ਸਮੱਗਰੀ ਉੱਤੇ ਜਾਓ

I Love Muhammad(P.B.U.H.)

ਮੁੱਖ ਪੰਨਾ

ਕੁਰਆਨ

ਕੁਰਆਨ ਪੜ੍ਹੋ

ਅਰਬੀ ਪਾਠ ਪੜ੍ਹੋ, ਅਨੁਵਾਦ ਵੇਖੋ ਅਤੇ ਤਿਲਾਵਤ ਸੁਣੋ।

ਸੂਰਤ 73 · ਮੱਕੀ

المزمل

Al-Muzzammil · 20 ਆਇਤਾਂ

73:4
ਚਰਚਾ

أَوْ زِدْ عَلَيْهِ وَرَتِّلِ ٱلْقُرْءَانَ تَرْتِيلًا

ਜਾਂ ਇਸ ਤੋਂ ਕੁੱਝ ਵਧਾ ਲਓ ਅਤੇ .ਕੁਰਆਨ ਨੂੰ ਚੰਗੀ ਤਰ੍ਹਾਂ ਠਹਿਰ-ਠਹਿਰ ਕੇ ਪੜ੍ਹੋ।[1]

ਅਨੁਵਾਦ ਦੇ ਨੋਟ

[1] ਇਸ ਆਇਤ ਵਿਚ ਨਬੀ (ਸ:) ਨੂੰ .ਕੁਰਆਨ ਪੜ੍ਹਣ ਦੀ ਪ੍ਰੇਰਨਾ ਦਿੱਤੀ ਗਈ ਹੈ, ਜਿਸ ਦਾ ਅਸਲ ਉਦੇਸ਼ ਉੱਮਤ ਨੂੰ ਪ੍ਰੇਰਿਤ ਕਰਨਾ ਹੈ। ਕਿਉਂ ਜੋ .ਕੁਰਆਨ ਦਾ ਪਾਠ ਕਰਨਾ, ਉਸ ਨੂੰ ਕੰਢ ਕਰਨਾ ਅਤੇ ਇਸ ਦਾ ਗਿਆਨ ਰੱਖਣ ਦਾ ਬਹੁਤ ਮਹੱਤਵ ਹੈ, ਇਹ ਉਹ ਕੰਮ ਹਨ ਕਿ ਜਿਨ੍ਹਾਂ ਨੂੰ ਇਹ ਚੀਜ਼ਾਂ ਮਿਲ ਜਾਣ ਉਹ ਰਸ਼ਕ ਕਰਨ ਯੋਗ ਹਨ, ਜਿਵੇਂ ਕਿ ਹਦੀਸ ਵਿਚ ਹੈ ਕਿ ਅੱਲਾਹ ਦੇ ਰਸੂਲ ਨੇ ਫ਼ਰਮਾਇਆ ਕਿ ਰਸ਼ਕ ਕੇਵਲ ਦੋ ਵਿਅਕਤੀਆਂ ’ਤੇ ਹੀ ਕੀਤਾ ਜਾ ਸਕਦਾ ਹੈ। ਇਕ ਉਹ ਜਿਸ ਨੂੰ ਅੱਲਾਹ ਨੇ .ਕੁਰਆਨ ਦੇ ਗਿਆਨ ਨਾਲ ਨਵਾਜ਼ਿਆ ਹੋਵੇ ਅਤੇ ਉਹ ਦਿਨ-ਰਾਤ ਉਸੇ ਦੀ ਤਲਾਵਤ ਭਾਵ ਪੜ੍ਹਣ ਵਿਚ ਵਿਅਸਥ ਰਹੇ, ਫੇਰ ਉਸ ਦਾ ਪੜ੍ਹੋਸੀ ਰਸ਼ਕ ਕਰ ਸਕਦਾ ਹੈ ਕਿ ਕਾਸ਼! ਮੈਨੂੰ ਵੀ ਇਹ .ਕੁਰਆਨ ਇਸ ਵਿਅਕਤੀ ਵਾਂਗ ਯਾਦ ਹੁੰਦਾ ਤਾਂ ਮੈਂ ਵੀ ਇਸੇ ਤਰ੍ਹਾਂ ਇਸ ਦੀ ਤਲਾਵਤ ਕਰਿਆ ਕਰਦਾ। ਦੂਜਾ ਉਹ ਜਿਸ ਨੂੰ ਅੱਲਾਹ ਨੇ ਦੌਲਤ ਨਾਲ ਨਵਾਜ਼ਿਆ ਹੋਵੇ ਅਤੇ ਉਹ ਉਸ ਨੂੰ ਭਲੇ ਕੰਮਾਂ ਵਿਚ ਖ਼ਰਚ ਕਰਦਾ ਹੋਵੇ। ਉਸ ਨਾਲ ਇੰਜ ਰਸ਼ਕ ਕੀਤਾ ਜਾ ਸਕਦਾ ਹੈ ਕਿ ਕਾਸ਼! ਮੈਨੂੰ ਵੀ ਅਜਿਹੀ ਦੌਲਤ ਮਿਲ ਜਾਂਦੀ ਤਾਂ ਮੈਂ ਵੀ ਉਸ ਨੂੰ ਉਸ ਦੀ ਤ੍ਹਰਾਂ ਅੱਲਾਹ ਦੀ ਰਾਹ ਵਿਚ ਖ਼ਰਚ ਕਰਦਾ। (ਸਹੀ ਬੁਖ਼ਾਰੀ, ਹਦੀਸ: 5026)

