ ਕੋਈ ਵੀ ਸਾਭਣ ਵਾਲਾ ਨਹੀਂ। (ਹੇ ਨਬੀ!) ਤੁਸੀਂ ਜ਼ਾਲਮਾਂ ਨੂੰ ਵੇਖੋਗੇ ਕਿ ਜਦੋਂ ਉਹ ਅਜ਼ਾਬ ਨੂੰ ਵੇਖਣਗੇ ਤਾਂ ਆਖਣਗੇ, ਕੀ ਭਲਾਂ ਹੁਣ (ਸੰਸਾਰ ਵੱਲ) ਮੁੜ ਕੇ ਜਾਣ ਦਾ ਵੀ ਕੋਈ ਰਾਹ ਹੈ ?

42:45
ਚਰਚਾ

وَتَرَىٰهُمْ يُعْرَضُونَ عَلَيْهَا خَـٰشِعِينَ مِنَ ٱلذُّلِّ يَنظُرُونَ مِن طَرْفٍ خَفِىٍّ ۗ وَقَالَ ٱلَّذِينَ ءَامَنُوٓا۟ إِنَّ ٱلْخَـٰسِرِينَ ٱلَّذِينَ خَسِرُوٓا۟ أَنفُسَهُمْ وَأَهْلِيهِمْ يَوْمَ ٱلْقِيَـٰمَةِ ۗ أَلَآ إِنَّ ٱلظَّـٰلِمِينَ فِى عَذَابٍ مُّقِيمٍ

(ਹੇ ਨਬੀ!) ਤੁਸੀਂ ਉਹਨਾਂ ਨੂੰ ਵੇਖੋਗੇ ਕਿ ਜਦੋਂ ਉਹ ਨਰਕ ਦੇ ਸਾਹਮਣੇ ਹਾਜ਼ਰ ਕੀਤੇ ਜਾਣਗੇ ਤਾਂ ਹੀਣਤਾ ਕਾਰਨ ਝੁਕੇ ਜਾ ਰਹੇ ਹੋਣਗੇ ਅਤੇ ਨਜ਼ਰਾਂ ਬਚਾ ਬਚਾ ਕੇ ਕਨੱਖੀਆਂ ਨਾਲ ਵੇਖਦੇ ਹੋਣਗੇ। ਜਿਹੜੇ ਈਮਾਨ ਲਿਆਏ ਹਨ ਉਹ ਆਖਣਗੇ ਕਿ ਬੇਸ਼ੱਕ ਘਾਟੇ ਵਿਚ ਤਾਂ ਉਹੀਓ ਲੋਕ ਹਨ ਜਿਨ੍ਹਾਂ ਨੇ ਅੱਜ (ਕਿਆਮਤ ਦਿਹਾੜ) ਆਪਣੇ ਆਪ ਨੂੰ ਅਤੇ ਆਪਣੇ ਘਰ ਵਾਲਿਆਂ ਨੂੰ ਘਾਟੇ ਵਿਚ ਪਾਈਂ ਰੱਖਿਆ। ਖ਼ਬਰਦਾਰ! ਜ਼ਾਲਮ ਲੋਕ ਸਦੀਵੀ ਅਜ਼ਾਬ ਵਿਚ ਫਸੇ ਰਹਿਣਗੇ।

42:46
ਚਰਚਾ

وَمَا كَانَ لَهُم مِّنْ أَوْلِيَآءَ يَنصُرُونَهُم مِّن دُونِ ٱللَّهِ ۗ وَمَن يُضْلِلِ ٱللَّهُ فَمَا لَهُۥ مِن سَبِيلٍ