73:5
ਚਰਚਾ

إِنَّا سَنُلْقِى عَلَيْكَ قَوْلًا ثَقِيلًا

ਬੇਸ਼ੱਕ ਅਸੀਂ ਛੇਤੀ ਹੀ ਤੁਹਾਡੇ ਉੱਤੇ ਇਕ ਵੱਡੀ ਭਾਰੀ ਜ਼ਿੰਮੇਵਾਰੀ (ਧਰਮ ਪ੍ਰਚਾਰ) ਦੀ ਪਾਉਣ ਵਾਲੇ ਹਾਂ।

73:6
ਚਰਚਾ

إِنَّ نَاشِئَةَ ٱلَّيْلِ هِىَ أَشَدُّ وَطْـًٔا وَأَقْوَمُ قِيلًا

ਹਕੀਕਤ ਹੈ ਕਿ ਰਾਤ ਦਾ ਉਠਣਾ ਮਨ ਨੂੰ ਕਾਬੂ ਕਰਨ ਲਈ ਬਹੁਤ ਪ੍ਰਭਾਵਕਾਰੀ ਹੈ ਅਤੇ ਜ਼ਿਕਰ ਤੇ ਸਿਮਰਨ ਕਰਨ ਲਈ ਵਧੇਰੇ ਉਚਿਤ ਹੈ।

73:8
ਚਰਚਾ

وَٱذْكُرِ ٱسْمَ رَبِّكَ وَتَبَتَّلْ إِلَيْهِ تَبْتِيلًا

ਤੁਸੀਂ ਆਪਣੇ ਰੱਬ ਦਾ ਨਾਂ ਯਾਦ ਕਰੋ ਅਤੇ ਸਾਰਿਆਂ ਤੋਂ ਵੱਖ ਹੋ ਕੇ ਉਸੇ ਵੱਲ ਧਿਆਨ ਦਿਓ।

73:9
ਚਰਚਾ

رَّبُّ ٱلْمَشْرِقِ وَٱلْمَغْرِبِ لَآ إِلَـٰهَ إِلَّا هُوَ فَٱتَّخِذْهُ وَكِيلًا

ਉਹ ਪੂਰਬ ਅਤੇ ਪੱਛਮ ਦਾ ਰੱਬ ਹੈ[2] ਛੁੱਟ ਉਸ ਤੋਂ ਹੋਰ ਕੋਈ ਇਸ਼ਟ ਨਹੀਂ, ਸੋ ਤੁਸੀਂ ਉਸੇ ਨੂੰ ਕਰਤਾ-ਧਰਤਾ ਬਣਾ ਲਓ।

ਅਨੁਵਾਦ ਦੇ ਨੋਟ

[2] ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 173/3

73:10
ਚਰਚਾ

وَٱصْبِرْ عَلَىٰ مَا يَقُولُونَ وَٱهْجُرْهُمْ هَجْرًا جَمِيلًا

ਅਤੇ ਜੋ ਕੁੱਝ ਉਹ (ਇਨਕਾਰੀ) ਆਖਦੇ ਹਨ ਉਹਨਾਂ ’ਤੇ ਸਬਰ ਕਰੋ ਅਤੇ ਭਲਮਣਸੀ ਨਾਲ ਉਹਨਾਂ ਤੋਂ ਅੱਡ ਹੋ ਜਾਓ।

73:11
ਚਰਚਾ

وَذَرْنِى وَٱلْمُكَذِّبِينَ أُو۟لِى ٱلنَّعْمَةِ وَمَهِّلْهُمْ قَلِيلًا

ਮੈ` ਅਤੇ ਝੁਠਲਾਉਣ ਵਾਲੇ ਖ਼ੁਸ਼ਹਾਲ ਲੋਕਾਂ ਨੂੰ ਇਕੱਲਾ ਛੱਡ ਦਿਓ। ਅਤੇ ਉਹਨਾਂ ਨੂੰ ਕੁੱਝ ਚਿਰ ਲਈ ਮੋਹਲਤ ਦੇ ਦਿਓ।

73:14
ਚਰਚਾ

يَوْمَ تَرْجُفُ ٱلْأَرْضُ وَٱلْجِبَالُ وَكَانَتِ ٱلْجِبَالُ كَثِيبًا مَّهِيلًا

ਜਦੋਂ ਧਰਤੀ ਅਤੇ ਪਹਾੜ ਕੰਬ ਉੱਠਣਗੇ ਅਤੇ ਪਹਾੜ ਰੇਤ ਦੇ ਢੇਰ ਵਾਂਗ ਹੋਣਗੇ।

73:15
ਚਰਚਾ

إِنَّآ أَرْسَلْنَآ إِلَيْكُمْ رَسُولًا شَـٰهِدًا عَلَيْكُمْ كَمَآ أَرْسَلْنَآ إِلَىٰ فِرْعَوْنَ رَسُولًا

ਬੇਸ਼ੱਕ ਅਸੀਂ ਤੁਹਾਡੇ ਵੱਲ ਇਕ ਰਸੂਲ (ਮੁਹੰਮਦ ਸ:) ਭੇਜਿਆ ਜਿਹੜਾ (ਕਿਆਮਤ ਦਿਹਾੜੇ) ਤੁਹਾਡੇ ਉੱਤੇ ਗਵਾਹ ਹੋਵੇਗਾ,[3] ਜਿਵੇਂ ਅਸੀਂ ਫ਼ਿਰਔਨ ਵੱਲ ਰਸੂਲ ਭੇਜਿਆ ਸੀ।

ਅਨੁਵਾਦ ਦੇ ਨੋਟ

[3] ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 252/2

73:16
ਚਰਚਾ

فَعَصَىٰ فِرْعَوْنُ ٱلرَّسُولَ فَأَخَذْنَـٰهُ أَخْذًا وَبِيلًا

ਫ਼ਿਰਔਨ ਨੇ ਉਸ ਰਸੂਲ ਦੀ ਨਾਫਰਮਾਨੀ ਕੀਤੀ ਤਾਂ ਅਸੀਂ ਉਸ ਨੂੰ ਕਰੜਾਈ ਨਾਲ ਫੜ ਲਿਆ।

73:17
ਚਰਚਾ

فَكَيْفَ تَتَّقُونَ إِن كَفَرْتُمْ يَوْمًا يَجْعَلُ ٱلْوِلْدَٰنَ شِيبًا

ਤੁਸੀਂ ਅਜ਼ਾਬ ਤੋਂ ਕਿਵੇਂ ਬਚੋਗੇ, ਜੇ ਤੁਸੀਂ ਉਸ ਦਿਨ ਦਾ ਇਨਕਾਰ ਕੀਤਾ ਜਿਹੜਾ ਬੱਚਿਆ ਨੂੰ ਬੁੱਢਾ ਕਰ ਦੇਵੇਗਾ।

73:18
ਚਰਚਾ

ٱلسَّمَآءُ مُنفَطِرٌۢ بِهِۦ ۚ كَانَ وَعْدُهُۥ مَفْعُولًا

ਅਤੇ ਜਿਸ ਦੀ ਸਖ਼ਤੀ ਨਾਲ ਅਕਾਸ਼ ਫ਼ੱਟ ਜਾਵੇਗਾ, ਅੱਲਾਹ ਦਾ ਵਾਅਦਾ ਕਿਆਮਤ ਆਉਣ ਦਾ ਪੂਰਾ ਹੋ ਕੇ ਰਹੇਗਾ।