ਅਤੇ ਉਹਨਾਂ ਲਈ ਛੁੱਟ ਅੱਲਾਹ ਤੋਂ ਕੋਈ ਵੀ ਅਜਿਹਾ ਮਿੱਤਰ ਨਹੀਂ ਹੋਵੇਗਾ ਜਿਹੜਾ ਉਹਨਾਂ ਦੀ ਸਹਾਇਤਾ ਕਰ ਸਕੇ। ਜਿਸ ਨੂੰ ਅੱਲਾਹ ਹੀ ਕੁਰਾਹੇ ਪਾ ਦੇਵੇ, ਫੇਰ ਉਸ ਲਈ (ਹਿਦਾਇਤ ਦਾ) ਕੋਈ ਰਾਹ ਨਹੀਂ।

42:47
ਚਰਚਾ

ٱسْتَجِيبُوا۟ لِرَبِّكُم مِّن قَبْلِ أَن يَأْتِىَ يَوْمٌ لَّا مَرَدَّ لَهُۥ مِنَ ٱللَّهِ ۚ مَا لَكُم مِّن مَّلْجَإٍ يَوْمَئِذٍ وَمَا لَكُم مِّن نَّكِيرٍ

(ਹੇ ਲੋਕੋ) ਤੁਸੀਂ ਆਪਣੇ ਰੱਬ ਦਾ ਹੁਕਮ ਮੰਨ ਲਓ, ਇਸ ਤੋਂ ਪਹਿਲਾਂ ਕਿ ਅੱਲਾਹ ਵੱਲੋਂ ਉਹ ਦਿਨ ਆ ਜਾਵੇ ਜਿਹੜਾ (ਕਿਸੇ ਵੀ ਤਰ੍ਹਾਂ) ਟਲਣ ਵਾਲਾ ਨਹੀਂ। ਉਸ ਦਿਹਾੜੇ ਤੁਹਾਡੇ ਲਈ ਕੋਈ ਸ਼ਰਨ ਸਥਾਨ ਨਹੀਂ ਹੋਵੇਗਾ ਅਤੇ ਨਾ ਹੀ ਤੁਹਾਥੋਂ ਗੁਨਾਹਾਂ ਦਾ ਇਨਕਾਰ ਹੀ ਕੀਤਾ ਜਾਵੇਗਾ।

42:48
ਚਰਚਾ

فَإِنْ أَعْرَضُوا۟ فَمَآ أَرْسَلْنَـٰكَ عَلَيْهِمْ حَفِيظًا ۖ إِنْ عَلَيْكَ إِلَّا ٱلْبَلَـٰغُ ۗ وَإِنَّآ إِذَآ أَذَقْنَا ٱلْإِنسَـٰنَ مِنَّا رَحْمَةً فَرِحَ بِهَا ۖ وَإِن تُصِبْهُمْ سَيِّئَةٌۢ بِمَا قَدَّمَتْ أَيْدِيهِمْ فَإِنَّ ٱلْإِنسَـٰنَ كَفُورٌ

(ਹੇ ਨਬੀ!) ਜੇ ਉਹ ਮੂੰਹ ਮੋੜਦੇ ਹਨ ਤਾਂ ਮੋੜ ਲੈਣ ਅਸੀਂ ਤੁਹਾਨੂੰ ਉਹਨਾਂ ਉੱਤੇ ਕੋਈ ਨਿਗਰਾਨ ਬਣਾ ਕੇ ਨਹੀਂ ਭੇਜਿਆ ? ਤੁਹਾਡੇ ਜ਼ਿੰਮੇ ਤਾਂ (ਰੱਬੀ ਪੈਗ਼ਾਮ ਨੂੰ ਲੋਕਾਂ ਤੱਕ) ਪਹੁੰਚਾ ਦੇਣਾ ਹੀ ਹੈ। ਜਦੋਂ ਮਨੁੱਖ ਨੂੰ ਅਸੀਂ ਆਪਣੀਆਂ ਮਿਹਰਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਸੇਖ਼ੀਆਂ ਮਾਰਦਾ ਹੈ, ਜੇ ਉਸ ਨੂੰ ਆਪਣੀਆਂ ਕਰਤੂਤਾਂ ਕਾਰਨ ਕੋਈ ਬਿਪਤਾ ਆ ਪਹੁੰਚਦੀ ਹੈ ਤਾਂ (ਸਾਰੇ ਅਹਿਸਾਨ ਭੁੱਲ ਕੇ) ਵੱਡਾ ਨਾ-ਸ਼ੁਕਰਾ ਬਣ ਜਾਂਦਾ ਹੈ।