73:19
ਚਰਚਾ

إِنَّ هَـٰذِهِۦ تَذْكِرَةٌ ۖ فَمَن شَآءَ ٱتَّخَذَ إِلَىٰ رَبِّهِۦ سَبِيلًا

ਬੇਸ਼ੱਕ ਇਹ (ਕੁਰਆਨ) ਇਕ ਨਸੀਹਤ ਹੈ, ਹੁਣ ਜੋ ਕੋਈ ਚਾਹਵੇ ਆਪਣੇ ਰੱਬ ਦੀ ਰਾਹ ਫੜ ਲਵੇ।

73:20
ਚਰਚਾ

إِنَّ رَبَّكَ يَعْلَمُ أَنَّكَ تَقُومُ أَدْنَىٰ مِن ثُلُثَىِ ٱلَّيْلِ وَنِصْفَهُۥ وَثُلُثَهُۥ وَطَآئِفَةٌ مِّنَ ٱلَّذِينَ مَعَكَ ۚ وَٱللَّهُ يُقَدِّرُ ٱلَّيْلَ وَٱلنَّهَارَ ۚ عَلِمَ أَن لَّن تُحْصُوهُ فَتَابَ عَلَيْكُمْ ۖ فَٱقْرَءُوا۟ مَا تَيَسَّرَ مِنَ ٱلْقُرْءَانِ ۚ عَلِمَ أَن سَيَكُونُ مِنكُم مَّرْضَىٰ ۙ وَءَاخَرُونَ يَضْرِبُونَ فِى ٱلْأَرْضِ يَبْتَغُونَ مِن فَضْلِ ٱللَّهِ ۙ وَءَاخَرُونَ يُقَـٰتِلُونَ فِى سَبِيلِ ٱللَّهِ ۖ فَٱقْرَءُوا۟ مَا تَيَسَّرَ مِنْهُ ۚ وَأَقِيمُوا۟ ٱلصَّلَوٰةَ وَءَاتُوا۟ ٱلزَّكَوٰةَ وَأَقْرِضُوا۟ ٱللَّهَ قَرْضًا حَسَنًا ۚ وَمَا تُقَدِّمُوا۟ لِأَنفُسِكُم مِّنْ خَيْرٍ تَجِدُوهُ عِندَ ٱللَّهِ هُوَ خَيْرًا وَأَعْظَمَ أَجْرًا ۚ وَٱسْتَغْفِرُوا۟ ٱللَّهَ ۖ إِنَّ ٱللَّهَ غَفُورٌ رَّحِيمٌۢ

(ਹੇ ਨਬੀ!) ਤੁਹਾਡਾ ਰੱਬ ਜਾਣਦਾ ਹੈ ਕਿ ਤੁਸੀਂ ਲੱਗ-ਭੱਗ ਦੋ ਤਿਹਾਈ ਰਾਤ ਜਾਂ ਅੱਧੀ ਰਾਤ ਜਾਂ ਇਕ ਤਿਹਾਈ ਰਾਤ ਨਮਾਜ਼ ਲਈ ਖੜੇ ਰਹਿੰਦੇ ਹੋ। ਤੁਹਾਡੇ ਸਾਥੀਆਂ ਵਿੱਚੋਂ ਵੀ ਇਕ ਟੋਲੀ ਇਹੋ ਕਰਦੀ ਹੈ। ਅੱਲਾਹ ਹੀ ਰਾਤ ਅਤੇ ਦਿਨ ਦਾ ਲੇਖਾ-ਜੋਖਾ ਰੱਖਦਾ ਹੈ। ਉਹ ਜਾਣਦਾ ਹੈ ਕਿ ਤੁਸੀਂ ਇਸ (ਰਾਤ ਦੇ ਕਿਆਮ) ਨੂੰ ਨਿਭਾ ਨਹੀਂ ਸਕੋਗੇ ਸੋ ਉਸ ਨੇ ਤੁਹਾਡੇ ਉੱਤੇ ਕ੍ਰਿਪਾ ਕੀਤੀ, ਹੁਣ ਜਿੱਨਾ .ਕੁਰਆਨ ਤੁਸੀਂ ਆਸਾਨੀ ਨਾਲ ਪੜ੍ਹ ਸਕਦੇ ਹੋ ਪੜ੍ਹ ਲਿਆ ਕਰੋ। ਉਹ ਜਾਣਦਾ ਹੈ ਕਿ ਤੁਹਾਡੇ ਵਿੱਚੋਂ ਕਿੰਨੇ ਲੋਕ ਬੀਮਾਰ ਹੋਣਗੇ ਅਤੇ ਕਿੰਨੇ ਧਰਤੀ ਉੱਤੇ ਅੱਲਾਹ ਦਾ ਫ਼ਜ਼ਲ (ਰੋਜ਼ੀ) ਲੱਭਦੇ ਫਿਰਦੇ ਹੋਣਗੇ ਅਤੇ ਕਿੰਨੇ ਅੱਲਾਹ ਦੇ ਰਾਹ ਵਿਚ ਲੜਦੇ ਹੋਣਗੇ। ਸੋ ਇਸ (ਕੁਰਆਨ) ਵਿੱਚੋਂ ਜਿੱਨਾ ਵੀ ਆਸਾਨੀ ਨਾਲ ਪੜ੍ਹਿਆ ਜਾ ਸਕੇ ਪੜ੍ਹੋ ਅਤੇ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ, ਅੱਲਾਹ ਨੂੰ ਸੋਹਣਾ ਕਰਜ਼ਾ ਦਿਓ। ਤੁਸੀਂ ਆਪਣੇ ਲਈ ਜਿਹੜੀ ਵੀ ਨੇਕੀ ਅੱਗੇ ਭੇਜੋਗੇ ਉਸ ਦਾ ਬਦਲਾ ਅੱਲਾਹ ਦੇ ਕੋਲ ਵਧੇਰੇ ਚੰਗਾ ਹੈ ਤੇ ਬਹੁਤ ਵੱਡਾ ਹੈ ਅਤੇ ਅੱਲਾਹ ਕੋਲੋਂ ਬਖ਼ਸ਼ਿਸ਼ ਮੰਗਦੇ ਰਹੋ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।