42:49
ਚਰਚਾ

لِّلَّهِ مُلْكُ ٱلسَّمَـٰوَٰتِ وَٱلْأَرْضِ ۚ يَخْلُقُ مَا يَشَآءُ ۚ يَهَبُ لِمَن يَشَآءُ إِنَـٰثًا وَيَهَبُ لِمَن يَشَآءُ ٱلذُّكُورَ

ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਦਾ ਮਾਲਿਕ ਅੱਲਾਹ ਹੀ ਹੈ। ਜੋ ਉਹ ਚਾਹੁੰਦਾ ਹੈ ਪੈਦਾ ਕਰਦਾ ਹੈ। ਜਿਸ ਨੂੰ ਚਾਹੁੰਦਾ ਹੈ (ਕੇਵਲ) ਧੀਆਂ ਹੀ ਬਖ਼ਸ਼ਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ (ਕੇਵਲ) ਪੁੱਤਰ ਦਿੰਦਾ ਹੈ।

42:50
ਚਰਚਾ

أَوْ يُزَوِّجُهُمْ ذُكْرَانًا وَإِنَـٰثًا ۖ وَيَجْعَلُ مَن يَشَآءُ عَقِيمًا ۚ إِنَّهُۥ عَلِيمٌ قَدِيرٌ

ਜਾਂ (ਜੇ ਚਾਹੁੰਦਾ ਹੈ ਤਾਂ) ਉਹਨਾਂ ਨੂੰ ਪੁੱਤਰ ਤੇ ਧੀਆਂ ਰਲਾ-ਮਲਾ ਕੇ (ਭਾਵ ਦੋਵੇਂ) ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਬੇ-ਔਲਾਦ ਰਖਦਾ ਹੈ। ਬੇਸ਼ੱਕ ਉਹ ਵੱਡਾ ਜਾਣਨਹਾਰ ਤੇ ਮਹਾਨ ਸਮਰਥਾ ਰੱਖਦਾ ਹੈ।

42:51
ਚਰਚਾ

وَمَا كَانَ لِبَشَرٍ أَن يُكَلِّمَهُ ٱللَّهُ إِلَّا وَحْيًا أَوْ مِن وَرَآئِ حِجَابٍ أَوْ يُرْسِلَ رَسُولًا فَيُوحِىَ بِإِذْنِهِۦ مَا يَشَآءُ ۚ إِنَّهُۥ عَلِىٌّ حَكِيمٌ

ਕੋਈ ਵੀ ਮਨੁੱਖ ਇਸ ਯੋਗ ਨਹੀਂ ਕਿ ਅੱਲਾਹ ਉਸ ਨਾਲ (ਸਿੱਧੀ) ਗੱਲ ਬਾਤ ਕਰੇ, ਪਰ ਇਲਹਾਮ ਰਾਹੀਂ (ਭਾਵ ਦਿਲ ਵਿਚ ਕੋਈ ਗੱਲ ਪਾ ਦੇਣਾ ਜਾਂ ਸੁਪਨੇ ਵਿਚ ਵਿਖਾ ਦੇਣਾ) ਜਾਂ ਪੜਦੇ ਦੇ ਪਿੱਛਿਓਂ ਜਾਂ ਫ਼ਰਿਸ਼ਤੇ ਭੇਜ ਕੇ, (ਗੱਲ ਕਰਦਾ ਹੈ) ਅਤੇ ਉਹ ਫ਼ਰਿਸ਼ਤੇ ਅੱਲਾਹ ਦੇ ਹੁਕਮ ਨਾਲ ਹੀ ਆਉਂਦੇ ਹਨ। ਅੱਲਾਹ ਜੋ ਚਾਹੁੰਦਾ ਹੈ ਉਹੀਓ ਕਰਦਾ ਹੈ।[7] ਬੇਸ਼ੱਕ ਉਹ ਸਰਵਉੱਚ ਤੇ ਦਾਨਾਈ ਵਾਲਾ ਹੈ।

ਅਨੁਵਾਦ ਦੇ ਨੋਟ

[7] ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4

42:52
ਚਰਚਾ

وَكَذَٰلِكَ أَوْحَيْنَآ إِلَيْكَ رُوحًا مِّنْ أَمْرِنَا ۚ مَا كُنتَ تَدْرِى مَا ٱلْكِتَـٰبُ وَلَا ٱلْإِيمَـٰنُ وَلَـٰكِن جَعَلْنَـٰهُ نُورًا نَّهْدِى بِهِۦ مَن نَّشَآءُ مِنْ عِبَادِنَا ۚ وَإِنَّكَ لَتَهْدِىٓ إِلَىٰ صِرَٰطٍ مُّسْتَقِيمٍ

(ਹੇ ਨਬੀ!) ਇਸੇ ਤਰ੍ਹਾਂ ਅਸੀਂ ਤੁਹਾਡੇ ਵੱਲ ਆਪਣੇ ਹੁਕਮ ਨਾਲ ਇਕ ਰੂਹ (.ਕੁਰਆਨ) ਦੀ ਵਹੀ ਭੇਜੀ। (ਇਸ ਤੋਂ ਪਹਿਲਾਂ) ਤੁਸੀਂ ਨਹੀਂ ਜਾਣਦੇ ਸੀ ਕਿ ਕਿਤਾਬ ਕੀ ਹੈ ਅਤੇ ਈਮਾਨ ਕੀ ਹੈ? ਪਰ ਅਸਾਂ ਇਸ ਕਿਤਾਬ ਨੂੰ ਨੂਰ ਬਣਾ ਦਿੱਤਾ। ਅਸੀਂ ਆਪਣੇ ਬੰਦਿਆਂ ਵਿੱਚੋਂ ਜਿਸ ਨੂੰ ਚਾਹੁੰਦੇ ਹਾਂ ਇਸ ਨੂਰ (ਭਾਵ .ਕੁਰਆਨ) ਰਾਹੀਂ ਹਿਦਾਇਤ ਬਖ਼ਸ਼ ਦਿੰਦੇ ਹਾਂ। ਬੇਸ਼ੱਕ ਤੁਸੀਂ ਸਿੱਧੇ ਰਾਹ ਵੱਲ ਵੀ ਅਗਵਾਈ ਕਰਦੇ ਹੋ।

42:53
ਚਰਚਾ

صِرَٰطِ ٱللَّهِ ٱلَّذِى لَهُۥ مَا فِى ٱلسَّمَـٰوَٰتِ وَمَا فِى ٱلْأَرْضِ ۗ أَلَآ إِلَى ٱللَّهِ تَصِيرُ ٱلْأُمُورُ

ਅਤੇ ਹੇ ਨਬੀ! ਉਸ ਅੱਲਾਹ ਵੱਲ (ਅਗਵਾਈ ਕਰਦੇ ਹੋ) ਜਿਹੜਾ ਅਕਾਸ਼ਾਂ ਤੇ ਧਰਤੀ ਦੀ ਹਰੇਕ ਚੀਜ਼ ਦਾ ਮਾਲਿਕ ਹੈ। ਖ਼ਬਰਦਾਰ! ਸਾਰੇ ਮਾਮਲੇ ਅੱਲਾਹ ਵੱਲ ਹੀ ਪਰਤਦੇ ਹਨ।